ਫੋਟੋ ਦਿਖਾ ਕੇ ਕਾਂਗਰਸ ਨੂੰ ਆਪਣੀ ਤਾਕਤ ਰਹੇ ਹਨ ਜਾਂ ਬਲੈਕਮੇਲ ਕਰ ਰਹੇ ਨੇ ਸਿੱਧੂ ? | navjot sidhu raja waring clash punjab congress meeting Punjabi news - TV9 Punjabi

ਫੋਟੋ ਦਿਖਾ ਕੇ ਕਾਂਗਰਸ ਨੂੰ ਆਪਣੀ ਤਾਕਤ ਰਹੇ ਹਨ ਜਾਂ ਬਲੈਕਮੇਲ ਕਰ ਰਹੇ ਨੇ ਸਿੱਧੂ ?

Updated On: 

02 Feb 2024 07:33 AM

Congress Clash: ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਅਤੇ ਪੰਜਾਬ ਕਾਂਗਰਸ ਦੋ ਹਿੱਸਿਆਂ ਵਿੱਚ ਵੰਡੀ ਹੋਈ ਦਿਖਾਈ ਦੇ ਰਹੀ ਹੈ। ਸਿੱਧੂ ਨੇ ਚੰਡੀਗੜ੍ਹ ਵਿੱਚ ਹੋਣ ਵਾਲੀ ਚੋਣ ਕਮੇਟੀ ਦੀ ਮੀਟਿੰਗ ਦਾ ਬਾਈਕਾਟ ਕੀਤਾ ਹੈ। ਸਿੱਧੂ ਨੇ ਆਪਣੀ ਮੁਲਾਕਾਤ ਬਾਰੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਦੱਸਿਆ ਸੀ। ਇਸ ਮੀਟਿੰਗ ਵਿੱਚ ਸਿੱਧੂ ਤੋਂ ਇਲਾਵਾ ਮਹਿੰਦਰ ਕੇ.ਪੀ., ਸ਼ਮਸ਼ੇਰ ਸਿੰਘ ਦੂਲੋ ਅਤੇ ਲਾਲ ਸਿੰਘ ਹਾਜ਼ਰ ਸਨ।

ਫੋਟੋ ਦਿਖਾ ਕੇ ਕਾਂਗਰਸ ਨੂੰ ਆਪਣੀ ਤਾਕਤ ਰਹੇ ਹਨ ਜਾਂ ਬਲੈਕਮੇਲ ਕਰ ਰਹੇ ਨੇ ਸਿੱਧੂ ?
Follow Us On

ਪੰਜਾਬ ‘ਚ ਸਿਆਸੀ ਕਲੇਸ਼ ਸਿਖਰਾਂ ‘ਤੇ ਹੈ। ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਸਿਆਸੀ ਵਿਵਾਦ ਕਿਸੇ ਤੋਂ ਲੁਕਿਆ ਨਹੀਂ ਹੈ। ਸਿੱਧੂ ਪਾਰਟੀ ਵਿੱਚ ਰਹਿੰਦੇ ਹੋਏ ਆਪਣੀਆਂ ਰੈਲੀਆਂ ਕਰ ਰਹੇ ਹਨ। ਅਜੇ ਕੁਝ ਦਿਨ ਪਹਿਲਾਂ ਹੀ ਸਿੱਧੂ ਦੇ ਕਰੀਬੀ ਦੋ ਆਗੂਆਂ ਨੂੰ ਰਾਜਾ ਵੜਿੰਗ ਨੇ ਮੁਅੱਤਲ ਕਰ ਦਿੱਤਾ ਸੀ। ਇਹ ਉਹੀ ਆਗੂ ਸੀ ਜਿਸ ਨੇ ਮੋਗਾ ਵਿੱਚ ਨਵਜੋਤ ਸਿੰਘ ਸਿੱਧੂ ਦੀ ਰੈਲੀ ਕੀਤੀ ਸੀ। ਪਰ ਵੜਿੰਗ ਦੀਆਂ ਕਈ ਚਿਤਾਵਨੀ ਦੇ ਬਾਵਜੂਦ ਸਿੱਧੂ ਲਗਾਤਾਰ ਪਾਰਟੀ ਲਾਈਨ ਤੋਂ ਬਾਹਰ ਹੋ ਕੇ ਕੰਮ ਕਰ ਰਹੇ ਹਨ।

ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਅਤੇ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਮੁੜ ਆਹਮੋ-ਸਾਹਮਣੇ ਹੁੰਦੇ ਦਿਖਾਈ ਦੇ ਰਹੇ ਹਨ। ਸਿੱਧੂ ਨੇ ਚੰਡੀਗੜ੍ਹ ਵਿੱਚ ਹੋਈ ਵਾਲੀ ਚੋਣ ਕਮੇਟੀ ਦੀ ਮੀਟਿੰਗ ਤੋਂ ਕਿਨਾਰਾ ਕਰ ਲਿਆ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਬਜਾਏ ਸਿੱਧੂ ਆਪਣੇ ਸ਼ਹਿਰ ਪਟਿਆਲਾ ਵਿੱਚ ਹੀ ਮੌਜੂਦ ਰਹੇ। ਇੱਕ ਪਾਸੇ ਜਿੱਥੇ ਪੰਜਾਬ ਕਾਂਗਰਸ ਦੇ 31 ਮੈਂਬਰਾਂ ਦੀ ਚੋਣ ਕਮੇਟੀ ਦੀ ਮੀਟਿੰਗ ਚੱਲ ਰਹੀ ਸੀ, ਉੱਥੇ ਹੀ ਦੂਜੇ ਪਾਸੇ ਸਿੱਧੂ ਨੇ ਆਪਣੀ ਵੱਖਰੀ ਮੀਟਿੰਗ ਕੀਤੀ।

ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

ਇਸ ਮੁਲਾਕਾਤ ਦੀ ਜਾਣਕਾਰੀ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਦਿੱਤੀ। ਉਨ੍ਹਾਂ ਨੇ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਮੀਟਿੰਗ ਵਿੱਚ ਸਿੱਧੂ ਤੋਂ ਇਲਾਵਾ ਮਹਿੰਦਰ ਕੇ.ਪੀ., ਸ਼ਮਸ਼ੇਰ ਸਿੰਘ ਦੂਲੋ ਅਤੇ ਲਾਲ ਸਿੰਘ ਹਾਜ਼ਰ ਸਨ। ਤਿੰਨੋਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਹਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਸਿੱਧੂ ਪਾਰਟੀ ਤੋਂ ਪੂਰੀ ਤਰ੍ਹਾਂ ਦੂਰ ਹਨ ਅਤੇ ਕਿਸੇ ਵੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਰਹੇ, ਇਸ ਤੋਂ ਇਲਾਵਾ ਉਹ ਵੱਖ-ਵੱਖ ਚਾਰ ਰੈਲੀਆਂ ਵੀ ਕਰ ਚੁੱਕੇ ਹਨ। ਚੰਡੀਗੜ੍ਹ ਵਿੱਚ ਹੋਈ ਚੋਣ ਕਮੇਟੀ ਦੀ ਮੀਟਿੰਗ ਵਿੱਚ ਜਿੱਥੇ ਇੱਕ ਪਾਸੇ ਲੋਕ ਸਭਾ ਦੀਆਂ ਭਵਿੱਖ ਦੀਆਂ ਰਣਨੀਤੀਆਂ ਤੇ ਚਰਚਾ ਕੀਤੀ ਗਈ, ਉਥੇ ਹੀ ਦੂਜੇ ਪਾਸੇ ਸਿੱਧੂ ਦਾ ਪਾਰਟੀ ਦੀਆਂ ਅਜਿਹੀਆਂ ਅਹਿਮ ਮੀਟਿੰਗਾਂ ਤੋਂ ਦੂਰ ਰਹਿਣਾ ਬਹੁਤ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਕੀ ਬੋਲੇ ਵੜਿੰਗ ?

ਸਿੱਧੂ ਵੱਲੋਂ ਕੀਤੀਆਂ ਜਾ ਰਹੀਆਂ ਇਨ੍ਹਾਂ ਵੱਖ-ਵੱਖ ਮੀਟਿੰਗਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇਸ ਨੂੰ ਅਨੁਸ਼ਾਸਨਹੀਣਤਾ ਕਰਾਰ ਦਿੱਤਾ ਹੈ। ਸਿੱਧੂ ਖਿਲਾਫ ਕਾਰਵਾਈ ਕਰਨ ਦੇ ਸਵਾਲ ‘ਤੇ ਰਾਜਾ ਵੜਿੰਗ ਨੇ ਕਿਹਾ ਕਿ ਇਹ ਜ਼ਿੰਮੇਵਾਰੀ ਹਾਈਕਮਾਂਡ ‘ਤੇ ਛੱਡ ਦਿੱਤੀ ਗਈ ਹੈ। ਵੜਿੰਗ ਨੇ ਕਿਹਾ ਕਿ ਉਨ੍ਹਾਂ ਕੋਲ ਸਿੱਧੂ ਖਿਲਾਫ ਕਾਰਵਾਈ ਕਰਨ ਦਾ ਅਧਿਕਾਰ ਨਹੀਂ ਹੈ ਪਰ ਇਹ ਕੰਮ ਪੰਜਾਬ ਕਾਂਗਰਸ ਦੇ ਇੰਚਾਰਜ ਦਵਿੰਦਰ ਯਾਦਵ ਹੀ ਕਰ ਸਕਦੇ ਹਨ। ਹਾਲਾਂਕਿ ਦਵਿੰਦਰ ਯਾਦਵ ਦਾ ਕਹਿਣਾ ਹੈ ਕਿ ਸਿੱਧੂ ਵੱਲੋਂ ਕੀਤੀ ਗਈ ਵੱਖਰੀ ਮੀਟਿੰਗ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਵੜਿੰਗ ਦੇ ਸਾਹਮਣੇ ਵੱਡੀ ਸਮੱਸਿਆ ਸਿਰਫ਼ ਸਿੱਧੂ ਹੀ ਨਹੀਂ ਸਗੋਂ ਸਵਾਲ ਇਹ ਵੀ ਉੱਠਦਾ ਹੈ ਕਿ ਪਾਰਟੀ ਚੋਣਾਂ ਕਿਵੇਂ ਲੜੇਗੀ ਕਿਉਂਕਿ ਆਪ ਅਤੇ ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਉਹ ਲੋਕ ਸਭਾ ਚੋਣਾਂ ਆਪਣੇ ਦਮ ਤੇ ਲੜੇਗੀ। ਇੰਡੀਆ ਗਠਜੋੜ ਤਹਿਤ ਪੰਜਾਬ ਵਿੱਚ ਦੋਵਾਂ ਵਿਚਾਲੇ ਕੋਈ ਗਠਜੋੜ ਨਹੀਂ ਹੋਵੇਗਾ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version