AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਨਵਜੋਤ ਕੌਰ ਸਿੱਧੂ ਪਾਰਟੀ ਤੋਂ ਨਿਸ਼ਕਾਸ਼ਿਤ, ਕਾਂਗਰਸ ਨੇ ਲਿਆ ਸਖ਼ਤ ਫੈਸਲਾ

ਨਵਜੋਤ ਕੌਰ ਸਿੱਧੂ ਪਹਿਲਾਂ ਹੀ ਪਾਰਟੀ ਤੋਂ ਅਸਤੀਫ਼ਾ ਦੇ ਚੁੱਕੀ ਹੈ। ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਅੱਜ ਅੰਮ੍ਰਿਤਸਰ 'ਚ ਡਾਕਟਰ ਰਾਜਕੁਮਾਰ ਵੇਰਕਾ ਦੇ ਨਿਵਾਸ 'ਤੇ ਪਹੁੰਚੇ ਸਨ। ਭੁਪੇਸ਼ ਬਘੇਲ ਨੇ ਸਪੱਸ਼ਟ ਕੀਤਾ ਕਿ ਨਵਜੋਤ ਕੌਰ ਸਿੱਧੂ ਪਹਿਲਾਂ ਪਾਰਟੀ ਤੋਂ ਸਸਪੈਂਡ ਚੱਲ ਰਹੇ ਸਨ, ਜਦਕਿ ਹੁਣ ਉਨ੍ਹਾਂ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਗਿਆ ਹੈ।

ਨਵਜੋਤ ਕੌਰ ਸਿੱਧੂ ਪਾਰਟੀ ਤੋਂ ਨਿਸ਼ਕਾਸ਼ਿਤ, ਕਾਂਗਰਸ ਨੇ ਲਿਆ ਸਖ਼ਤ ਫੈਸਲਾ
ਨਵਜੋਤ ਕੌਰ ਸਿੱਧੂ
lalit-sharma
| Updated On: 06 Feb 2026 14:24 PM IST

ਪੰਜਾਬ ਕਾਂਗਰਸ ਦੇ ਪ੍ਰਭਾਰੀ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਸਪੱਸ਼ਟ ਕੀਤਾ ਹੈ ਕਿ ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਤੋਂ ਨਿਸ਼ਕਾਸ਼ਿਤ ਕਰ ਦਿੱਤਾ ਗਿਆ ਹੈ। ਅੱਜ ਉਹ ਅੰਮ੍ਰਿਤਸਰ ‘ਚ ਡਾਕਟਰ ਰਾਜ ਕੁਮਾਰ ਵੇਰਕਾ ਦੇ ਨਿਵਾਸ ਸਥਾਨ ਤੇ ਪਹੁੰਚੇ, ਜਿੱਥੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕੀਤੀ। ਬਘੇਲ ਨੇ ਕਿਹਾ ਕਿ ਪਾਰਟੀ ਅਨੁਸ਼ਾਸਨ ਸਭ ਤੋਂ ਉੱਪਰ ਹੈ ਤੇ ਜਿਹੜੇ ਨੇਤਾ ਪਾਰਟੀ ਲਾਈਨ ਤੋਂ ਹਟ ਕੇ ਕੰਮ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਲਾਜ਼ਮੀ ਹੁੰਦੀ ਹੈ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭੂਪੇਸ਼ ਬਗੇਲ ਨੇ ਮੋਦੀ ਸਰਕਾਰ ਵੱਲੋਂ ਕੀਤੇ ਗਏ ਮਨਰੇਗਾ ਬਦਲਾਵਾਂ ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਨਵੇਂ ਕਾਨੂੰਨ ਸਮਾਜ ਦੇ ਅੰਤਿਮ ਪੱਧਰ ਤੇ ਖੜੇ ਗਰੀਬਾਂ, ਮਜ਼ਦੂਰਾਂ ਤੇ ਕਮਜ਼ੋਰ ਵਰਗਾਂ ਦੇ ਹੱਕਾਂ ਨੂੰ ਖੋਹਣ ਵਾਲੇ ਹਨ। ਬਘੇਲ ਨੇ ਯਾਦ ਕਰਵਾਇਆ ਕਿ ਸੋਨੀਆ ਗਾਂਧੀ ਤੇ ਡਾ. ਮਨਮੋਹਨ ਸਿੰਘ ਦੇ ਸਮੇਂ ‘ਚ ਮਜ਼ਦੂਰਾਂ ਤੇ ਗਰੀਬਾਂ ਲਈ ਕਈ ਹੱਕਾਂ ਵਾਲੇ ਕਾਨੂੰਨ ਬਣਾਏ ਗਏ ਸਨ, ਪਰ ਮੌਜੂਦਾ ਸਰਕਾਰ ਉਨ੍ਹਾਂ ਨੂੰ ਕਮਜ਼ੋਰ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਲੋਕ ਸਭਾ ‘ਚ ਵਿਰੋਧੀ ਨੇਤਾ ਰਾਹੁਲ ਗਾਂਧੀ ਦੇ ਨੇਤ੍ਰਤਵ ਹੇਠ ਇਹ ਲੜਾਈ ਸੜਕਾਂ ਤੋਂ ਸੰਸਦ ਤੱਕ ਲੜੀ ਜਾਵੇਗੀ।ਭੂਪੇਸ਼ ਬਘੇਲ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਮਜ਼ਬੂਤੀ ਨਾਲ ਖੜੀ ਹੈ ਤੇ ਅਪਰਾਧ, ਨਸ਼ਿਆਂ ਤੇ ਮਾਫੀਆ ਰਾਜ ਖ਼ਿਲਾਫ਼ ਆਪਣੀ ਲੜਾਈ ਹੋਰ ਤੇਜ਼ ਕਰੇਗੀ।

Follow Us
ਇਰਾਨ ਦਾ ਇਜ਼ਰਾਈਲ 'ਤੇ ਵਿਨਾਸ਼ਕਾਰੀ ਹਮਲਾ, ਹਾਇਫਾ ਅਤੇ ਹੋਰ ਸ਼ਹਿਰਾਂ ਵਿੱਚ ਭਾਰੀ ਤਬਾਹੀ
ਇਰਾਨ ਦਾ ਇਜ਼ਰਾਈਲ 'ਤੇ ਵਿਨਾਸ਼ਕਾਰੀ ਹਮਲਾ, ਹਾਇਫਾ ਅਤੇ ਹੋਰ ਸ਼ਹਿਰਾਂ ਵਿੱਚ ਭਾਰੀ ਤਬਾਹੀ...
ਚੰਡੀਗੜ੍ਹ 'ਚ ਬੀਜੇਪੀ ਦਫ਼ਤਰ ਦੇ ਬਾਹਰ ਬਲਾਸਟ ਕਰਨ ਵਾਲਾ ਕੌਣ? ਪੰਜਾਬ ਪੁਲਿਸ ਨੇ ਕੀਤਾ ਵੱਡਾ ਖੁਲਾਸਾ!
ਚੰਡੀਗੜ੍ਹ 'ਚ ਬੀਜੇਪੀ ਦਫ਼ਤਰ ਦੇ ਬਾਹਰ ਬਲਾਸਟ ਕਰਨ ਵਾਲਾ ਕੌਣ? ਪੰਜਾਬ ਪੁਲਿਸ ਨੇ ਕੀਤਾ ਵੱਡਾ ਖੁਲਾਸਾ!...
ਰਾਘਵ ਚੱਢਾ ਦਾ ਅਗਲ ਕਦਮ ਕੀ ਹੋਵੇਗਾ? BJP 'ਚ ਹੋ ਸਕਦੇ ਹਨ ਸ਼ਾਮਲ!
ਰਾਘਵ ਚੱਢਾ ਦਾ ਅਗਲ ਕਦਮ ਕੀ ਹੋਵੇਗਾ? BJP 'ਚ ਹੋ ਸਕਦੇ ਹਨ ਸ਼ਾਮਲ!...
Iran-Israel War: ਵਿਸ਼ਵਵਿਆਪੀ ਮਹਿੰਗਾਈ ਅਤੇ ਤੇਲ ਸੰਕਟ ਤੋਂ ਬੇਹਾਲ ਦੁਨੀਆ, ਡੂੰਘਾ ਹੋਇਆ ਆਰਥਿਕ ਸੰਕਟ
Iran-Israel War: ਵਿਸ਼ਵਵਿਆਪੀ ਮਹਿੰਗਾਈ ਅਤੇ ਤੇਲ ਸੰਕਟ ਤੋਂ ਬੇਹਾਲ ਦੁਨੀਆ, ਡੂੰਘਾ ਹੋਇਆ ਆਰਥਿਕ ਸੰਕਟ...
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...