AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਤਰਨਤਾਰਨ ਦੇ ਨੌਸ਼ਹਿਰ ਪਨੂੰਆਂ ‘ਚ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ, ਗੈਂਗਸਟਰ ਲੰਡਾ ਹਰਿਕੇ ਦੀ ਪੋਸਟ ਵਾਇਰਲ

ਜੰਮੂ-ਕਸ਼ਮੀਰ-ਰਾਜਸਥਾਨ ਕੌਮੀ ਮਾਰਗ 'ਤੇ ਸਥਿਤ ਕਸਬਾ ਨੌਸ਼ਹਿਰਾ ਪੰਨੂਆਂ ਦਾ ਰਹਿਣ ਵਾਲਾ ਕੁਲਦੀਪ ਸਿੰਘ ਪੇਂਟ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਬੁੱਧਵਾਰ ਰਾਤ ਨੂੰ ਉਹ ਵਾਲ ਕਟਵਾਉਣ ਲਈ ਘਰੋਂ ਕਸਬੇ ਦੇ ਅੱਡੇ ਵੱਲ ਜਾ ਰਿਹਾ ਸੀ। ਇਸੇ ਦੌਰਾਨ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਤਰਨਤਾਰਨ ਦੇ ਨੌਸ਼ਹਿਰ ਪਨੂੰਆਂ 'ਚ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ, ਗੈਂਗਸਟਰ ਲੰਡਾ ਹਰਿਕੇ ਦੀ ਪੋਸਟ ਵਾਇਰਲ
nishan-sahota-tarantaran
| Published: 22 Oct 2026 10:43 AM IST
Share

ਤਰਨਤਾਰਨ ‘ਚ ਗੈਂਗਵਾਰ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਬੁੱਧਵਾਰ ਰਾਤ ਨੂੰ ਕਸਬਾ ਨੌਸ਼ਹਿਰਾ ਪੰਨੂਆਂ ‘ਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਇੱਕ ਮਜ਼ਦੂਰ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਜੋਂ ਹੋਈ ਹੈ। ਪੁਲਿਸ ਮੁੱਢਲੀ ਜਾਂਚ ‘ਚ ਇਸ ਕਤਲ ਪਿੱਛੇ ਗੈਂਗਸਟਰਾਂ ਦੀ ਆਪਸੀ ਰੰਜਿਸ਼ ਨੂੰ ਕਾਰਨ ਮੰਨ ਰਹੀ ਹੈ। ਉੱਧਰ, ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਕੇ ਗੈਂਗਸਟਰ ਲੰਡਾ ਹਰੀਕੇ ਨੇ ਇਸ ਵਾਰਦਾਤ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ।

ਜਾਣਕਾਰੀ ਅਨੁਸਾਰ, ਜੰਮੂ-ਕਸ਼ਮੀਰ-ਰਾਜਸਥਾਨ ਕੌਮੀ ਮਾਰਗ ‘ਤੇ ਸਥਿਤ ਕਸਬਾ ਨੌਸ਼ਹਿਰਾ ਪੰਨੂਆਂ ਦਾ ਰਹਿਣ ਵਾਲਾ ਕੁਲਦੀਪ ਸਿੰਘ ਪੇਂਟ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਬੁੱਧਵਾਰ ਰਾਤ ਨੂੰ ਉਹ ਵਾਲ ਕਟਵਾਉਣ ਲਈ ਘਰੋਂ ਕਸਬੇ ਦੇ ਅੱਡੇ ਵੱਲ ਜਾ ਰਿਹਾ ਸੀ। ਇਸੇ ਦੌਰਾਨ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਪੁੱਤਰ ਦੀ ਕੁਝ ਦਿਨ ਪਹਿਲਾਂ ਗ੍ਰਿਫ਼ਤਾਰੀ, ਬਦਮਾਸ਼ਾਂ ਨੇ ਪਿਤਾ ਨੂੰ ਬਣਾਇਆ ਨਿਸ਼ਾਨਾ

ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਕੁਲਦੀਪ ਸਿੰਘ ਦੇ ਪੁੱਤਰ ਮਨਪ੍ਰੀਤ ਸਿੰਘ ਨੂੰ ਥਾਣਾ ਸਰਹਾਲੀ ਦੀ ਪੁਲਿਸ ਨੇ ਇੱਕ ਕਤਲ ਮਾਮਲੇ ‘ਚ ਕਥਿਤ ਤੌਰ ‘ਤੇ ਰੇਕੀ ਕਰਨ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਸੀ। ਸਾਲ 2022 ‘ਚ ਥਾਣਾ ਸਰਹਾਲੀ ‘ਤੇ ਆਰਪੀਜੀ ਹਮਲਾ ਹੋਇਆ ਸੀ, ਜਿਸ ਦੇ ਮੁੱਖ ਸਾਜ਼ਿਸ਼ਕਰਤਾ ਅਜਮੀਤ ਸਿੰਘ ਦਾ 11 ਸਤੰਬਰ ਨੂੰ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਕਰੀਬ 30 ਦਿਨ ਬਾਅਦ, 11 ਅਕਤੂਬਰ ਨੂੰ ਅਜਮੀਤ ਸਿੰਘ ਦੇ ਚਾਚੇ ਏਐਸਆਈ ਇਕਬਾਲ ਸਿੰਘ ਦੀ ਵੀ ਇਸੇ ਕਸਬੇ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਏਐਸਆਈ ਇਕਬਾਲ ਸਿੰਘ ਦੇ ਕਤਲ ਦੀ ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਸੀ ਕਿ ਵਿਦੇਸ਼ ‘ਚ ਬੈਠੇ ਗੈਂਗਸਟਰਾਂ ਨੇ ਕਥਿਤ ਤੌਰ ‘ਤੇ ਮਨਪ੍ਰੀਤ ਸਿੰਘ ਤੋਂ ਰੇਕੀ ਕਰਵਾਈ ਸੀ। ਮਨਪ੍ਰੀਤ ਸਿੰਘ ਪਿਛਲੇ ਦੋ ਦਿਨਾਂ ਤੋਂ ਪੁਲਿਸ ਹਿਰਾਸਤ ‘ਚ ਹੈ। ਹੁਣ ਉਸ ਦੇ ਪਿਤਾ ਕੁਲਦੀਪ ਸਿੰਘ ਦਾ ਕਤਲ ਹੋਣ ਤੋਂ ਬਾਅਦ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ।

ਗੈਂਗਸਟਰ ਲੰਡਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਲਈ ਜ਼ਿੰਮੇਵਾਰੀ

ਇਸ ਕਤਲ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋਈ ਹੈ, ਜਿਸ ‘ਚ ਗੈਂਗਸਟਰ ਲੰਡਾ ਨੇ ਵਾਰਦਾਤ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ। ਪੋਸਟ ‘ਚ ਲੰਡਾ ਹਰਿਕੇ ਤੇ ਸੱਤਾ ਨੌਸ਼ਹਿਰਾ ਗੈਂਗ ਦਾ ਜ਼ਿਕਰ ਕਰਦਿਆਂ ਕਿਹਾ ਗਿਆ ਹੈ ਕਿ ਏਐਸਆਈ ਇਕਬਾਲ ਸਿੰਘ ਦੇ ਕਤਲ ਦਾ ਬਦਲਾ ਲੈਣ ਲਈ ਕੁਲਦੀਪ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ। ਪੋਸਟ ‘ਚ ਇਹ ਵੀ ਇਲਜ਼ਾਮ ਲਾਇਆ ਗਿਆ ਹੈ ਕਿ ਕੁਲਦੀਪ ਸਿੰਘ ਨੇ ਇਕਬਾਲ ਸਿੰਘ ਦੀ ਮੁਖ਼ਬਰੀ ਕੀਤੀ ਸੀ। ਹਾਲਾਂਕਿ, ਸੋਸ਼ਲ ਮੀਡੀਆ ਪੋਸਟ ‘ਚ ਕੀਤੇ ਗਏ ਦਾਅਵਿਆਂ ਦੀ ਸੁਤੰਤਰ ਪੁਸ਼ਟੀ ਨਹੀਂ ਹੋਈ ਹੈ। ਟੀਵੀ9 ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।

ਪੁਲਿਸ ਵੱਲੋਂ ਜਾਂਚ ਸ਼ੁਰੂ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀਐੱਸਪੀ ਰਵੀਸ਼ੇਰ ਸਿੰਘ ਤੇ ਥਾਣਾ ਸਰਹਾਲੀ ਦੇ ਮੁਖੀ ਬਲਬੀਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਣਪਛਾਤੇ ਹਮਲਾਵਰਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਡੀਐਸਪੀ ਰਵੀਸ਼ੇਰ ਸਿੰਘ ਮੁਤਾਬਕ, ਮੁੱਢਲੀ ਜਾਂਚ ‘ਚ ਇਹ ਮਾਮਲਾ ਗੈਂਗਸਟਰਾਂ ਦੀ ਆਪਸੀ ਰੰਜਿਸ਼ ਨਾਲ ਜੁੜਿਆ ਲੱਗ ਰਿਹਾ ਹੈ। ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਗਠਨ ਕੀਤੀਆਂ ਗਈਆਂ ਹਨ।

Follow Us
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ...
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ...
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ...