AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੰਮ੍ਰਿਤਸਰ ਦੀਆਂ ਗਲੀਆਂ ‘ਚ ਨਜ਼ਰ ਆਏ ਨਵਜੋਤ ਸਿੱਧੂ, ਗਿਆਨੀ ਟੀ ਸਟਾਲ ‘ਤੇ ਪੀਤੀ ਚਾਹ ਨਾਲ ਲਿਆ ਕਚੌਰੀ ਦਾ ਸੁਆਦ

ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ੁੱਕਰਵਾਰ ਨੂੰ ਅਚਾਨਕ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਹ ਸ਼ਹਿਰ ਦੇ ਮਸ਼ਹੂਰ 'ਗਿਆਨੀ ਟੀ ਸਟਾਲ' 'ਤੇ ਰੁਕੇ, ਜਿੱਥੇ ਉਨ੍ਹਾਂ ਨੇ ਆਮ ਲੋਕਾਂ ਵਾਂਗ ਬੈਠ ਕੇ ਚਾਹ ਦਾ ਆਨੰਦ ਲਿਆ। ਸਿੱਧੂ ਨੇ ਇੱਥੋਂ ਦੀ ਪ੍ਰਸਿੱਧ ਕਚੌਰੀ ਦਾ ਸਵਾਦ ਵੀ ਚੱਖਿਆ। ਇਸ ਮੌਕੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ, ਜਿਨ੍ਹਾਂ ਨਾਲ ਸਿੱਧੂ ਨੇ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਨੌਜਵਾਨਾਂ ਨਾਲ ਸੈਲਫੀਆਂ ਵੀ ਖਿਚਵਾਈਆਂ।

ਅੰਮ੍ਰਿਤਸਰ ਦੀਆਂ ਗਲੀਆਂ 'ਚ ਨਜ਼ਰ ਆਏ ਨਵਜੋਤ ਸਿੱਧੂ, ਗਿਆਨੀ ਟੀ ਸਟਾਲ 'ਤੇ ਪੀਤੀ ਚਾਹ ਨਾਲ ਲਿਆ ਕਚੌਰੀ ਦਾ ਸੁਆਦ
ਅੰਮ੍ਰਿਤਸਰ ਪਹੁੰਚੇ ਨਵਜੋਤ ਸਿੱਧੂ, ਗਿਆਨੀ ਟੀ ਸਟਾਲ ‘ਤੇ ਪੀਤੀ ਚਾਹ
lalit-sharma
| Published: 03 Apr 2026 21:30 PM IST

ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ੁੱਕਰਵਾਰ ਨੂੰ ਅਚਾਨਕ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਹ ਸ਼ਹਿਰ ਦੇ ਮਸ਼ਹੂਰ ‘ਗਿਆਨੀ ਟੀ ਸਟਾਲ’ ‘ਤੇ ਰੁਕੇ, ਜਿੱਥੇ ਉਨ੍ਹਾਂ ਨੇ ਆਮ ਲੋਕਾਂ ਵਾਂਗ ਬੈਠ ਕੇ ਚਾਹ ਦਾ ਆਨੰਦ ਲਿਆ। ਸਿੱਧੂ ਨੇ ਇੱਥੋਂ ਦੀ ਪ੍ਰਸਿੱਧ ਕਚੌਰੀ ਦਾ ਸਵਾਦ ਵੀ ਚੱਖਿਆ। ਇਸ ਮੌਕੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ, ਜਿਨ੍ਹਾਂ ਨਾਲ ਸਿੱਧੂ ਨੇ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਨੌਜਵਾਨਾਂ ਨਾਲ ਸੈਲਫੀਆਂ ਵੀ ਖਿਚਵਾਈਆਂ।

ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਦੱਸਿਆ ਕਿ ਜਦੋਂ ਵੀ ਉਹ ਅੰਮ੍ਰਿਤਸਰ ਆਉਂਦੇ ਹਨ ਅਤੇ ਉਨ੍ਹਾਂ ਕੋਲ ਥੋੜ੍ਹਾ ਜਿਹਾ ਵੀ ਵਿਹਲਾ ਸਮਾਂ ਹੁੰਦਾ ਹੈ, ਤਾਂ ਉਹ ਇਸ ਇਤਿਹਾਸਕ ਚਾਹ ਦੀ ਦੁਕਾਨ ‘ਤੇ ਜ਼ਰੂਰ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਜਗ੍ਹਾ ਨਾਲ ਉਨ੍ਹਾਂ ਦਾ ਪੁਰਾਣਾ ਅਤੇ ਖ਼ਾਸ ਲਗਾਵ ਹੈ ਅਤੇ ਇੱਥੋਂ ਦੀ ਚਾਹ ਦਾ ਸੁਆਦ ਉਨ੍ਹਾਂ ਨੂੰ ਹਮੇਸ਼ਾ ਆਪਣੇ ਵੱਲ ਖਿੱਚਦਾ ਹੈ।

ਸਿਆਸਤ ਤੋਂ ਦੂਰੀ

ਨਵਜੋਤ ਸਿੰਘ ਸਿੱਧੂ ਅੱਜਕੱਲ੍ਹ ਸਰਗਰਮ ਰਾਜਨੀਤੀ ਤੋਂ ਦੂਰੀ ਬਣਾ ਕੇ ਰੱਖ ਰਹੇ ਹਨ। ਉਹ ਇਸ ਸਮੇਂ ‘ਕਪਿਲ ਸ਼ਰਮਾ ਸ਼ੋਅ’ ਅਤੇ IPL (ਆਈ.ਪੀ.ਐਲ.) ਵਿੱਚ ਕ੍ਰਿਕਟ ਕੁਮੈਂਟਰੀ ਕਰਦੇ ਨਜ਼ਰ ਆ ਰਹੇ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਘਰ ਦੀ ਜਾਇਦਾਦ ਆਪਣੀ ਬੇਟੀ ਅਤੇ ਬੇਟੇ ਦੇ ਨਾਮ ਕੀਤੀ ਸੀ, ਜਿਸ ਦੀ ਕਾਫੀ ਚਰਚਾ ਹੋਈ ਸੀ।

ਪ੍ਰਧਾਨਗੀ ਤੋਂ ਹਟਾਏ ਜਾਣ ਮਗਰੋਂ ਵਧੀਆਂ ਦੂਰੀਆਂ

ਪੰਜਾਬ ਦੀ ਸਿਆਸਤ ਵਿੱਚ ਨਵਜੋਤ ਸਿੱਧੂ ਦੀ ਭੂਮਿਕਾ ਹਮੇਸ਼ਾ ਹੀ ਵਿਵਾਦਾਂ ਅਤੇ ਚਰਚਾਵਾਂ ਵਿੱਚ ਰਹੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਹਟਾਉਣ ਵਿੱਚ ਸਿੱਧੂ ਦਾ ਅਹਿਮ ਰੋਲ ਮੰਨਿਆ ਜਾਂਦਾ ਹੈ। ਉਸ ਸਮੇਂ ਸਿੱਧੂ ਖ਼ੁਦ ਮੁੱਖ ਮੰਤਰੀ ਬਣਨ ਦੇ ਚਾਹਵਾਨ ਸਨ, ਪਰ ਕਾਂਗਰਸ ਹਾਈਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦੀ ਵਾਗਡੋਰ ਸੌਂਪ ਦਿੱਤੀ ਸੀ। ਉਸ ਵਕਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਦੋਂ ਪਾਰਟੀ ਨੇ ਚੰਨੀ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ, ਤਾਂ ਸਿੱਧੂ ਨਾਰਾਜ਼ ਹੋ ਗਏ ਸਨ। ਚੋਣਾਂ ਵਿੱਚ ਹਾਰ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਪ੍ਰਧਾਨਗੀ ਤੋਂ ਹਟਾ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸੀ ਪ੍ਰੋਗਰਾਮਾਂ ਤੋਂ ਦੂਰੀ ਬਣਾ ਲਈ ਅਤੇ ਮੁੰਬਈ ਜਾ ਕੇ ਟੀਵੀ ਸ਼ੋਅਜ਼ ਵਿੱਚ ਰੁੱਝ ਗਏ।

ਅਚਾਨਕ ਸਰਗਰਮੀ ਅਤੇ ਕਾਂਗਰਸ ਵਿੱਚ ਹਲਚਲ

ਭਾਵੇਂ ਸਿੱਧੂ ਸਿੱਧੇ ਤੌਰ ‘ਤੇ ਸਿਆਸਤ ਵਿੱਚ ਸਰਗਰਮ ਨਹੀਂ ਹਨ, ਪਰ ਉਨ੍ਹਾਂ ਦੀਆਂ ਗਤੀਵਿਧੀਆਂ ਅਕਸਰ ਹਲਚਲ ਪੈਦਾ ਕਰ ਦਿੰਦੀਆਂ ਹਨ। ਲਗਭਗ 6 ਮਹੀਨੇ ਪਹਿਲਾਂ ਉਨ੍ਹਾਂ ਨੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕਰਕੇ ਤਸਵੀਰ ਸਾਂਝੀ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਵਾਪਸੀ ਦੇ ਕਿਆਸ ਲਗਾਏ ਜਾਣ ਲੱਗੇ ਸਨ। ਹਾਲ ਹੀ ਵਿੱਚ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਵੀ ਬਿਆਨ ਦਿੱਤਾ ਸੀ ਕਿ ਜੇਕਰ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਬਣਾਇਆ ਜਾਂਦਾ ਹੈ, ਤਾਂ ਉਹ ਸੂਬੇ ਲਈ ਬਹੁਤ ਵਧੀਆ ਕੰਮ ਕਰਕੇ ਦਿਖਾਉਣਗੇ।

2 ਮਹੀਨੇ ਪਹਿਲਾਂ ਪਤਨੀ ਵੱਲੋਂ ਕਾਂਗਰਸ ਨੂੰ ਅਲਵਿਦਾ

ਕਰੀਬ 2 ਮਹੀਨੇ ਪਹਿਲਾਂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ। ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਪਾਰਟੀ ਵਿੱਚ ਮਿਹਨਤੀ ਨੇਤਾਵਾਂ ਦੀ ਸੁਣਵਾਈ ਨਹੀਂ ਹੁੰਦੀ ਅਤੇ ਫੈਸਲੇ ਨਿੱਜੀ ਸੁਆਰਥਾਂ ‘ਤੇ ਲਏ ਜਾਂਦੇ ਹਨ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਵੀ ਨਿਸ਼ਾਨਾ ਸਾਧਿਆ ਸੀ। ਦੱਸਣਯੋਗ ਹੈ ਕਿ 8 ਦਸੰਬਰ 2025 ਨੂੰ ਰਾਜਾ ਵੜਿੰਗ ਨੇ ਨਵਜੋਤ ਕੌਰ ਨੂੰ ਪਾਰਟੀ ਵਿਰੋਧੀ ਬਿਆਨਬਾਜ਼ੀ ਕਾਰਨ ਸਸਪੈਂਡ ਕਰ ਦਿੱਤਾ ਸੀ।

Follow Us
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...