ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

SGPC ਨੇ ਸ਼ਰਧਾਲੂਆਂ ਨੂੰ ਵੰਡੇ ਪਾਸਪੋਰਟ, 4 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਜੱਥਾ

Gurpurab Pakistan Jatha Yatra: ਸੰਗਤਾਂ ਵੱਲੋਂ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖਾਂ ਨੂੰ ਖੁੱਲ੍ਹੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਧਾਰਮਿਕ ਸੰਬੰਧਾਂ ਰਾਹੀਂ ਦੋਵੇਂ ਦੇਸ਼ਾਂ 'ਚ ਪਿਆਰ ਤੇ ਸ਼ਾਂਤੀ ਦਾ ਸੁਨੇਹਾ ਮਜ਼ਬੂਤ ਹੋ ਸਕੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦਫ਼ਤਰ 'ਚ ਪਾਸਪੋਰਟ ਲੈਣ ਲਈ ਆਈਆਂ ਸੰਗਤਾਂ 'ਚ ਵੱਡਾ ਉਤਸ਼ਾਹ ਦੇਖਿਆ ਗਿਆ।

SGPC ਨੇ ਸ਼ਰਧਾਲੂਆਂ ਨੂੰ ਵੰਡੇ ਪਾਸਪੋਰਟ, 4 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਜੱਥਾ
Follow Us
lalit-sharma
| Updated On: 31 Oct 2025 14:13 PM IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ ਤੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਜੱਥਾ ਭੇਜਿਆ ਜਾ ਰਿਹਾ ਹੈ। ਇਸ ਮੌਕੇ ਅੱਜ ਸ਼ਰਧਾਲੂ ਵੀਜ਼ਾ ਲੱਗੇ ਆਪਣੇ ਪਾਸਪੋਰਟ ਲੈਣ ਲਈ ਐਸਜੀਪੀਸੀ ਦਫ਼ਤਰ ਪਹੁੰਚੇ। ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਹਾਸਲ ਕਰ ਖੁਸ਼ੀ ਤੇ ਉਤਸ਼ਾਹ ਦਾ ਪ੍ਰਗਟਾਵਾ ਕੀਤਾ। ਅੰਮ੍ਰਿਤਸਰ ਤੋਂ ਇਹ ਜੱਥਾ 4 ਨਵੰਬਰ ਨੂੰ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਵਾਰ ਵੀ ਸੰਗਤਾਂ ‘ਚ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕਮੇਟੀ ਦੇ ਮੁਤਾਬਕ ਲਗਭਗ 2000 ਪਾਸਪੋਰਟਾਂ ਦੀਆਂ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਹਾਲਾਂਕਿ ਸ਼ੁਰੂਆਤੀ ਪੜਾਅ ਚ ਭਾਰਤ ਸਰਕਾਰ ਵੱਲੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਜੱਥੇ ਦੇ ਜਾਣ ਤੇ ਰੋਕ ਲਗਾ ਦਿੱਤੀ ਗਈ ਸੀ। ਇਸ ਫੈਸਲੇ ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਰੋਸ ਪ੍ਰਗਟ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਪਿਆ ਤੇ ਸੰਗਤਾਂ ਨੂੰ ਪਾਕਿਸਤਾਨ ਜਾਣ ਦੀ ਆਗਿਆ ਮਿਲ ਗਈ।

1794 ਪਾਸਪੋਰਟਾਂ ‘ਤੇ ਲੱਗੇ ਵੀਜ਼ੇ

ਕਮੇਟੀ ਦੇ ਅਨੁਸਾਰ 1802 ਪਾਸਪੋਰਟ ਪਾਕਿਸਤਾਨ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1794 ਪਾਸਪੋਰਟਾਂ ਤੇ ਵੀਜ਼ੇ ਲੱਗ ਕੇ ਆ ਚੁੱਕੇ ਹਨ, ਜਦਕਿ ਕੁਝ ਬਾਕੀ ਵੀ ਇੱਕ-ਦੋ ਦਿਨਾਂ ਵਿੱਚ ਆ ਜਾਣ ਦੀ ਉਮੀਦ ਹੈ। ਹੁਣ ਇਹ ਜੱਥਾ 4 ਨਵੰਬਰ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਵੇਗਾ ਤੇ 10 ਦਿਨਾਂ ਦੀ ਯਾਤਰਾ ਦੌਰਾਨ ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਡੇਰਾ ਸਾਹਿਬ, ਗੁਰਦੁਆਰਾ ਸੱਚਾ ਸੌਦਾ ਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰੇਗਾ। ਜੱਥਾ 13 ਨਵੰਬਰ ਨੂੰ ਵਾਪਸੀ ਕਰੇਗਾ।

ਸੰਗਤਾਂ ਵੱਲੋਂ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖਾਂ ਨੂੰ ਖੁੱਲ੍ਹੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਧਾਰਮਿਕ ਸੰਬੰਧਾਂ ਰਾਹੀਂ ਦੋਵੇਂ ਦੇਸ਼ਾਂ ‘ਚ ਪਿਆਰ ਤੇ ਸ਼ਾਂਤੀ ਦਾ ਸੁਨੇਹਾ ਮਜ਼ਬੂਤ ਹੋ ਸਕੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦਫ਼ਤਰ ‘ਚ ਪਾਸਪੋਰਟ ਲੈਣ ਲਈ ਆਈਆਂ ਸੰਗਤਾਂ ‘ਚ ਵੱਡਾ ਉਤਸ਼ਾਹ ਦੇਖਿਆ ਗਿਆ। ਕਈ ਸੰਗਤਾਂ ਨੇ ਕਿਹਾ ਕਿ ਉਹ ਪਹਿਲੀ ਵਾਰ ਆਪਣੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਜਾ ਰਹੀਆਂ ਹਨ, ਜੋ ਉਨ੍ਹਾਂ ਲਈ ਆਤਮਕ ਤੌਰ ਤੇ ਬਹੁਤ ਵੱਡਾ ਅਨੁਭਵ ਹੋਵੇਗਾ।

ਐਸਜੀਪੀਸੀ ਸਕੱਤਰ ਨੇ ਕਿਹਾ ਕਿ ਜਿਵੇਂ ਗੁਰੂ ਨਾਨਕ ਦੇਵ ਜੀ ਨੇ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਦਾ ਉਪਦੇਸ਼ ਦਿੱਤਾ, ਉਸੇ ਤਰ੍ਹਾਂ ਹਰ ਸਿੱਖ ਦਾ ਫਰਜ਼ ਹੈ ਕਿ ਉਹ ਗੁਰੂ ਸਾਹਿਬ ਦੇ ਚਰਨਾਂ ‘ਚ ਸ਼ਰਧਾ ਨਾਲ ਹਾਜ਼ਰੀ ਭਰੇ। ਉਨ੍ਹਾਂ ਨੇ ਇਸੇ ਨਾਲ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਵੀ ਕੀਤੀ ਤਾਂ ਜੋ ਹੋਰ ਸੰਗਤਾਂ ਨੂੰ ਵੀ ਦਰਸ਼ਨ ਦਾ ਮੌਕਾ ਮਿਲ ਸਕੇ।

ਰਾਸ਼ਟਰਪਤੀ ਭਵਨ ਵਿੱਚ ਪੀਐਮ ਮੋਦੀ ਨੇ ਕੀਤਾ ਪੁਤਿਨ ਦਾ ਸਵਾਗਤ; ਦੇਖੋ LIVE ਤਸਵੀਰਾਂ
ਰਾਸ਼ਟਰਪਤੀ ਭਵਨ ਵਿੱਚ ਪੀਐਮ ਮੋਦੀ ਨੇ ਕੀਤਾ ਪੁਤਿਨ ਦਾ ਸਵਾਗਤ; ਦੇਖੋ LIVE ਤਸਵੀਰਾਂ...
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...