AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰਾਜਨੀਤੀ ਛੱਡ ਸੰਤਾਂ ਦੀ ਸੇਵਾ ਹੀ ਬਹੁਤ ਹੈ… ਰਾਮਪਾਲ ਦੇ ਆਸ਼ਰਮ ‘ਚ ਬੋਲੇ ਮੈਡਮ ਸਿੱਧੂ

ਨਵਜੋਤ ਕੌਰ ਸਿੱਧੂ ਫਤਿਹਗੜ੍ਹ ਸਾਹਿਬ ਵਿਖੇ ਸਤਲੋਕ ਅਸ਼ਰਾਮ ਗਏ ਹੋਏ ਸਨ। ਉਨ੍ਹਾਂ ਨੇ ਕਿਹਾ ਕਿ ਅੱਜ ਜੋ ਰਾਜਨੀਤਿਕ ਲੋਕ ਕੁਰਸੀਆਂ 'ਤੇ ਬੈਠ ਜਾਂਦੇ ਹਨ ਤੇ ਸੋਚਦੇ ਹਨ ਕਿ ਸ਼ਾਇਦ ਅਸੀਂ ਹੀ ਕੁਝ ਬਣ ਗਏ ਹਾਂ। ਭਗਵਾਨ ਕਿਸੇ ਨੂੰ ਕੁਰਸੀ ਦਿੰਦਾ ਹੈ ਤਾਂ ਕੰਮ ਕਰਨ ਲਈ ਦਿੰਦਾ ਹੈ ਕਿ ਤੁਸੀਂ ਕਿਸ ਤਰ੍ਹਾਂ ਦਾ ਕੰਮ ਕਰ ਰਹੇ ਹੋ।

ਰਾਜਨੀਤੀ ਛੱਡ ਸੰਤਾਂ ਦੀ ਸੇਵਾ ਹੀ ਬਹੁਤ ਹੈ... ਰਾਮਪਾਲ ਦੇ ਆਸ਼ਰਮ 'ਚ ਬੋਲੇ ਮੈਡਮ ਸਿੱਧੂ
ਨਵਜੋਤ ਕੌਰ ਸਿੱਧੂ
tv9-punjabi
| Updated On: 02 Mar 2026 13:13 PM IST
Share

ਨਵਜੋਤ ਕੌਰ ਸਿੱਧੂ ਆਪਣੇ ਬਿਆਨਾਂ ਕਰਕੇ ਚਰਚਾ ‘ਚ ਬਣੇ ਰਹਿੰਦੇ ਹਨ। ਹੁਣ, ਇਕ ਵਾਰ ਫਿਰ ਉਹ ਆਪਣੇ ਇੱਕ ਬਿਆਨ ਕਰਕੇ ਮੀਡੀਆ ‘ਚ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਨੇ ਇਸ ਬਿਆਨ ‘ਚ ਕਿਸੇ ‘ਤੇ ਨਿਸ਼ਾਨਾ ਨਹੀਂ ਸਾਧਿਆ ਹੈ, ਸਗੋਂ ਉਨ੍ਹਾਂ ਦਾ ਕਹਿਣਾ ਹੈ ਕਿ ਰਾਜਨੀਤੀ ਛੱਡ ਕੇ ਸੰਤਾਂ ਦੀ ਸੇਵਾ ਹੀ ਬਹੁਤ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਰਾਜਨੀਤਿਕ ਲੋਕ ਦੂਰ ਹੋਣ ਜਾਣ ਤਾਂ ਸੰਤ ਰਾਮਪਾਲ ਵਰਗੇ ਲੋਕ ਇਸ ਧਰਤੀ ਨੂੰ ਸੰਭਾਲ ਲੈਣਗੇ।

ਦੱਸ ਦੇਈਏ ਕਿ ਨਵਜੋਤ ਕੌਰ ਸਿੱਧੂ ਫਤਿਹਗੜ੍ਹ ਸਾਹਿਬ ਵਿਖੇ ਸਤਲੋਕ ਅਸ਼ਰਾਮ ਗਏ ਹੋਏ ਸਨ। ਉਨ੍ਹਾਂ ਨੇ ਕਿਹਾ ਕਿ ਅੱਜ ਜੋ ਰਾਜਨੀਤਿਕ ਲੋਕ ਕੁਰਸੀਆਂ ‘ਤੇ ਬੈਠ ਜਾਂਦੇ ਹਨ ਤੇ ਸੋਚਦੇ ਹਨ ਕਿ ਸ਼ਾਇਦ ਅਸੀਂ ਹੀ ਕੁਝ ਬਣ ਗਏ ਹਾਂ। ਭਗਵਾਨ ਕਿਸੇ ਨੂੰ ਕੁਰਸੀ ਦਿੰਦਾ ਹੈ ਤਾਂ ਕੰਮ ਕਰਨ ਲਈ ਦਿੰਦਾ ਹੈ ਕਿ ਤੁਸੀਂ ਕਿਸ ਤਰ੍ਹਾਂ ਦਾ ਕੰਮ ਕਰ ਰਹੇ ਹੋ।

ਉਨ੍ਹਾਂ ਨੇ ਕਿਹਾ ਕਿ ਜੇਕਰ ਸੰਤਾਂ ਦੀ ਸ਼ਰਨ ‘ਚ ਰਹੀਏ ਤਾਂ ਕਿਤੇ ਨਾ ਕਿਤੇ ਲੱਗਦਾ ਹੈ ਕਿ ਬਾਹਰੀ ਦੁਨੀਆ ਤੋਂ ਬਚਕੇ ਤੇ ਹਟਕੇ ਇੱਕ ਦੁਨੀਆ ਹੈ, ਜੋ ਕਿ ਸਾਡੇ ਸੁਪਨਿਆਂ ਦੀ ਦੁਨੀਆਂ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਇੱਥੋਂ ਕੁਝ ਵੀ ਨਹੀਂ ਲੈ ਕੇ ਜਾਣਾ ਹੈ, ਬਸ ਸੇਵਾ ਤੇ ਸਿਮਰਨ ਹੀ ਦੋ ਚੀਜ਼ਾਂ ਹਨ ਜੋ ਸਾਡੇ ਨਾਲ ਜਾਣੀਆਂ ਹਨ, ਇਸ ਲਈ ਸਾਰਿਆਂ ਨੂੰ ਇਹ ਕਰਨਾ ਚਾਹੀਦਾ ਹੈ।

ਆਸ਼ਰਮ ਪਹੁੰਚਣ ਤੇ ਉਨ੍ਹਾਂ ਨੇ ਕਿਹਾ ਕਿ ਮੈਂ ਤਾਂ ਕਲਯੁਗ ‘ਚ ਹੀ ਸਤਯੁਗ ਦੇਖ ਲਿਆ ਹੈ। ਅਜਿਹੀ ਜਗ੍ਹਾ ਨੂੰ ਦੇਖ ਅਜਿਹਾ ਲੱਗਦਾ ਹੈ ਕਿ ਜਿਸ ਸਵਰਗ ਦੀ ਅਸੀਂ ਗੱਲ ਕਰਦੇ ਹਾਂ, ਉਹ ਧਰਤੀ ‘ਤੇ ਹੀ ਦੇਖ ਲਿਆ ਹੈ।

ਉਨ੍ਹਾਂ ਨੇ ਕਿਹਾ ਮੈਂ ਚਾਹੁੰਦੀ ਹਾਂ ਕਿ ਮੇਰੇ ਕੋਲੋਂ ਕੋਈ ਗਲਤੀ ਨਾ ਹੋਵੇ, ਜਿੰਨੀ ਸੇਵਾ ਹੋ ਸਕੇ ਉਹ ਕਰਾਂ। ਮੈਂ ਤੇ ਮੇਰੇ ਪਤੀ ਨੇ ਆਪਣਾ ਸਰੀਰ ਦਾਨ ਕੀਤਾ ਹੋਇਆ ਹੈ ਤੇ ਅਸੀਂ ਲਕੜੀ ਵੀ ਬਰਬਾਦ ਨਹੀਂ ਕਰਨੀ ਤੇ ਇਲੈਕਟ੍ਰਿਕ ਕ੍ਰਿਮੈਟੋਰੀਅਸ ਜਾਣਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਮੈਨੂੰ ਬ੍ਰੈਸਟ ਕੈਂਸਰ ਹੋਇਆ ਤਾਂ ਮੈਂ ਰੱਬ ਦਾ ਧੰਨਵਾਦ ਕੀਤਾ। ਲੋਕਾਂ ਨੇ ਪੁੱਛਿਆ ਕਿ ਰੱਬ ਦਾ ਧੰਨਵਾਦ ਕਿਉਂ ਕਰ ਰਹੀ ਹੈ ਤਾਂ ਮੈ ਕਿਹਾ ਕਿ ਬ੍ਰੈਸਟ ਕੈਂਸਰ ਹੋਇਆ, ਕਿਉਂਕਿ ਬ੍ਰੈਸਟ ਦੀ ਵੈਸੇ ਵੀ ਜ਼ਰੂਰਤ ਨਹੀਂ ਹੁੰਦੀ ਤੇ ਮੇਰੇ ਪੂਰੇ ਸਰੀਰ ‘ਚ ਹੋਰ ਕਿਤੇ ਵੀ ਕੈਂਸਰ ਸੈੱਲ ਨਹੀਂ ਹੈ। ਬਾਕੀ ਅੰਗ ਜੋ ਲੋਕਾਂ ਲਈ ਰੱਖੇ ਹਨ, ਉਹ ਰੱਬ ਨੇ ਸੁਰੱਖਿਅਤ ਰੱਖੇ ਹਨ।

Follow Us
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...