ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨਰਾਇਣ ਚੌੜਾ ਨੂੰ ਲਖੀਮਪੁਰ ਖੀਰੀ ਕਿਊਂ ਲੈ ਕੇ ਜਾਵੇਗੀ ਪੁਲਿਸ, ਪੁੱਛਗਿੱਛ ‘ਚ ਹੋਏ ਵੱਡੇ ਖੁਲਾਸੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ 4 ਦਸੰਬਰ ਨੂੰ ਖਾਲਿਸਤਾਨੀ ਅੱਤਵਾਦੀ ਨਰਾਇਣ ਸਿੰਘ ਚੌੜਾ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਗੋਲੀਆਂ ਚਲਾ ਕੇ ਜਾਣ ਲੈਣ ਦੀ ਕੋਸ਼ਿਸ਼ ਕੀਤੀ ਗਈ ਸੀ। ਸੁਖਬੀਰ ਬਾਦਲ ਦੇ ਸੁਰੱਖਿਆ ਮੁਲਜ਼ਮਾਂ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਨਰਾਇਣ ਚੌੜਾ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ।

ਨਰਾਇਣ ਚੌੜਾ ਨੂੰ ਲਖੀਮਪੁਰ ਖੀਰੀ ਕਿਊਂ ਲੈ ਕੇ ਜਾਵੇਗੀ ਪੁਲਿਸ, ਪੁੱਛਗਿੱਛ ‘ਚ ਹੋਏ ਵੱਡੇ ਖੁਲਾਸੇ
Follow Us
lalit-sharma
| Updated On: 09 Dec 2024 14:18 PM

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਅੱਤਵਾਦੀ ਨਰਾਇਣ ਸਿੰਘ ਚੌੜਾ ਨੇ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਕੀਤੇ ਹਨ। ਇਸ ਦੌਰਾਨ ਨਰਾਇਣ ਚੌੜਾ ਨੇ ਮੰਨਿਆ ਹੈ ਕਿ ਉਸ ਨੇ ਲਖੀਮਪੁਰ ਖੇੜੀ ‘ਚ ਕੁਝ ਹਥਿਆਰ ਅਤੇ ਧਮਾਕਾਖੇਜ਼ ਸਮੱਗਰੀ ਲੁੱਕ ਕੇ ਰੱਖੀ ਸੀ। ਇਸ ਨੂੰ ਬਰਾਮਦ ਕਰਨ ਲਈ ਪੰਜਾਬ ਪੁਲਿਸ ਚੌੜਾ ਨੂੰ ਉੱਤਰ ਪ੍ਰਦੇਸ਼ ਲੈ ਕੇ ਜਾਵੇਗੀ। ਹਾਲਾਂਕਿ ਅਜੇ ਤੱਕ ਮੁਲਜ਼ਮ ਨੇ ਇਹ ਨਹੀਂ ਦੱਸਿਆ ਕਿ ਉਸ ਕੋਲ ਇਹ ਵਿਦੇਸ਼ੀ ਪਿਸਤੌਲ ਕਿੱਥੋਂ ਆਇਆ ਹੈ, ਜਿਸ ਦੀ ਵਰਤੋਂ ਉਸ ਨੇ ਗੋਲੀ ਚਲਾਉਣ ਲਈ ਕੀਤੀ।

ਗਰਮ ਖਿਆਲੀ ਦਲ ਦੇ ਆਗੂ ਨਰਾਇਣ ਸਿੰਘ ਚੋੜਾ ਵੱਲੋਂ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਈ ਗਈ। ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਜਿਸ ਤੋਂ ਬਾਅਦ ਕਰੋਟ ਨੇ ਚੌੜਾ ਨੂੰ ਤਿੰਨ ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜਿਆ ਸੀ। ਐਤਵਾਰ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਨਰਾਇਣ ਚੌੜਾ ਨੂੰ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਮਾਨਯੋਗ ਅਦਾਲਤ ਤੋਂ 10 ਦਿਨ ਦਾ ਰਿਮਾਂਡ ਮੰਗਿਆ ਗਿਆ ਪਰ ਜੱਜ ਸਾਹਿਬ ਵੱਲੋਂ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨਰਾਇਣ ਸਿੰਘ ਚੋੜਾ ਦੇ ਵਕੀਲ ਨੇ ਦੱਸਿਆ ਕਿ ਪੁਲਿਸ ਵੱਲੋਂ ਜੱਜ ਸਾਹਿਬ ਕੋਲੋਂ 10 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਮਾਨਯੋਗ ਜੱਜ ਸਾਹਿਬ ਵੱਲੋਂ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।

ਪੰਜਾਬ ਪੁਲਿਸ ਨੇ ਕੁਝ ਹੋਰ ਜਾਣਕਾਰੀ ਇਕੱਠੀ ਕਰਨ ਦੇ ਲਈ ਨਰਾਇਣ ਸਿੰਘ ਚੌੜਾ ਦੇ ਦੋਵਾਂ ਵਕੀਲ ਪੁੱਤਰਾਂ ਤੋਂ ਪੁੱਛਗਿੱਛ ਕੀਤੀ। ਦੱਸ ਦਈਏ ਕਿ ਹਾਲੇ ਤੱਕ ਉਨ੍ਹਾਂ ਤੋਂ ਪੁੱਛਗਿੱਛ ਪੂਰੀ ਤਰ੍ਹਾਂ ਨਾਲ ਖਤਮ ਨਹੀਂ ਹੋਈ ਹੈ। ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸਾਡੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਨਰਾਇਣ ਚੌੜਾ ਤੋਂ ਹੋਰ ਪੁੱਛਗਿੱਛ ਲਈ ਤਿੰਨ ਦਿਨ ਦਾ ਰਿਮਾਂਡ ਮਿਲਿਆ ਹੈ। ਜਿਸ ਤੋਂ ਬਾਅਦ 11 ਦਸੰਬਰ ਨੂੰ ਜੱਜ ਸਾਹਿਬ ਕੋਲ ਪੇਸ਼ ਕਰਾਂਗੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਕੋਈ ਹੋਰ ਗੱਲ ਸਾਂਝੀ ਕਰਾਂਗੇ ਤੇ ਜਾਂਚ ਵਿੱਚ ਵਿਘਨ ਪੈ ਸਕਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...
ਸੀਐਮ ਉਮਰ ਨੇ ਪੀਐਮ ਮੋਦੀ ਦੀ ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ
ਸੀਐਮ ਉਮਰ ਨੇ ਪੀਐਮ ਮੋਦੀ ਦੀ  ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ...
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ  ਹੋਈ ਕੈਦ...
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?...
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?...