ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨਵਜੋਤ ਸਿੱਧੂ ਦਾ ਕਾਂਗਰਸ-ਆਪ ਆਗੂਆਂ ਨੂੰ ਸੁਝਾਅ, I.N.D.I.A ਗਠਜੋੜ ਬਾਰੇ ਕੀ ਕਿਹਾ ?

ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸੁਝਾਅ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਾਲੇ ਵਿਵਾਦ ਪੈਦਾ ਹੋਇਆ ਹੈ। ਜਾਣੋ ਇਸ ਦੌਰਾਨ ਉਨ੍ਹਾਂ ਨੇ ਹੋਰ ਕਿ ਕਿਹਾ...

ਨਵਜੋਤ ਸਿੱਧੂ ਦਾ ਕਾਂਗਰਸ-ਆਪ ਆਗੂਆਂ ਨੂੰ ਸੁਝਾਅ, I.N.D.I.A ਗਠਜੋੜ ਬਾਰੇ ਕੀ ਕਿਹਾ ?
Follow Us
abhishek-thakur
| Updated On: 01 Oct 2023 14:16 PM

ਪੰਜਾਬ ‘ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਚੱਲ ਰਹੀ ਖਿੱਚੋਤਾਣ ਦੌਰਾਨ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਦੋਵਾਂ ਪਾਰਟੀਆਂ ਦੇ ਆਗੂਆਂ ਨੂੰ ਸੁਝਾਅ ਦਿੱਤੇ ਹਨ। ਨਵੋਜਤ ਸਿੱਧੂ ਦਾ ਇਹ ਸੁਝਾਅ ਪੰਜਾਬ ‘ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਾਲੇ ਪੈਦਾ ਹੋਏ ਵਿਵਾਦ ਦਰਮਿਆਨ ਆਇਆ ਹੈ। ਸਿੱਧੂ ਨੇ ਆਪਣੇ ਬਿਆਨ ਵਿੱਚ I.N.D.I.A ਗਠਜੋੜ ਨੂੰ ਉੱਚਾ ਪਹਾੜ ਦੱਸਿਆ ਹੈ।

ਸਿੱਧੂ ਨੇ ਆਪਣੇ ਟਵੀਟ ਵਿੱਚ ਕਿਹਾ- I.N.D.I.A ਗਠਜੋੜ ਇੱਕ ਉੱਚੇ ਪਹਾੜ ਵਾਂਗ ਖੜ੍ਹਾ ਹੈ। ਛੋਟੇ-ਮੋਟੇ ਤੂਫਾਨ ਇਸ ਦੀ ਸ਼ਾਨ ਨੂੰ ਪ੍ਰਭਾਵਿਤ ਨਹੀਂ ਕਰਨਗੇ। ਸਾਡੇ ਲੋਕਤੰਤਰ ਦੀ ਰੱਖਿਆ ਲਈ ਇਸ ਢਾਲ ਨੂੰ ਤੋੜਨ ਦੀ ਕੋਸ਼ਿਸ਼ ਕਰਨ ਦੀ ਕੋਈ ਵੀ ਕੋਸ਼ਿਸ਼ ਵਿਅਰਥ ਸਾਬਤ ਹੋਵੇਗੀ। ਪੰਜਾਬ ਨੂੰ ਸਮਝਣਾ ਪਵੇਗਾ ਕਿ ਇਹ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਚੁਣਨ ਲਈ ਚੋਣ ਹੈ ਨਾ ਕਿ ਪੰਜਾਬ ਦਾ ਮੁੱਖ ਮੰਤਰੀ।

ਪਾਰਟੀ ਆਗੂਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ

ਸਿੱਧੂ ਨੇ ਸਪੱਸ਼ਟ ਕਿਹਾ ਕਿ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ I.N.D.I.A ਗਠਜੋੜ ਤੇ ਅਸਰ ਨਹੀਂ ਪੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀ ਦੇ ਆਗੂਆਂ ਨੂੰ ਸਮਝਣਾ ਹੋਵੇਗਾ ਕਿ ਇਹ ਗਠਜੋੜ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਚੋਣਾਂ ਲਈ ਬਣਿਆ ਹੈ ਨਾ ਕਿ ਮੁੱਖ ਮੰਤਰੀ ਦੇ ਅਹੁਦੇ ਲਈ। ਇਸ ਲਈ ਬਿਹਤਰ ਹੋਵੇਗਾ ਕਿ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਗਠਜੋੜ ਨੂੰ ਪ੍ਰਭਾਵਿਤ ਨਾ ਕੀਤਾ ਜਾਵੇ ਅਤੇ ਨਾ ਹੀ ਸੂਬੇ ਦੇ ਮੁੱਦਿਆਂ ਵਿੱਚ I.N.D.I.A ਗਠਜੋੜ ਦਾ ਜ਼ਿਕਰ ਕੀਤਾ ਜਾਵੇ।

ਕਿਉਂ ਸ਼ੁਰੂ ਹੋਇਆ ਇਹ ਵਿਵਾਦ?

ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ‘ਚ AAP-ਕਾਂਗਰਸ ਵਿਚਾਲੇ ਵਿਵਾਦ ਫਿਰ ਸ਼ੁਰੂ ਹੋ ਗਿਆ ਹੈ। ਖਹਿਰਾ ਨੂੰ ਪੰਜਾਬ ਪੁਲਿਸ ਨੇ ਵੀਰਵਾਰ ਨੂੰ 2015 ਦੇ ਡਰੱਗ ਤਸਕਰੀ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਬਾਅਦ ਖਹਿਰਾ ਨੂੰ ਫਾਜ਼ਿਲਕਾ ਦੇ ਜਲਾਲਾਬਾਦ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। 2 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਹੁਣ ਖਹਿਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
Stories