AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਔੜ ਐਂਟੀ ਡਰੱਗ ਕਮੇਟੀ ਮਾਮਲਾ: ਨਾਮਜ਼ਦ ਨੌਜਵਾਨ ਦੇ ਪਿਤਾ ਦੀ ਮੌਤ ਤੋਂ ਬਾਅਦ ਲਾਸ਼ ਸੜਕ ‘ਤੇ ਰੱਖ ਲਗਾਇਆ ਜਾਮ

ਸ਼ਹੀਦ ਭਗਤ ਸਿੰਘ ਨਗਰ ਅਧੀਨ ਪੈਂਦੇ ਪਿੰਡ ਔੜ ਵਿਖੇ ਨਸ਼ਿਆਂ ਵਿਰੁੱਧ ਧਰਨਾ ਦੇ ਰਹੇ ਐਂਟੀ ਡਰੱਗ ਕਮੇਟੀ ਦੇ ਪ੍ਰਧਾਨ ਕਮਲਜੀਤ ਸਾਜਨ 'ਤੇ ਹੋਏ ਹਮਲੇ ਦੇ ਮਾਮਲੇ ਨੇ ਹੁਣ ਇੱਕ ਨਵਾਂ ਮੋੜ ਲੈ ਲਿਆ ਹੈ। ਇਸ ਹਮਲੇ ਦੇ ਸਬੰਧ ਵਿੱਚ ਪੁਲਿਸ ਵੱਲੋਂ ਕਰੀਬ 20-21 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿੱਚ ਪਿੰਡ ਦੇ ਹੀ ਵਸਨੀਕ ਭੁਪਿੰਦਰ ਸਿੰਘ ਰਾਜਾ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਸੀ।

ਔੜ ਐਂਟੀ ਡਰੱਗ ਕਮੇਟੀ ਮਾਮਲਾ: ਨਾਮਜ਼ਦ ਨੌਜਵਾਨ ਦੇ ਪਿਤਾ ਦੀ ਮੌਤ ਤੋਂ ਬਾਅਦ ਲਾਸ਼ ਸੜਕ 'ਤੇ ਰੱਖ ਲਗਾਇਆ ਜਾਮ
shailesh-kumar-shaheed-bhagat-singh-nagar
| Updated On: 29 Aug 2026 17:42 PM IST
Share

ਸ਼ਹੀਦ ਭਗਤ ਸਿੰਘ ਨਗਰ ਅਧੀਨ ਪੈਂਦੇ ਪਿੰਡ ਔੜ ਵਿਖੇ ਨਸ਼ਿਆਂ ਵਿਰੁੱਧ ਧਰਨਾ ਦੇ ਰਹੇ ਐਂਟੀ ਡਰੱਗ ਕਮੇਟੀ ਦੇ ਪ੍ਰਧਾਨ ਕਮਲਜੀਤ ਸਾਜਨ ‘ਤੇ ਹੋਏ ਹਮਲੇ ਦੇ ਮਾਮਲੇ ਨੇ ਹੁਣ ਇੱਕ ਨਵਾਂ ਮੋੜ ਲੈ ਲਿਆ ਹੈ। ਇਸ ਹਮਲੇ ਦੇ ਸਬੰਧ ਵਿੱਚ ਪੁਲਿਸ ਵੱਲੋਂ ਕਰੀਬ 20-21 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿੱਚ ਪਿੰਡ ਦੇ ਹੀ ਵਸਨੀਕ ਭੁਪਿੰਦਰ ਸਿੰਘ ਰਾਜਾ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਸੀ।

ਸਦਮੇ ਕਾਰਨ ਬਿਮਾਰ ਪਿਤਾ ਨੇ ਤੋੜਿਆ ਦਮ

ਪਰਿਵਾਰਕ ਮੈਂਬਰਾਂ ਮੁਤਾਬਕ ਪੁਲਿਸ ਵੱਲੋਂ ਕੇਸ ਦਰਜ ਕੀਤੇ ਜਾਣ ਮਗਰੋਂ ਗ੍ਰਿਫ਼ਤਾਰੀ ਦੇ ਖ਼ੌਫ਼ ਕਾਰਨ ਭੁਪਿੰਦਰ ਸਿੰਘ ਘਰੋਂ ਬਾਹਰ ਰਹਿਣ ਲਈ ਮਜਬੂਰ ਸੀ। ਇਸੇ ਦੌਰਾਨ ਉਸ ਦੇ ਪਿਤਾ ਗੁਰਮੀਤ ਸਿੰਘ, ਜੋ ਪਿਛਲੇ ਕਰੀਬ ਡੇਢ ਮਹੀਨੇ ਤੋਂ ਗੰਭੀਰ ਬਿਮਾਰ ਚੱਲ ਰਹੇ ਸਨ, ਦੀ ਅਚਾਨਕ ਮੌਤ ਹੋ ਗਈ। ਪਰਿਵਾਰ ਦਾ ਗੰਭੀਰ ਦੋਸ਼ ਹੈ ਕਿ ਪੁੱਤਰ ‘ਤੇ ਦਰਜ ਹੋਏ ਝੂਠੇ ਪਰਚੇ ਅਤੇ ਸਮਾਜ ਵਿੱਚ ਹੋ ਰਹੀ ਬਦਨਾਮੀ ਕਾਰਨ ਗੁਰਮੀਤ ਸਿੰਘ ਲਗਾਤਾਰ ਮਾਨਸਿਕ ਤਣਾਅ ਅਤੇ ਪ੍ਰੇਸ਼ਾਨੀ ਵਿੱਚੋਂ ਗੁਜ਼ਰ ਰਹੇ ਸਨ, ਜਿਸ ਕਾਰਨ ਉਨ੍ਹਾਂ ਦੀ ਜਾਨ ਚਲੀ ਗਈ।

ਇਨਸਾਫ਼ ਲਈ ਲਾਸ਼ ਸੜਕ ‘ਤੇ ਰੱਖ ਕੇ ਲਗਾਇਆ ਜਾਮ

ਗੁਰਮੀਤ ਸਿੰਘ ਦੀ ਮੌਤ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੇਹ ਨੂੰ ਪਿੰਡ ਔੜ ਦੀ ਮੁੱਖ ਸੜਕ ‘ਤੇ ਰੱਖ ਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦੀ ਮੰਗ ਸੀ ਕਿ ਭੁਪਿੰਦਰ ਸਿੰਘ ਖ਼ਿਲਾਫ਼ ਦਰਜ ਮਾਮਲੇ ਦੀ ਉੱਚ ਪੱਧਰੀ ਤੇ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਉਹ ਬੇਕਸੂਰ ਸਾਬਤ ਹੁੰਦਾ ਹੈ ਤਾਂ ਉਸ ਦਾ ਨਾਂ ਤੁਰੰਤ ਕੇਸ ਵਿੱਚੋਂ ਖ਼ਾਰਜ ਕੀਤਾ ਜਾਵੇ, ਤਾਂ ਜੋ ਉਹ ਆਪਣੇ ਪਿਤਾ ਦੀਆਂ ਅੰਤਿਮ ਰਸਮਾਂ ਅਤੇ ਸਸਕਾਰ ਵਿੱਚ ਸ਼ਾਮਲ ਹੋ ਸਕੇ।

ਘਟਨਾ ਦਾ ਪਿਛੋਕੜ

ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਪਿੰਡ ਔੜ ਵਿਖੇ ਐਂਟੀ ਡਰੱਗ ਕਮੇਟੀ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਰੋਸ ਧਰਨਾ ਦਿੱਤਾ ਜਾ ਰਿਹਾ ਸੀ। ਇਸੇ ਦੌਰਾਨ ਰਾਤ ਕਰੀਬ ਡੇਢ ਵਜੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕਮੇਟੀ ਪ੍ਰਧਾਨ ਕਮਲਜੀਤ ਸਾਜਨ ‘ਤੇ ਕਥਿਤ ਤੌਰ ‘ਤੇ ਹਮਲਾ ਕਰ ਦਿੱਤਾ ਗਿਆ ਸੀ, ਜਿਸ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਕਈ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਸੀ, ਜਿਸ ਵਿੱਚ ਭੁਪਿੰਦਰ ਸਿੰਘ ਰਾਜਾ ਦਾ ਨਾਂ ਵੀ ਦਰਜ ਕਰ ਲਿਆ ਗਿਆ। ਪਰਿਵਾਰ ਦਾ ਦਾਅਵਾ ਹੈ ਕਿ ਜਿਸ ਸਮੇਂ ਇਹ ਹਮਲਾ ਹੋਇਆ, ਉਸ ਵੇਲੇ ਭੁਪਿੰਦਰ ਸਿੰਘ ਆਪਣੇ ਘਰ ਵਿੱਚ ਹੀ ਮੌਜੂਦ ਸੀ ਅਤੇ ਉਸ ਨੂੰ ਰੰਜਿਸ਼ਨ ਇਸ ਕੇਸ ਵਿੱਚ ਫਸਾਇਆ ਗਿਆ ਹੈ।

ਪੁਲਿਸ ਵੱਲੋਂ ਨਿਰਪੱਖ ਜਾਂਚ ਦੇ ਭਰੋਸਾ

ਸੜਕ ਜਾਮ ਹੋਣ ਅਤੇ ਰੋਸ ਪ੍ਰਦਰਸ਼ਨ ਦੀ ਸੂਚਨਾ ਮਿਲਦਿਆਂ ਹੀ ਥਾਣਾ ਔੜ ਦੀ ਐੱਸ.ਐੱਚ.ਓ. (SHO) ਨਰੇਸ਼ ਕੁਮਾਰੀ ਭਾਰੀ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਪੀੜਤ ਪਰਿਵਾਰ ਤੇ ਪਿੰਡ ਦੇ ਮੋਹਤਬਰਾਂ ਨਾਲ ਲੰਮੀ ਗੱਲਬਾਤ ਕੀਤੀ। ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਪੜਤਾਲ ਕਰਨ ਅਤੇ ਪੂਰੀ ਤਰ੍ਹਾਂ ਨਿਰਪੱਖ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦਾ ਪੱਕਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਪਰਿਵਾਰ ਨੇ ਲਾਸ਼ ਨੂੰ ਸੜਕ ਤੋਂ ਚੁੱਕ ਕੇ ਧਰਨਾ ਖ਼ਤਮ ਕੀਤਾ। ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ‘ਤੇ ਹੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Follow Us
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...