AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਦੇ ਮਾਮਲੇ ‘ਚ ਨਰਾਇਣ ਸਿੰਘ ਚੌੜਾ ਦੀ ਅਦਾਲਤ ‘ਚ ਪੇਸ਼ੀ, ਵਕੀਲ ਨੇ ਕੀ ਕਿਹਾ?

Narain Chora Peshi In Court: ਪੇਸ਼ੀ ਤੋਂ ਬਾਅਦ ਨਰਾਇਣ ਸਿੰਘ ਚੌੜਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਪਣੀ ਜ਼ਮਾਨਤ ਤੇ ਮਾਮਲੇ ਦੀ ਜਾਂਚ ਨਾਲ ਜੁੜੇ ਕਈ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਦਾਲਤ ਨੇ ਉਨ੍ਹਾਂ ਨੂੰ ਮੈਰਿਟ ਦੇ ਆਧਾਰ 'ਤੇ ਜ਼ਮਾਨਤ ਦਿੱਤੀ ਹੈ। ਉਨ੍ਹਾਂ ਮੁਤਾਬਕ ਜਦੋਂ ਅਦਾਲਤ ਨੇ ਤੱਥਾਂ ਤੇ ਕਾਨੂੰਨੀ ਪੱਖ ਨੂੰ ਵਿਚਾਰ ਕੇ ਫ਼ੈਸਲਾ ਕੀਤਾ ਹੈ ਤਾਂ ਜ਼ਮਾਨਤ ਦੇਣ ਵਾਲੇ ਜੱਜ ਦੇ ਫ਼ੈਸਲੇ 'ਤੇ ਸਵਾਲ ਚੁੱਕਣਾ ਉਚਿਤ ਨਹੀਂ।

ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਨਰਾਇਣ ਸਿੰਘ ਚੌੜਾ ਦੀ ਅਦਾਲਤ 'ਚ ਪੇਸ਼ੀ, ਵਕੀਲ ਨੇ ਕੀ ਕਿਹਾ?
lalit-sharma
| Updated On: 20 Aug 2026 10:59 AM IST
Share

ਸ੍ਰੀ ਦਰਬਾਰ ਸਾਹਿਬ ਦੇ ਘੰਟਾਘਰ ਦੇ ਬਾਹਰ 4 ਦਸੰਬਰ 2024 ਨੂੰ ਸੁਖਬੀਰ ਸਿੰਘ ਬਾਦਲ ‘ਤੇ ਹੋਈ ਗੋਲੀਬਾਰੀ ਦੇ ਮਾਮਲੇ ‘ਚ ਮੁਲਜ਼ਮ ਨਰਾਇਣ ਸਿੰਘ ਚੌੜਾ ਤੇ ਧਰਮ ਸਿੰਘ ਨੂੰ ਬੀਤੇ ਦਿਨ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਦੋਵਾਂ ਦੀ ਹਾਜ਼ਰੀ ਦਰਜ ਕੀਤੀ ਗਈ। ਇਹ ਮਾਮਲਾ ਐੱਫਆਈਆਰ ਨੰਬਰ 134/24 ਨਾਲ ਸਬੰਧਤ ਹੈ।

ਸੁਣਵਾਈ ਦੌਰਾਨ ਦੋ ਗਵਾਹਾਂ ਦੀ ਗਵਾਹੀ ਅਦਾਲਤ ‘ਚ ਦਰਜ ਕੀਤੀ ਗੀ। ਹੁਣ ਇਨ੍ਹਾਂ ਗਵਾਹਾਂ ਦੀ ਕਰਾਸ ਐਗਜ਼ਾਮੀਨੇਸ਼ਨ ਕੀਤੀ ਜਾਣੀ ਬਾਕੀ ਹੈ। ਮਾਮਲੇ ‘ਚ ਚਾਰਜ ਪਹਿਲਾਂ ਹੀ ਫਰੇਮ ਹੋ ਚੁੱਕੇ ਹਨ ਤੇ ਇਸ ਸਮੇਂ ਗਵਾਹੀਆਂ ਦੀ ਕਾਰਵਾਈ ਚੱਲ ਰਹੀ ਹੈ।

ਪੇਸ਼ੀ ਤੋਂ ਬਾਅਦ ਨਰਾਇਣ ਸਿੰਘ ਚੌੜਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਪਣੀ ਜ਼ਮਾਨਤ ਤੇ ਮਾਮਲੇ ਦੀ ਜਾਂਚ ਨਾਲ ਜੁੜੇ ਕਈ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਦਾਲਤ ਨੇ ਉਨ੍ਹਾਂ ਨੂੰ ਮੈਰਿਟ ਦੇ ਆਧਾਰ ‘ਤੇ ਜ਼ਮਾਨਤ ਦਿੱਤੀ ਹੈ। ਉਨ੍ਹਾਂ ਮੁਤਾਬਕ ਜਦੋਂ ਅਦਾਲਤ ਨੇ ਤੱਥਾਂ ਤੇ ਕਾਨੂੰਨੀ ਪੱਖ ਨੂੰ ਵਿਚਾਰ ਕੇ ਫ਼ੈਸਲਾ ਕੀਤਾ ਹੈ ਤਾਂ ਜ਼ਮਾਨਤ ਦੇਣ ਵਾਲੇ ਜੱਜ ਦੇ ਫ਼ੈਸਲੇ ‘ਤੇ ਸਵਾਲ ਚੁੱਕਣਾ ਉਚਿਤ ਨਹੀਂ।

ਚੌੜਾ ਨੇ ਕਿਹਾ ਕਿ ਉਨ੍ਹਾਂ ਨੂੰ ਜ਼ਮਾਨਤ ਮਿਲਣ ‘ਚ 111 ਦਿਨ ਦਾ ਸਮਾਂ ਲੱਗਿਆ। ਉਨ੍ਹਾਂ ਦਲੀਲ ਦਿੱਤੀ ਕਿ ਹੋਰ ਕਈ ਮਾਮਲਿਆਂ ‘ਚ ਮੁਲਜ਼ਮਾਂ ਨੂੰ ਇਸ ਤੋਂ ਘੱਟ ਸਮੇਂ ‘ਚ ਰਾਹਤ ਮਿਲ ਜਾਂਦੀ ਹੈ। ਉਨ੍ਹਾਂ ਕਿਹਾ ਹਰ ਮਾਮਲੇ ਨੂੰ ਉਸ ਦੇ ਤੱਥਾਂ ਤੇ ਕਾਨੂੰਨ ਦੇ ਆਧਾਰ ‘ਤੇ ਦੇਖਿਆ ਜਾਣਾ ਚਾਹੀਦਾ ਹੈ।

ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਸਬੰਧੀ ਪੱਖ ਰੱਖਿਆ

ਉਨ੍ਹਾਂ ਪੁਲਿਸ ਦੀ ਕਾਰਵਾਈ ਤੇ ਐੱਫਆਈਆਰ ਦਰਜ ਕਰਨ ਦੇ ਤਰੀਕੇ ਬਾਰੇ ਵੀ ਸਵਾਲ ਕੀਤੇ। ਚੌੜਾ ਨੇ ਕਿਹਾ ਕਿ ਜੇਕਰ ਘਟਨਾ ਸਬੰਧੀ ਕਿਸੇ ਵਿਅਕਤੀ ਨੂੰ ਸ਼ਿਕਾਇਤਕਰਤਾ ਬਣਾਇਆ ਜਾਣਾ ਸੀ ਤਾਂ ਸਬੰਧਤ ਲੋਕਾਂ ਵੱਲੋਂ ਸਿੱਧੇ ਤੌਰ ਤੇ ਐੱਫਆਈਆਰ ਦਰਜ ਕਿਉਂ ਨਹੀਂ ਕਰਵਾਈ ਗਈ। ਉਨ੍ਹਾਂ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਸੁਖਬੀਰ ਬਾਦਲ ਦੀ ਪਤਨੀ ਅਤੇ ਸੁਰੱਖਿਆ ਕਰਮਚਾਰੀਆਂ ਨਾਲ ਸਬੰਧਤ ਲੋਕਾਂ ਦਾ ਜ਼ਿਕਰ ਕੀਤਾ।

ਚੌੜਾ ਨੇ ਮਾਮਲੇ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਸਬੰਧੀ ਵੀ ਆਪਣਾ ਪੱਖ ਰੱਖਿਆ। ਉਨ੍ਹਾਂ ਕਿਹਾ ਕਿ ਮਾਮਲਾ ਹਾਈਕੋਰਟ ਤੱਕ ਵੀ ਪਹੁੰਚਿਆ ਹੈ ਤੇ ਜੇਕਰ ਅਦਾਲਤ ਨੂੰ ਕੇਂਦਰੀ ਜਾਂਚ ਦੀ ਲੋੜ ਮਹਿਸੂਸ ਹੁੰਦੀ ਤਾਂ ਇਸ ਸਬੰਧੀ ਹੁਕਮ ਜਾਰੀ ਕੀਤੇ ਜਾ ਸਕਦੇ ਸਨ। ਉਨ੍ਹਾਂ ਇਹ ਵੀ ਕਿਹਾ ਕਿ ਵੱਖ-ਵੱਖ ਏਜੰਸੀਆਂ ਵੱਲੋਂ ਮਾਮਲੇ ਨਾਲ ਸਬੰਧਤ ਜਾਂਚ ਕੀਤੀ ਜਾ ਚੁੱਕੀ ਹੈ।

ਵਕੀਲ ਨੇ ਕੀ ਕਿਹਾ?

ਨਰਾਇਣ ਸਿੰਘ ਚੌੜਾ ਦੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਉਨ੍ਹਾਂ ਦੇ ਨਾਲ ਐਡਵੋਕੇਟ ਬਲਜਿੰਦਰ ਸਿੰਘ ਬਾਜਵਾ ਵੀ ਅਦਾਲਤ ‘ਚ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮਾਮਲੇ ‘ਚ ਚਾਰਜ ਹੋ ਚੁੱਕੇ ਹਨ ਅਤੇ ਹੁਣ ਗਵਾਹਾਂ ਦੇ ਬਿਆਨ ਦਰਜ ਕਰਨ ਦੀ ਕਾਰਵਾਈ ਜਾਰੀ ਹੈ। ਅੱਜ ਦੋ ਗਵਾਹਾਂ ਦੀ ਗਵਾਹੀ ਦਰਜ ਹੋਈ ਹੈ ਤੇ ਜਿਨ੍ਹਾਂ ਦਾ ਕਰਾਸ ਐਗਜ਼ਾਮੀਨੇਸ਼ਨ ਅਗਲੀ ਕਾਰਵਾਈ ਦੌਰਾਨ ਕੀਤਾ ਜਾਵੇਗਾ।

ਐਡਵੋਕੇਟ ਮੰਝਪੁਰ ਨੇ ਬਿਕਰਮ ਸਿੰਘ ਮਜੀਠੀਆ ਵੱਲੋਂ ਨਰਾਇਣ ਸਿੰਘ ਚੌੜਾ ਦਾ ਨਾਮ ਲੈਣ ‘ਤੇ ਵੀ ਇਤਰਾਜ਼ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਮਾਮਲੇ ਨਾਲ ਸਬੰਧਤ ਇਲਜ਼ਾਮਾਂ ਤੇ ਤੱਥਾਂ ਨੂੰ ਜਨਤਕ ਬਿਆਨਾਂ ਦੀ ਬਜਾਏ ਅਦਾਲਤ ‘ਚ ਸਬੂਤਾਂ ਰਾਹੀਂ ਰੱਖਿਆ ਜਾਣਾ ਚਾਹੀਦਾ ਹੈ।

ਵਕੀਲ ਮੁਤਾਬਕ ਸੁਖਬੀਰ ਸਿੰਘ ਬਾਦਲ ਦਾ ਬਿਆਨ ਅਜੇ ਤੱਕ ਦਰਜ ਨਹੀਂ ਕੀਤਾ ਗਿਆ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਮਾਮਲੇ ਨਾਲ ਸਬੰਧਤ ਕੁਝ ਸੀਸੀਟੀਵੀ ਫੁਟੇਜ ਤੇ ਐਫਐਸਐਲ ਦੀ ਰਿਪੋਰਟ ਅਜੇ ਅਦਾਲਤ ‘ਚ ਪੇਸ਼ ਹੋਣੀ ਬਾਕੀ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਅਦਾਲਤ ਨੇ ਜ਼ਮਾਨਤ ਤੇ ਵਿਚਾਰ ਕੀਤਾ ਸੀ।

ਪੁਰਾਣੇ ਮਾਮਲਿਆਂ ਤੇ ਆਈਐਸਆਈ ਸਬੰਧਾਂ ਬਾਰੇ ਕੀ ਬੋਲੇ?

ਨਰਾਇਣ ਸਿੰਘ ਚੌੜਾ ਨਾਲ ਜੁੜੇ ਪੁਰਾਣੇ ਮਾਮਲਿਆਂ ਤੇ ਕਥਿਤ ਆਈਐਸਆਈ ਸਬੰਧਾਂ ਬਾਰੇ ਐਡਵੋਕੇਟ ਮੰਝਪੁਰ ਨੇ ਕਿਹਾ ਕਿ ਵੱਖ-ਵੱਖ ਸਰਕਾਰਾਂ ਦੇ ਕਾਰਜਕਾਲ ਦੌਰਾਨ ਚੌੜਾ ਖ਼ਿਲਾਫ਼ ਕਈ ਕੇਸ ਦਰਜ ਹੋਏ ਸਨ। ਹਾਲਾਂਕਿ, ਵਕੀਲ ਦਾ ਦਾਅਵਾ ਹੈ ਕਿ ਕਈ ਮਾਮਲਿਆਂ ‘ਚ ਅਦਾਲਤਾਂ ਨੇ ਚੌੜਾ ਨੂੰ ਬਰੀ ਕੀਤਾ ਹੈ ਤੇ ਆਈਐਸਆਈ ਨਾਲ ਸਬੰਧਾਂ ਬਾਰੇ ਕੋਈ ਠੋਸ ਸਬੂਤ ਅਦਾਲਤ ‘ਚ ਸਾਬਤ ਨਹੀਂ ਹੋਇਆ।

ਵਕੀਲ ਨੇ ਇਹ ਵੀ ਦੱਸਿਆ ਕਿ ਪੁਲਿਸ ਖ਼ਿਲਾਫ਼ ਕਥਿਤ ਝੂਠੀ ਗਵਾਹੀ ਤੇ ਦਸਤਾਵੇਜ਼ਾਂ ਨਾਲ ਸਬੰਧਤ ਇੱਕ ਮਾਮਲਾ ਤਰਨਤਾਰਨ ਦੀ ਅਦਾਲਤ ‘ਚ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਮਾਮਲੇ ‘ਚ ਵੀ ਸਾਰੇ ਗਵਾਹਾਂ ਦੇ ਬਿਆਨ ਤੇ ਸਬੂਤ ਰਿਕਾਰਡ ਤੇ ਆਉਣ ਤੋਂ ਬਾਅਦ ਹੀ ਤਸਵੀਰ ਪੂਰੀ ਤਰ੍ਹਾਂ ਸਪੱਸ਼ਟ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਨਿਰਪੱਖ ਸੁਣਵਾਈ ਤੇ ਸਾਰੇ ਤੱਥ ਅਦਾਲਤ ਦੇ ਸਾਹਮਣੇ ਆਉਣ ਤੋਂ ਬਾਅਦ ਨਰਾਇਣ ਸਿੰਘ ਚੌੜਾ ਬਰੀ ਹੋ ਜਾਣਗੇ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...