‘CM ਉਹੀ ਬਣਦਾ ਹੈ ਜੋ 500 ਕਰੋੜ ਦੀ ਅਟੈਚੀ ਦਿੰਦਾ ਹੈ…’ ਨਵਜੋਤ ਕੌਰ ਸਿੱਧੂ ਨੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਇਹ ਕਿਉਂ ਕਿਹਾ?

Updated On: 

07 Dec 2025 07:09 AM IST

ਪੰਜਾਬ ਦੀ ਰਾਜਨੀਤੀ ਵਿੱਚ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਮੁੜ ਸਰਗਰਮ ਹੋ ਗਏ ਹਨ। ਸ਼ਨੀਵਾਰ ਨੂੰ ਨਵਜੋਤ ਕੌਰ ਨੇ ਚੰਡੀਗੜ੍ਹ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਨਵਜੌਤ ਕੌਰ ਸਿੱਧੂ ਨੇ ਕਿਹਾ ਕਿ ਨਵਜੋਤ ਸਿੰਘ ਸਿੰਘ ਤਾਂ ਹੀ ਐਕਟਿਵ ਹੋਣਗੇ ਜੇਕਰ ਕਾਂਗਰਸ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਏ, ਨਹੀਂ ਤਾਂ ਉਹ ਟੀਵੀ 'ਤੇ ਬਹੁਤ ਪੈਸਾ ਕਮਾ ਰਹੇ ਹਨ।

CM ਉਹੀ ਬਣਦਾ ਹੈ ਜੋ 500 ਕਰੋੜ ਦੀ ਅਟੈਚੀ ਦਿੰਦਾ ਹੈ... ਨਵਜੋਤ ਕੌਰ ਸਿੱਧੂ ਨੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਇਹ ਕਿਉਂ ਕਿਹਾ?

ਨਵਜੋਤ ਕੌਰ ਸਿੱਧੂ

Follow Us On

ਪੰਜਾਬ ਦੀ ਰਾਜਨੀਤੀ ਵਿੱਚ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਮੁੜ ਸਰਗਰਮ ਹੋ ਗਏ ਹਨ। ਸ਼ਨੀਵਾਰ ਨੂੰ ਨਵਜੋਤ ਕੌਰ ਨੇ ਚੰਡੀਗੜ੍ਹ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਉਨ੍ਹਾਂ ਨੇ ਕਾਨੂੰਨ ਵਿਵਸਥਾ ਸਮੇਤ ਮੁੱਖ ਮੁੱਦੇ ਉਠਾਏ। ਆਪਣੀ ਮੁਲਾਕਾਤ ਤੋਂ ਬਾਅਦ, ਉਨ੍ਹਾਂ ਨੇ ਮੀਡੀਆ ਨਾਲ ਖੁੱਲ੍ਹ ਕੇ ਗੱਲ ਕੀਤੀ ਅਤੇ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ।

ਨਵਜੋਤ ਕੌਰ ਸਿੱਧੂ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਜੇਕਰ ਕਾਂਗਰਸ ਸਿੱਧੂ ਨੂੰ ਮੁੱਖ ਮੰਤਰੀ ਦਾ ਚਿਹਰਾ ਨਿਯੁਕਤ ਕਰਦੀ ਹੈ, ਤਾਂ ਹੀ ਉਹ ਐਕਟਿਵ ਹੋਣਗੇ, ਨਹੀਂ ਤਾਂ ਉਹ ਟੀਵੀ ‘ਤੇ ਬਹੁਤ ਪੈਸਾ ਕਮਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਕਾਂਗਰਸ ਨਾਲ ਜੁੜੇ ਹੋਏ ਹਨ ਅਤੇ ਪ੍ਰਿਯੰਕਾ ਗਾਂਧੀ ਨਾਲ ਐਟੇਚ ਹਨ, ਫਿਰ ਵੀ ਉਨ੍ਹਾਂ ਨੂੰ ਵਿਸ਼ਵਾਸ ਨਹੀਂ ਹੈ ਕਿ ਵਿਰੋਧੀ ਸਿੱਧੂ ਨੂੰ ਹੋਣ ਦੇਣਗੇ, ਕਿਉਂਕਿ ਕਾਂਗਰਸ ਕੋਲ ਪਹਿਲਾਂ ਹੀ ਪੰਜ ਮੁੱਖ ਮੰਤਰੀ ਚਿਹਰੇ ਹਨ ਅਤੇ ਉਹ ਕਾਂਗਰਸ ਨੂੰ ਹਰਾਉਣ ਵਿੱਚ ਰੁੱਝੇ ਹੋਏ ਹਨ।

ਕੀ ਨਵਜੋਤ ਸਿੰਘ ਸਿੱਧੂ ਭਾਜਪਾ ਵਿੱਚ ਵਾਪਸੀ ਕਰਨਗੇ?

ਉਨ੍ਹਾਂ ਨੇ ਕਿਹਾ ਕਿ ਜੇਕਰ ਉਪਰ ਬੈਠੇ ਲੋਕਾਂ ਨੂੰ ਸਮਝ ਆ ਜਾਵੇ ਤਾਂ ਗੱਲ ਦੂਸਰੀ ਹੈ। ਕੋਈ ਵੀ ਪਾਰਟੀ ਉਨ੍ਹਾਂ ਨੂੰ ਇਹ ਤਾਕਤ ਦੇ ਕਿ ਉਹ ਪੰਜਾਬ ਨੂੰ ਸੁਧਾਰ ਸਕਣ। ਹਾਂ, ਅਸੀਂ ਨਤੀਜੇ ਦੇ ਸਕਦੇ ਹਾਂ। ਅਸੀਂ ਪੰਜਾਬ ਨੂੰ ਇੱਕ ਸੁਨਹਿਰੀ ਸੂਬਾ ਬਣਾਵਾਂਗੇ। ਜਦੋਂ ਪੁੱਛਿਆ ਗਿਆ ਕਿ ਕੀ ਨਵਜੋਤ ਸਿੰਘ ਸਿੱਧੂ ਵਾਪਸ ਆ ਜਾਣਗੇ ਜੇਕਰ ਭਾਜਪਾ ਉਨ੍ਹਾਂ ਨੂੰ ਕੁਝ ਜ਼ਿੰਮੇਵਾਰੀ ਦੇਵੇਗੀ, ਤਾਂ ਨਵਜੋਤ ਕੌਰ ਨੇ ਜਵਾਬ ਦਿੱਤਾ ਕਿ ਉਹ ਉਨ੍ਹਾਂ ਵੱਲੋਂ ਨਹੀਂ ਬੋਲ ਸਕਦੇ। ਜਦੋਂ ਪੁੱਛਿਆ ਗਿਆ ਕਿ ਕੀ ਉਹ ਰਾਜਨੀਤਿਕ ਖੇਤਰ ਵਿੱਚ ਵਾਪਸ ਆਉਣਗੇ ਜੇਕਰ ਕਾਂਗਰਸ ਉਨ੍ਹਾਂ ਨੂੰ ਜ਼ਿੰਮੇਵਾਰੀ ਦੇਵੇਗੀ ਜਾਂ ਅੱਗੇ ਲਿਆਵੇਗੀ ਤਾਂ ਉਨ੍ਹਾਂ ਨੇ ਜਵਾਬ ਦਿੱਤਾ, “ਹਾਂ, ਉਹ ਕਰਨਗੇ, ਪਰ ਇਸ ਸਮੇਂ ਉਹ ਚੰਗਾ ਪੈਸਾ ਕਮਾ ਰਹੇ ਹਨ ਅਤੇ ਉਹ ਖੁਸ਼ ਹਨ।”

500 ਕਰੋੜ ਦੀ ਅਟੈਚੀ

ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ, “ਤੁਸੀਂ ਪੈਸੇ ਦੇਣ ਦੀ ਗੱਲ ਕੀਤੀ ਹੈ, ਕੀ ਕਿਸੇ ਪਾਰਟੀ ਨੇ ਤੁਹਾਡੇ ਤੋਂ ਪੈਸੇ ਮੰਗੇ ਹਨ?” ਤਾਂ ਉਨ੍ਹਾਂ ਜਵਾਬ ਦਿੱਤਾ, “ਨਹੀਂ, ਸਾਡੇ ਤੋਂ ਕਿਸੇ ਵੀ ਪਾਰਟੀ ਨੇ ਪੈਸੇ ਨਹੀਂ ਮੰਗੇ। ਪਰ ਸਿਰਫ਼ ਉਹੀ ਵਿਅਕਤੀ ਮੁੱਖ ਮੰਤਰੀ ਬਣਦਾ ਹੈ ਜੋ 500 ਕਰੋੜ ਰੁਪਏ ਦਾ ਅਟੈਚੀ ਦਿੰਦਾ ਹੈ। ਅਟੈਚੀ ਤੋਂ ਬਿਨਾਂ ਕੋਈ ਮੁੱਖ ਮੰਤਰੀ ਨਹੀਂ ਬਣ ਸਕਦਾ।” ਉਨ੍ਹਾਂ ਅੱਗੇ ਕਿਹਾ ਕਿ ਇਸ ਵੇਲੇ ਪੰਜਾਬ ਕਾਂਗਰਸ ਵਿੱਚ ਪੰਜ ਮੁੱਖ ਮੰਤਰੀ ਉਮੀਦਵਾਰ ਘੁੰਮ ਰਹੇ ਹਨ। ਅਜਿਹੀ ਸਥਿਤੀ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਮੌਕਾ ਕਿਵੇਂ ਮਿਲੇਗਾ? ਜੇਕਰ ਕਾਂਗਰਸ ਹਾਈਕਮਾਨ ਨਵਜੋਤ ਨੂੰ ਅੱਗੇ ਲਿਆਉਣ ਦਾ ਫੈਸਲਾ ਕਰਦੀ ਹੈ ਤਾਂ ਕੋਈ ਵੀ ਉਨ੍ਹਾਂ ਨੂੰ ਰੋਕ ਨਹੀਂ ਸਕਦਾ।”