Navjot Singh Sidhu Security : ਨਵਜੋਤ ਸਿੰਘ ਸਿੱਧੂ ਦੀ ਘਟੀ ਸੁਰੱਖਿਆ ਤਾਂ ਭੜਕੀ ਪਤਨੀ, ਕਿਹਾ- ਕੁਝ ਹੋਇਆ ਤਾਂ ‘AAP’ ਸਰਕਾਰ ਹੋਵੇਗੀ ਜ਼ਿੰਮੇਵਾਰ

Updated On: 

11 Apr 2023 12:10 PM

Navjot Singh Sidhu ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਏ ਹਨ। ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਸੀ। ਪਰ ਹੁਣ ਵਾਈ ਪਲੱਸ ਹੋ ਗਿਆ ਹੈ। ਉਨ੍ਹਾਂ ਦੀ ਪਤਨੀ ਮਾਨ ਸਰਕਾਰ ਤੋਂ ਬੇਹੱਦ ਨਾਰਾਜ਼ ਹੈ।

Follow Us On

ਚੰਡੀਗੜ੍ਹ ਨਿਊਜ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) 317 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆ ਗਏ ਹਨ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਉਨ੍ਹਾਂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ (Navjot Kaur Sidhu) ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਰਗੜੇ ਲਾਏ ਹਨ।

ਡਾਕਟਰ ਨਵਜੋਤ ਕੌਰ ਨੇ ਪੰਜਾਬ ਪੁਲਿਸ ਦੀ ਮਈ 2022 ਦੀ ਚਿੱਠੀ ਵੀ ਟਵੀਟ ਕੀਤੀ ਹੈ। ਇਸ ਵਿੱਚ ਸਾਫ਼ ਲਿਖਿਆ ਗਿਆ ਸੀ ਕਿ ਨਵਜੋਤ ਸਿੰਘ ਸਿੱਧੂ ਨੂੰ ਜ਼ੈੱਡ ਪਲੱਸ ਸੁਰੱਖਿਆ (Z+ Security) ਮਿਲੀ ਹੋਈ ਹੈ ਅਤੇ ਜੇਲ੍ਹ ਤੋਂ ਰਿਹਾਅ ਹੁੰਦੇ ਹੀ ਉਨ੍ਹਾਂ ਨੂੰ ਇੱਕ ਵਾਰ ਫਿਰ ਉਹੀ ਸੁਰੱਖਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੁਝ ਹੁੰਦਾ ਹੈ ਤਾਂ ‘ਆਪ’ ਸਰਕਾਰ ਜ਼ਿੰਮੇਵਾਰ ਹੋਵੇਗੀ।

ਪਹਿਲਾਂ ਵੀ ਘਟਾਈ ਗਈ ਹੈ ਕਈ ਆਗੂਆਂ ਹੈ ਸੁਰੱਖਿਆ

ਇਹ ਦੁੱਖ ਸਿਰਫ਼ ਇੱਕ ਕਾਂਗਰਸੀ ਆਗੂ ਦਾ ਨਹੀਂ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਵਿਜੀਲੈਂਸ ਨੋਟਿਸ ਮਿਲਿਆ ਹੈ। ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਹੈ। ਵਿਜੀਲੈਂਸ ਟੀਮ ਨੇ ਉਸ ਨੂੰ ਬੁੱਧਵਾਰ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਬੁਲਾਇਆ ਹੈ। ਹਾਲਾਂਕਿ, ਅਜੇ ਤੱਕ ਉਨ੍ਹਾਂ ਖਿਲਾਫ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ ਪਰ ਸੂਤਰਾਂ ਮੁਤਾਬਕ ਵਿਜੀਲੈਂਸ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਟੀਮ ਕੋਲ ਉਨ੍ਹਾਂ ਦੀ ਸਾਰੀ ਜਾਇਦਾਦ ਦਾ ਵੇਰਵਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version