Nasha Mukti Yatra: CM ਮਾਨ ਤੇ ਕੇਜਰੀਵਾਲ ਵੱਲੋਂ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ, ਲੋਕਾਂ ਨੂੰ ਮਹਿੰਮ ਦਾ ਭਾਈਵਾਲ ਬਣਨ ਦੀ ਅਪੀਲ
Nasha Mukti Yatra : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵੱਲ ਇੱਕ ਵੱਡਾ ਕਦਮ ਚੁੱਕਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਨਵਾਸ਼ਹਿਰ ਵਿਖੇ 'ਨਸ਼ਾ ਮੁਕਤੀ ਯਾਤਰਾ' ਦੀ ਰਸਮੀ ਸ਼ੁਰੂਆਤ ਕੀਤੀ ਹੈ।

Nasha Mukti Yatra : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵੱਲ ਇੱਕ ਵੱਡਾ ਕਦਮ ਚੁੱਕਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਨਵਾਸ਼ਹਿਰ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਰਸਮੀ ਸ਼ੁਰੂਆਤ ਕੀਤੀ। ਇਹ ਯਾਤਰਾ ਸੂਬਾ ਸਰਕਾਰ ਦੇ ਹਰ ਪਿੰਡ, ਹਰ ਵਾਰਡ ਅਤੇ ਹਰ ਮੁਹੱਲੇ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਦਾ ਪ੍ਰਤੀਕ ਹੈ।
ਇਹ ਲੜਾਈ ਸਰਕਾਰ ਦੀ ਨਹੀਂ, ਹਰ ਪੰਜਾਬੀ ਦੀ ਹੈ- ਮਾਨ
ਇਸ ਇਤਿਹਾਸਕ ਮੁਹਿੰਮ ਦੀ ਸ਼ੁਰੂਆਤ ਨਵਾਸ਼ਹਿਰ ਦੇ ਪਿੰਡ ਲੰਗੜੋਆ ਤੋਂ ਕੀਤੀ ਗਈ ਸੀ, ਜਿੱਥੇ ਭਗਵੰਤ ਮਾਨ ਖੁਦ ਮੌਜੂਦ ਸਨ ਅਤੇ ਉਨ੍ਹਾਂ ਨੇ ਸਥਾਨਕ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਭਾਈਵਾਲ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਇਹ ਲੜਾਈ ਸਿਰਫ਼ ਸਰਕਾਰ ਦੀ ਨਹੀਂ ਹੈ, ਇਹ ਹਰ ਪੰਜਾਬੀ ਦੀ ਹੈ। ਜਦੋਂ ਤੱਕ ਲੋਕ ਖੁਦ ਜਾਗਰੂਕ ਨਹੀਂ ਹੁੰਦੇ ਅਤੇ ਨਸ਼ੇ ਦੀ ਦੁਰਵਰਤੋਂ ਵਿਰੁੱਧ ਨਹੀਂ ਖੜ੍ਹੇ ਹੁੰਦੇ, ਇਸ ਜ਼ਹਿਰ ਨੂੰ ਖਤਮ ਨਹੀਂ ਕੀਤਾ ਜਾ ਸਕਦਾ।”
ਮੁੱਖ ਮੰਤਰੀ ਹੈਲਪਲਾਈਨ ਦੀ ਸ਼ੁਰੂਆਤ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ, ਸੂਬਾ ਸਰਕਾਰ ਨੇ ਇੱਕ ਵਿਸ਼ੇਸ਼ ਹੈਲਪਲਾਈਨ ਸ਼ੁਰੂ ਕੀਤੀ ਹੈ। ਜਿਸ ‘ਤੇ ਨਾਗਰਿਕ ਨਸ਼ਾ ਤਸਕਰੀ ਬਾਰੇ ਗੁਪਤ ਜਾਣਕਾਰੀ ਦੇ ਸਕਦੇ ਹਨ। ਇਸ ਦੇ ਨਾਲ ਹੀ, ਨਸ਼ਾ ਛੱਡਣ ਦੇ ਚਾਹਵਾਨਾਂ ਲਈ ਸੂਬੇ ਭਰ ਵਿੱਚ ਇਲਾਜ ਅਤੇ ਪੁਨਰਵਾਸ ਕੇਂਦਰਾਂ ਦੀ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ।
ਪੰਜਾਬ ‘ਚ ਨਸ਼ਿਆਂ ਦੇ ਵਿਰੁੱਧ ਵੱਡੀ ਜੰਗ – ਕੇਜਰੀਵਾਲ
ਸਾਬਕਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇਵਿੱਚ ਨਸ਼ਿਆਂ ਦੇ ਵਿਰੁੱਧ ਵੱਡੀ ਜੰਗ ਛਿੜੀ ਹੋਈ ਹੈ। ਪੰਜਾਬ ਪੁਲਿਸ ਅਤੇ ਸਰਕਾਰ ਨੇ ਪਿਛਲੇ ਢਾਈ ਮਹੀਨਿਆਂ ਵਿੱਚ ਨਸ਼ਾ ਤਸਕਰਾਂ ‘ਤੇ ਵੱਡਾ ਹਮਲਾ ਕੀਤਾ ਹੈ। ਪਰ ਹੁਣ ਇਹ ਲੜਾਈ ਇੱਕ ਜਨ ਲਹਿਰ ਬਣ ਜਾਵੇਗੀ। ਹਰ ਪਿੰਡ ਅਤੇ ਵਾਰਡ ਦੇ ਲੋਕ ਸਹੁੰ ਚੁੱਕਣਗੇ – ਉਹ ਖੁਦ ਨਸ਼ੇ ਦਾ ਸੇਵਨ ਨਹੀਂ ਕਰਨਗੇ, ਨਸ਼ੇ ਵੇਚਣ ਨਹੀਂ ਦੇਣਗੇ ਅਤੇ ਨਸ਼ੇੜੀਆਂ ਦਾ ਇਲਾਜ ਕਰਨਗੇ।”
ਇਹ ਵੀ ਪੜ੍ਹੋ
ਪੰਜਾਬ ਨੂੰ ਨਸ਼ਾ ਬਣਾਉਣ ਵੱਲ ਵੱਧ ਰਹੇ ਹਾਂ- ਹਰਜੋਤ ਬੈਂਸ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅੱਜ ਇੱਕ ਇਤਿਹਾਸਕ ਦਿਨ ਹੈ ਜਿਸ ਵਿੱਚ ਸ਼ਹੀਦ ਭਗਤ ਸਿੰਘ ਦੀ ਧਰਤੀ ‘ਤੇ ਨਸ਼ੇ ਵਿਰੁੱਧ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ। ਪਿੰਡ ਲੰਗੜੋਆ ਵਿੱਚ ਇੱਥੋਂ ਦੇ ਨਸ਼ਾ ਤਸਕਰਾਂ ਨੂੰ ਪੁਲਿਸ ਨੇ ਉਖਾੜ ਸੁੱਟਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਅਸੀਂ 31 ਮਈ ਤੱਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਟੀਚੇ ਵੱਲ ਲਗਾਤਾਰ ਕੰਮ ਕਰ ਰਹੇ ਹਾਂ ਅਤੇ ਨਤੀਜੇ ਜਲਦੀ ਹੀ ਸਾਹਮਣੇ ਆਉਣਗੇ।
ਪਿੰਡ-ਪਿੰਡ ਜਾਗਰੂਕਤਾ ਅਤੇ ਭਾਗੀਦਾਰੀ
ਇਸ ਮੁਹਿੰਮ ਵਿਖੇ ਪੰਚਾਇਤਾਂ, ਗ੍ਰਾਮ ਰੱਖਿਆ ਕਮੇਟੀਆਂ, ਪੰਜਾਬ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਮਿਲ ਕੇ ਕੰਮ ਕਰਨਗੇ। 2 ਤੋਂ 4 ਮਈ ਦੇ ਵਿਚਾਲੇ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿੱਚ ਸਥਾਨਕ ਨੁਮਾਇੰਦਿਆਂ ਅਤੇ ਅਧਿਕਾਰੀਆਂ ਨੂੰ ਮੁਹਿੰਮ ਦੀ ਰੂਪ-ਰੇਖਾ ਤੋਂ ਜਾਣੂ ਕਰਵਾਇਆ ਗਿਆ। ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸਿਰਫ਼ ਕਾਨੂੰਨ ਰਾਹੀਂ ਨਸ਼ੇ ਨੂੰ ਰੋਕਣਾ ਨਹੀਂ ਹੈ, ਸਗੋਂ ਜਨਤਕ ਭਾਗੀਦਾਰੀ ਰਾਹੀਂ ਸਮਾਜਿਕ ਤਬਦੀਲੀ ਲਿਆਉਣਾ ਵੀ ਹੈ।
ਯਾਤਰਾ ਦਾ ਸਮਾਜਿਕ ਸੰਦੇਸ਼
ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸਿਰਫ਼ ਨਸ਼ਾ ਵਿਰੋਧੀ ਜਾਗਰੂਕਤਾ ਪੈਦਾ ਕਰਨਾ ਹੀ ਨਹੀਂ ਹੈ, ਸਗੋਂ ਸਮਾਜ ਵਿੱਚ ਇੱਕ ਸਕਾਰਾਤਮਕ ਮਾਹੌਲ ਵੀ ਬਣਾਉਣਾ ਹੈ। ਇਸ ਸਮੇਂ ਦੌਰਾਨ, ਹਰੇਕ ਪਿੰਡ ਅਤੇ ਵਾਰਡ ਵਿੱਚ ਸਮੂਹਿਕ ਸਹੁੰ ਚੁੱਕ ਸਮਾਗਮ ਆਯੋਜਿਤ ਕੀਤੇ ਜਾਣਗੇ, ਜਿੱਥੇ ਸਥਾਨਕ ਲੋਕ ਨਸ਼ਾ ਮੁਕਤ ਸਮਾਜ ਲਈ ਸਹੁੰ ਚੁੱਕਣਗੇ।