ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਕੀਤਾ ਨਾਨਕਸ਼ਾਹੀ ਕੈਲੰਡਰ

ਕੈਲੰਡਰ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਆਉਣ ਵਾਲੇ ਸ਼ਤਾਬਦੀ ਦਿਹਾੜਿਆਂ ਨਾਲ ਸਬੰਧਤ ਤਸਵੀਰਾਂ ਲਗਾਈਆਂ ਗਈਆਂ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਕੀਤਾ ਨਾਨਕਸ਼ਾਹੀ ਕੈਲੰਡਰ
Follow Us
tv9-punjabi
| Published: 13 Feb 2023 18:39 PM

ਅੰਮ੍ਰਿਤਸਰ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਸੋਮਵਾਰ ਨੂੰ ਨਾਨਕਸ਼ਾਹੀ ਸੰਮਤ 555 (ਸੰਨ 2023-24) ਦਾ ਕੈਲੰਡਰ ਜਥੇਦਾਰ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਅਕਾਲੀ ਬਾਬਾ ਫੂਲਾ ਸਿੰਘ ਦੇ 200 ਸਾਲਾ ਸ਼ਹੀਦੀ ਦਿਹਾੜੇ, ਸਰਦਾਰ ਜੱਸਾ ਸਿੰਘ ਰਾਮਗੜੀਆ ਦੇ 300 ਸਾਲਾ ਜਨਮ ਦਿਹਾੜੇ ਅਤੇ ਜੈਤੋ ਦੇ ਮੋਰਚੇ ਦੇ 100 ਸਾਲਾ ਨੂੰ ਸਮਰਪਿਤ ਕੀਤਾ ਗਿਆ ਹੈ।

ਸ਼ਤਾਬਦੀ ਦਿਹਾੜਿਆਂ ਨਾਲ ਸਬੰਧਤ ਤਸਵੀਰਾਂ

ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੇ ਗਏ ਇਸ ਕੈਲੰਡਰ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਆ ਰਹੇ ਸ਼ਤਾਬਦੀ ਦਿਹਾੜਿਆਂ ਨਾਲ ਸਬੰਧਤ ਤਸਵੀਰਾਂ ਲਗਾਈਆਂ ਗਈਆਂ ਹਨ।ਕੈਲੰਡਰ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਾਲ ਅਹਿਮ ਸ਼ਤਾਬਦੀ ਦਿਹਾੜੇ ਆ ਰਹੇ ਹਨ, ਜੋ ਕੌਮੀ ਇਕਜੁਟਤਾ ਨਾਲ ਮਨਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਵਾਰ ਨਾਨਕਸ਼ਾਹੀ ਸੰਮਤ 555 ਦਾ ਕੈਲੰਡਰ ਆਮ ਨਾਲੋਂ ਇਕ ਮਹੀਨਾ ਪਹਿਲਾਂ ਜਾਰੀ ਕੀਤਾ ਗਿਆ ਹੈ।

‘ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਏ ਜਾਣ ਇਤਿਹਾਸਕ ਦਿਹਾੜੇ’

ਇਸ ਦਾ ਮੰਤਵ ਸੰਗਤਾਂ ਨੂੰ ਗੁਰਪੁਰਬਾਂ ਅਤੇ ਇਤਿਹਾਸਕ ਦਿਹਾੜਿਆਂ ਬਾਰੇ ਅਗਾਊਂ ਜਾਣਕਾਰੀ ਦੇਣਾ ਹੈ, ਕਿਉਂਕਿ ਇਸ ਸਬੰਧ ਵਿਚ ਸੰਗਤਾਂ ਅਕਸਰ ਹੀ ਸੁਝਾਅ ਭੇਜਦੀਆਂ ਸਨ। ਉਨ੍ਹਾਂ ਕੌਮ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਇਸ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰਪੁਰਬ ਅਤੇ ਇਤਿਹਾਸਕ ਦਿਹਾੜੇ ਮਨਾਏ ਜਾਣ, ਤਾਂ ਜੋ ਕੌਮ ਵਿਚ ਇਕਸਾਰਤਾ ਅਤੇ ਇਕਜੁਟਤਾ ਕਾਇਮ ਰਹੇ।
ਇਸ ਦੌਰਾਨ ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੀ ਕੌਮ ਨੂੰ ਸਾਂਝੇ ਯਤਨਾਂ ਲਈ ਅਪੀਲ ਵੀ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸੁਰਜੀਤ ਸਿੰਘ ਭਿੱਟੇਵੱਡ, ਹਰਜਾਪ ਸਿੰਘ ਸੁਲਤਾਨਵਿੰਡ, ਕੌਰ ਸਿੰਘ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਵਧੀਕ ਮੈਨੇਜਰ ਜਸਪਾਲ ਸਿੰਘ ਢੱਡੇ, ਬਿਕਰਮਜੀਤ ਸਿੰਘ ਝੰਗੀ ਆਦਿ ਹਾਜ਼ਰ ਸਨ।

Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...