AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਨਵਜੋਤ ਕੌਰ ਦਾ ਅਸਤੀਫ਼ਾ, ਪ੍ਰਧਾਨ ਮੰਤਰੀ ਦੀ ਕੀਤੀ ਪ੍ਰਸ਼ੰਸਾ; ਵੜਿੰਗ ‘ਤੇ ਕੱਢੀ ਭੜਾਸ

ਸੂਬਾ ਕਾਂਗਰਸ ਪ੍ਰਧਾਨ ਨੂੰ ਸਲਾਹ ਦਿੰਦੇ ਹੋਏ ਨਵਜੋਤ ਕੌਰ ਨੇ ਕਿਹਾ, "ਲੋਕ ਤੁਹਾਡੀ ਰੀਲ ਦੇਖ ਕੇ ਮਜ਼ੇ ਲੈ ਰਹੇ ਹਨ। ਨਵਜੋਤ ਸਿੰਘ ਨੂੰ ਪਿਆਰ ਕਰਨ ਵਾਲੇ ਕਾਂਗਰਸੀ ਆਗੂਆਂ ਦਾ ਅਪਮਾਨ ਕਰਨਾ ਬੰਦ ਕਰੋ। ਤੁਸੀਂ ਪਾਰਟੀ ਨੂੰ ਜਿੱਤਣ 'ਚ ਮਦਦ ਕਰਨ ਨਾਲੋਂ ਇਸਨੂੰ ਬਰਬਾਦ ਕਰਨ 'ਚ ਜ਼ਿਆਦਾ ਰੁੱਝੇ ਹੋਏ ਹੋ। ਇਮਾਨਦਾਰੀ ਨਹੀਂ ਹੋਣ ਦੇ ਲਈ ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ।"

ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਨਵਜੋਤ ਕੌਰ ਦਾ ਅਸਤੀਫ਼ਾ, ਪ੍ਰਧਾਨ ਮੰਤਰੀ ਦੀ ਕੀਤੀ ਪ੍ਰਸ਼ੰਸਾ; ਵੜਿੰਗ 'ਤੇ ਕੱਢੀ ਭੜਾਸ
tv9-punjabi
| Updated On: 01 Feb 2026 10:21 AM IST

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਹੀ ਸੂਬੇ ਦੀ ਸਿਆਸਤ ਗਰਮਾ ਗਈ ਹੈ। ਬਾਗ਼ੀ ਕਾਂਗਰਸੀ ਆਗੂ ਡਾ. ਨਵਜੋਤ ਕੌਰ ਸਿੱਧੂ ਨੇ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਠੀਕ ਪਹਿਲਾਂ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ। ਹਾਲਾਂਕਿ, ਉਹ ਪਹਿਲਾਂ ਹੀ ਪਾਰਟੀ ਤੋਂ ਸਸਪੈਂਡ ਚੱਲ ਰਹੇ ਸਨ। ਉਨ੍ਹਾਂ ਨੂੰ ਲਗਭਗ ਦੋ ਮਹੀਨੇ ਪਹਿਲਾਂ ਉਨ੍ਹਾਂ ਦੇ ਵਿਵਾਦਪੂਰਨ ਬਿਆਨ, “500 ਕਰੋੜ ਰੁਪਏ ਵਾਲੇ ਅਟੈਚੀ” ਤੇ ਹੋਰ ਬਿਆਨਾਂ ਤੋਂ ਬਾਅਦ ਸਸਪੈਂਡ ਕਰ ਦਿੱਤਾ ਗਿਆ ਸੀ। ਆਪਣੇ ਅਸਤੀਫ਼ੇ ਪੱਤਰ ‘ਚ, ਉਨ੍ਹਾਂ ਨੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਿੱਖੀ ਆਲੋਚਨਾ ਕੀਤੀ, ਉਨ੍ਹਾਂ ਨੂੰ “ਅਯੋਗ ਤੇ ਭ੍ਰਿਸ਼ਟ” ਕਿਹਾ। ਚੋਣਾਂ ਤੋਂ ਲਗਭਗ ਇੱਕ ਸਾਲ ਪਹਿਲਾਂ ਨਵਜੋਤ ਦੇ ਅਸਤੀਫ਼ੇ ਨੇ ਰਾਜਨੀਤਿਕ ਦ੍ਰਿਸ਼ ਦੀ ਤਸਵੀਰ ਬਦਲ ਦਿੱਤੀ ਹੈ।

ਸ਼ਨੀਵਾਰ ਨੂੰ ਪਾਰਟੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰਦੇ ਹੋਏ, ਸਾਬਕਾ ਕਾਂਗਰਸੀ ਵਿਧਾਇਕ ਨੇ ਦਾਅਵਾ ਕੀਤਾ ਕਿ ਪਾਰਟੀ ‘ਚ ਕਾਬਿਲ ਆਗੂਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਮਿਲੀਭੁਗਤ ਕਰਕੇ ਆਪਣੇ ਆਪ ਨੂੰ ਜੇਲ੍ਹ ਤੋਂ ਬਚਾਇਆ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ, “ਵੜਿੰਗ ਨੇ ‘ਆਪ’ ਨਾਲ ਮਿਲੀਭੁਗਤ ਕੀਤੀ ਤੇ ਛੋਟੇ-ਮੋਟੇ ਲਾਭਾਂ ਲਈ ਆਪਣੀ ਪਾਰਟੀ ਵੇਚ ਦਿੱਤੀ।”

ਨਵਜੋਤ ਸਿੰਘ ਸਿੱਧੂ ਨੇ ਆਪਣੇ ਅਸਤੀਫ਼ੇ ‘ਤੇ ਚੁੱਪੀ ਬਣਾਈ ਰੱਖੀ

ਨਵਜੋਤ ਕੌਰ ਸਿੱਧੂ ਦਾ ਅਸਤੀਫ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਤੋਂ ਇੱਕ ਦਿਨ ਪਹਿਲਾਂ ਆਇਆ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਦੀ ਵੀ ਪ੍ਰਸ਼ੰਸਾ ਕੀਤੀ ਤੇ ਪੁੱਛਿਆ, “ਅਜਿਹਾ ਕਿਉਂ ਹੈ ਕਿ ਜਦੋਂ ਸਾਡੇ ਦੇਸ਼ ਦਾ ਮੁਖੀ ਸਾਡੇ ਸੂਬੇ ਨੂੰ ਕੁਝ ਦੇਣ ਲਈ ਆਉਂਦਾ ਹੈ, ਤਾਂ ਸਾਰੇ ਰਾਜਨੀਤਿਕ ਚੋਰ ਸਟੇਜ ‘ਤੇ ਇਕੱਠੇ ਹੋ ਜਾਂਦੇ ਹਨ ਤੇ ਉਨ੍ਹਾਂ ਦੀ ਫੇਰੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰਦੇ ਹਨ?” ਹਾਲਾਂਕਿ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਉਨ੍ਹਾਂ ਦੇ ਪਤੀ, ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦੇ ਅਸਤੀਫ਼ੇ ‘ਤੇ ਚੁੱਪੀ ਬਣਾਈ ਰੱਖੀ ਹੈ। ਉਹ ਇਸ ਸਮੇਂ ਸਰਗਰਮ ਰਾਜਨੀਤੀ ਤੋਂ ਦੂਰ ਹਨ।

ਇਸ ਤੋਂ ਪਹਿਲਾਂ, ਪਿਛਲੇ ਸਾਲ ਦਸੰਬਰ ‘ਚ, ਡਾ. ਸਿੱਧੂ ਨੇ ਸਨਸਨੀਖੇਜ਼ ਦਾਅਵਾ ਕੀਤਾ ਸੀ ਕਿ ਸੂਬੇ ਦਾ ਮੁੱਖ ਮੰਤਰੀ ਬਣਨ ਲਈ “500 ਕਰੋੜ ਰੁਪਏ ਨਾਲ ਭਰਿਆ ਇੱਕ ਅਚੈਚੀ ਚਾਹੀਦਾ ਹੈ”, ਪਰ ਉਨ੍ਹਾਂ ਦੇ ਪਤੀ ਇਹ ਨਹੀਂ ਦੇ ਸਕੇ। ਇਸ ਬਿਆਨ ਤੋਂ ਬਾਅਦ ਹੋਰ ਕਈ ਵਿਵਾਦਪੂਰਨ ਬਿਆਨਾਂ ਲਈ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।

ਸੂਬਾ ਪ੍ਰਧਾਨ ਵਿਰੁੱਧ ਆਪਣਾ ਗੁੱਸਾ ਕੱਢਿਆ

ਨਵਜੋਤ ਕੌਰ ਨੇ ਐਕਸ ‘ਤੇ ਆਪਣੀ ਲੰਬੀ ਪੋਸਟ ‘ਚ ਸੂਬਾ ਪ੍ਰਧਾਨ ‘ਤੇ ਇੱਕ ਹੋਰ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ, “ਰਾਜਾ ਵੜਿੰਗ ਹੁਣ ਤੱਕ ਦੇ ਸਭ ਤੋਂ ਅਯੋਗ ਤੇ ਭ੍ਰਿਸ਼ਟ ਪ੍ਰਧਾਨ ਹਨ। ਤੁਸੀਂ ਮੁੱਖ ਮੰਤਰੀ ਨਾਲ ਮਿਲ ਕੇ ਕਾਂਗਰਸ ਨੂੰ ਬਰਬਾਦ ਕਰ ਦਿੱਤਾ ਤੇ ਆਪਣੇ ਆਪ ਨੂੰ ਜੇਲ੍ਹ ਤੋਂ ਬਚਾਇਆ। ਤੁਸੀਂ ‘ਆਪ’ ਨਾਲ ਮਿਲੀਭੁਗਤ ਕੀਤੀ ਤੇ ਆਪਣੇ ਫਾਇਦੇ ਲਈ ਪਾਰਟੀ ਨੂੰ ਵੇਚ ਦਿੱਤਾ।”

ਵੜਿੰਗ ‘ਤੇ ਇਲਜ਼ਾਮ ਲਗਾਉਂਦੇ ਹੋਏ, ਉਨ੍ਹਾਂ ਨੇ ਕਿਹਾ, “ਤੁਹਾਡੇ ਕੋਲ ਮੇਰੇ ਲਈ ਮੁਅੱਤਲੀ ਪੱਤਰ ਤਿਆਰ ਸੀ, ਪਰ ਉਨ੍ਹਾਂ 12 ਸੀਨੀਅਰ ਕਾਂਗਰਸੀ ਆਗੂਆਂ ਬਾਰੇ ਕੀ ਜੋ (ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ) ਮਜੀਠੀਆ ਨਾਲ ਕੰਮ ਕਰ ਰਹੇ ਸਨ ਤਾਂ ਜੋ ਨਵਜੋਤ ਸਿੰਘ ਨੂੰ ਨੁਕਸਾਨ ਪਹੁੰਚਾਇਆ ਜਾ ਸਕੇ? ਤੇ ਤੁਸੀਂ ਉਨ੍ਹਾਂ ਸਾਰਿਆਂ ਨੂੰ ਨਵਜੋਤ ਸਿੰਘ ਨੂੰ ਹਰਾਉਣ ਲਈ ਉੱਚ ਅਹੁਦਿਆਂ ਨਾਲ ਨਿਵਾਜਿਆ।

ਮੇਰੇ ਕੋਲ ਤੁਹਾਡੇ ਵਿਰੁੱਧ ਕਾਫ਼ੀ ਸਬੂਤ ਹਨ: ਨਵਜੋਤ

ਨਵਜੋਤ ਨੇ ਵੜਿੰਗ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, “ਮੇਰੇ ਕੋਲ ਤੁਹਾਨੂੰ ਤਬਾਹ ਕਰਨ ਲਈ ਕਾਫ਼ੀ ਸਬੂਤ ਹਨ, ਪਰ ਮੈਨੂੰ ਇਸ ‘ਚ ਕੋਈ ਦਿਲਚਸਪੀ ਨਹੀਂ ਹੈ ਕਿਉਂਕਿ ਮੈਂ ਖੁਦ ਕਾਂਗਰਸ ਛੱਡ ਦਿੱਤੀ ਹੈ, ਜਿੱਥੇ ਕੋਈ ਵੀ ਕਾਬਿਲ ਆਗੂ ਦਿਖਾਈ ਨਹੀਂ ਦਿੰਦਾ।” ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਉਨ੍ਹਾਂ ਲੋਕਾਂ ਦਾ ਕੀ ਹੋਇਆ ਜਿਨ੍ਹਾਂ ਨੇ ਤੁਹਾਨੂੰ ਚੁਣੌਤੀ ਦਿੱਤੀ।

ਸੂਬਾ ਕਾਂਗਰਸ ਪ੍ਰਧਾਨ ਨੂੰ ਨਸੀਹਤ ਦਿੰਦੇ ਹੋਏ, ਨਵਜੋਤ ਨੇ ਕਿਹਾ, “ਲੋਕ ਤੁਹਾਡੀਆਂ ਰੀਲਾਂ ਦੇਖ ਕੇ ਮਜ਼ੇ ਲੈ ਰਹੇ ਹਨ। ਨਵਜੋਤ ਸਿੰਘ ਨੂੰ ਪਿਆਰ ਕਰਨ ਵਾਲੇ ਕਾਂਗਰਸੀ ਆਗੂਆਂ ਦਾ ਅਪਮਾਨ ਕਰਨਾ ਬੰਦ ਕਰੋ। ਤੁਸੀਂ ਪਾਰਟੀ ਨੂੰ ਜਿੱਤਣ ‘ਚ ਮਦਦ ਕਰਨ ਨਾਲੋਂ ਉਸ ਨੂੰ ਬਰਬਾਦ ਕਰਨ ‘ਚ ਜ਼ਿਆਦਾ ਰੁੱਝੇ ਹੋਏ ਹੋ। ਤੁਹਾਨੂੰ ਆਪਣੇ ਇਮਾਨਦਾਰੀ ਨਹੀਂ ਹੋਣ ‘ਤੇ ਸ਼ਰਮ ਆਉਣੀ ਚਾਹੀਦੀ ਹੈ।”

ਨਵਜੋਤ ਕੌਰ, ਜਿਨ੍ਹਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਆਪਣਾ ਰਾਜਨੀਤਿਕ ਕਰੀਅਰ ਸ਼ੁਰੂ ਕੀਤਾ ਸੀ, ਨੇ ਹੁਣ ਕਾਂਗਰਸ ਪਾਰਟੀ ਨਾਲ ਸਬੰਧ ਤੋੜ ਲਏ ਹਨ। ਉਹ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਸ਼ੰਸਾ ਕਰ ਰਹੇ ਹਨ। ਉਨ੍ਹਾਂ ਦੇ ਪਤੀ, ਨਵਜੋਤ ਸਿੰਘ ਸਿੱਧੂ, ਇਸ ਮੁੱਦੇ ‘ਤੇ ਚੁੱਪ ਰਹੇ ਹਨ। ਪੰਜਾਬ ਦੀ ਰਾਜਨੀਤੀ ਇੱਕ ਵਾਰ ਫਿਰ ਉਤਰਾਅ-ਚੜ੍ਹਾਅ ‘ਚ ਹੈ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਨਾਲ, ਹਰ ਕੋਈ ਨਵਜੋਤ ਦੇ ਰੁਖ ਤੇ ਉਨ੍ਹਾਂ ਦੇ ਅਗਲੇ ਕਦਮ ‘ਤੇ ਨਜ਼ਰ ਰੱਖੇਗਾ।

Follow Us
ਇਰਾਨ ਦਾ ਇਜ਼ਰਾਈਲ 'ਤੇ ਵਿਨਾਸ਼ਕਾਰੀ ਹਮਲਾ, ਹਾਇਫਾ ਅਤੇ ਹੋਰ ਸ਼ਹਿਰਾਂ ਵਿੱਚ ਭਾਰੀ ਤਬਾਹੀ
ਇਰਾਨ ਦਾ ਇਜ਼ਰਾਈਲ 'ਤੇ ਵਿਨਾਸ਼ਕਾਰੀ ਹਮਲਾ, ਹਾਇਫਾ ਅਤੇ ਹੋਰ ਸ਼ਹਿਰਾਂ ਵਿੱਚ ਭਾਰੀ ਤਬਾਹੀ...
ਚੰਡੀਗੜ੍ਹ 'ਚ ਬੀਜੇਪੀ ਦਫ਼ਤਰ ਦੇ ਬਾਹਰ ਬਲਾਸਟ ਕਰਨ ਵਾਲਾ ਕੌਣ? ਪੰਜਾਬ ਪੁਲਿਸ ਨੇ ਕੀਤਾ ਵੱਡਾ ਖੁਲਾਸਾ!
ਚੰਡੀਗੜ੍ਹ 'ਚ ਬੀਜੇਪੀ ਦਫ਼ਤਰ ਦੇ ਬਾਹਰ ਬਲਾਸਟ ਕਰਨ ਵਾਲਾ ਕੌਣ? ਪੰਜਾਬ ਪੁਲਿਸ ਨੇ ਕੀਤਾ ਵੱਡਾ ਖੁਲਾਸਾ!...
ਰਾਘਵ ਚੱਢਾ ਦਾ ਅਗਲ ਕਦਮ ਕੀ ਹੋਵੇਗਾ? BJP 'ਚ ਹੋ ਸਕਦੇ ਹਨ ਸ਼ਾਮਲ!
ਰਾਘਵ ਚੱਢਾ ਦਾ ਅਗਲ ਕਦਮ ਕੀ ਹੋਵੇਗਾ? BJP 'ਚ ਹੋ ਸਕਦੇ ਹਨ ਸ਼ਾਮਲ!...
Iran-Israel War: ਵਿਸ਼ਵਵਿਆਪੀ ਮਹਿੰਗਾਈ ਅਤੇ ਤੇਲ ਸੰਕਟ ਤੋਂ ਬੇਹਾਲ ਦੁਨੀਆ, ਡੂੰਘਾ ਹੋਇਆ ਆਰਥਿਕ ਸੰਕਟ
Iran-Israel War: ਵਿਸ਼ਵਵਿਆਪੀ ਮਹਿੰਗਾਈ ਅਤੇ ਤੇਲ ਸੰਕਟ ਤੋਂ ਬੇਹਾਲ ਦੁਨੀਆ, ਡੂੰਘਾ ਹੋਇਆ ਆਰਥਿਕ ਸੰਕਟ...
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...