ਪੰਜਾਬ ‘ਚ AAP-ਕਾਂਗਰਸ ਗਠਜੋੜ ‘ਤੇ ਨਵਜੋਤ ਸਿੱਧੂ ਸਹਿਮਤ, ਬੋਲੇ- ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ

abhishek-thakur
Updated On: 

06 Sep 2023 14:15 PM

ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਸੂਬਾ ਕਾਂਗਰਸ ਤੋਂ ਵੱਖ ਹੋ ਗਏ ਹਨ। ਉਹ ਪੰਜਾਬ ਕਾਂਗਰਸ ਅਤੇ ਆਮ ਆਦਮੀ ਪਾਰਟੀ ਗਠਜੋੜ ਲਈ ਸਹਿਮਤ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਇਹ ਫੈਸਲਾ ਵੱਡੇ ਮਕਸਦ ਲਈ ਹੈ।

ਪੰਜਾਬ ਚ AAP-ਕਾਂਗਰਸ ਗਠਜੋੜ ਤੇ ਨਵਜੋਤ ਸਿੱਧੂ ਸਹਿਮਤ, ਬੋਲੇ- ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ
Follow Us On

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਸੂਬਾ ਕਾਂਗਰਸ ਤੋਂ ਵੱਖ ਹੋ ਗਏ ਹਨ। ਉਹ ਪੰਜਾਬ ਕਾਂਗਰਸ ਅਤੇ ਆਮ ਆਦਮੀ ਪਾਰਟੀ ਗਠਜੋੜ ਲਈ ਸਹਿਮਤ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ ਹੈ। ਲੋਕਤੰਤਰ ਨੂੰ ਬਚਾਉਣ ਲਈ ਸਾਨੂੰ ਸਵਾਰਥ ਦੀ ਰਾਜਨੀਤੀ ਨੂੰ ਤਿਆਗਣਾ ਪਵੇਗਾ।

ਰਾਸ਼ਟਰੀ ਹਿੱਤ ਸਭ ਤੋਂ ਉੱਪਰ

ਪੰਜਾਬ ਕਾਂਗਰਸ ਦੇ ਵੱਡੇ ਆਗੂ ਆਮ ਆਦਮੀ ਨਾਲ ਮਿਲ ਕੇ ਲੋਕ ਸਭਾ ਚੋਣਾਂ ਲੜਨ ਲਈ ਰਾਜ਼ੀ ਨਹੀਂ ਹੋਏ ਹਨ ਪਰ ਨਵਜੋਤ ਸਿੱਧੂ ਨੇ ਇਸ ਮਾਮਲੇ ‘ਤੇ ਟਵੀਟ ਕਰਕੇ ਕਿਹਾ ਕਿ ਰਾਸ਼ਟਰੀ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਣਾ ਚਾਹੀਦਾ ਹੈ। ਪਾਰਟੀ ਹਾਈਕਮਾਂਡ ਦਾ ਇਹ ਫੈਸਲਾ ਵੱਡੇ ਮਕਸਦ ਲਈ ਹੈ। ਸੰਵਿਧਾਨ ਦੀ ਭਾਵਨਾ ਦਾ ਆਦਰ ਕਰਨ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਤੋਂ ਆਪਣੀ ਤਾਕਤ ਪ੍ਰਾਪਤ ਕਰਨ ਵਾਲੀਆਂ ਸੰਸਥਾਵਾਂ ਨੂੰ ਮੁਕਤ ਕਰਨ ਵਿੱਚ ਰਾਸ਼ਟਰੀ ਹਿੱਤਾਂ ਨੂੰ ਸਰਵਉੱਚ ਰੱਖਿਆ ਗਿਆ ਹੈ।

ਮਕਸਦ ਵੱਡਾ ਹੈ, ਕਾਂਗਰਸੀ ਆਗੂ ਚੁੱਪ ਹਨ- ਚੀਮਾ

ਹਾਲ ਹੀ ਵਿੱਚ, ਕਾਂਗਰਸ ਹਾਈ ਕਮਾਂਡ ਨੇ ਆਮ ਆਦਮੀ ਪਾਰੀਟ ਅਤੇ ਹੋਰ ਪਾਰਟੀਆਂ ਨਾਲ I.N.D.I.A ਗਠਜੋੜ ਕੀਤਾ ਸੀ। ਇਸ ਤੋਂ ਬਾਅਦ ਸੂਬਾ ਕਾਂਗਰਸ ਅਤੇ ਆਮ ਆਦਮੀ ਦੇ ਗਠਜੋੜ ਨਾਲ ਪੰਜਾਬ ਲੋਕ ਸਭਾ ਚੋਣਾਂ ਲੜਨ ਦੀਆਂ ਚਰਚਾਵਾਂ ਜ਼ੋਰ ਫੜ ਗਈਆਂ। ਇਸ ਮਾਮਲੇ ‘ਤੇ ਪਹਿਲਾ ਸਪੱਸ਼ਟ ਬਿਆਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਆਇਆ ਹੈ। ਉਨ੍ਹਾਂ ਕਿਹਾ ਕਿ ਵੱਡੇ ਮਕਸਦ ਲਈ ਛੋਟੇ-ਮੋਟੇ ਮਤਭੇਦ ਭੁਲਾਉਣੇ ਪੈਣਗੇ ਪਰ ਪੰਜਾਬ ਕਾਂਗਰਸ ਦੇ ਕਿਸੇ ਵੀ ਵੱਡੇ ਆਗੂ ਨੇ ਅਜੇ ਤੱਕ ਆਪ ਨਾਲ ਗਠਜੋੜ ਬਾਰੇ ਕੋਈ ਬਿਆਨ ਨਹੀਂ ਦਿੱਤਾ ਹੈ।

ਕਾਂਗਰਸੀ ਆਗੂਆਂ ਦਾ ਰੁਖ ਸਖ਼ਤ

ਪੰਜਾਬ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਹੋਣ ਜਾਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਹਰ ਕੋਈ ਆਮ ਆਦਮੀ ਪ੍ਰਤੀ ਸਖ਼ਤ ਰਵੱਈਆ ਰੱਖ ਰਿਹਾ ਹੈ ਅਤੇ ਤਿੱਖੀ ਬਿਆਨਬਾਜੀ ਵੀ ਕਰ ਰਿਹਾ ਹੈ। ਪ੍ਰਤਾਪ ਬਾਜਵਾ ਨੇ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਪੰਜਾਬ ਦੇ ਲੋਕ ਇਸ ਨਵੀਂ ਆਮ ਆਦਮੀ ਪਾਰਟੀ ਨੂੰ ਦੇਖਣਾ ਵੀ ਪਸੰਦ ਨਹੀਂ ਕਰਦੇ। ਇਸ ਤੋਂ ਇਲਾਵਾ ਬਾਜਵਾ ਨੇ ਵੀ ਦਿੱਲੀ ਜਾ ਕੇ ਇਸ ਸਬੰਧੀ ਹਾਈਕਮਾਂਡ ਨਾਲ ਗੱਲਬਾਤ ਕੀਤੀ ਹੈ। ਪਰ ਪਾਰਟੀ ਹਾਈਕਮਾਂਡ ਵੱਲੋਂ ਗਠਜੋੜ ਕੀਤੇ ਜਾਣ ਤੋਂ ਬਾਅਦ ਬਾਜਵਾ ਸਮੇਤ ਪੰਜਾਬ ਕਾਂਗਰਸ ਦੇ ਬਾਕੀ ਸਾਰੇ ਆਗੂ ਚੁੱਪ ਬੈਠੇ ਹਨ।