ਨਵਜੋਤ ਸਿੰਘ ਸਿੱਧੂ ਨੇ ਡਲਹੌਜ਼ੀ ‘ਚ ਪਰਿਵਾਰ ਨਾਲ ਮਨਾਇਆ ਜਨਮ ਦਿਨ, VIDEO ਆਈਆ ਸਾਹਮਣੇ

Published: 

21 Oct 2024 12:21 PM

ਸਾਲ 2023 ਵਿੱਚ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਸਿਆਸਤ ਤੋਂ ਦੂਰੀ ਬਣਾ ਲਈ ਹੈ। ਜਿਸ ਤੋਂ ਬਾਅਦ ਉਹ ਮੁੜ ਟੀਵੀ ਚੈਨਲਾਂ 'ਤੇ ਐਂਕਰਿੰਗ ਕਰਦੇ ਨਜ਼ਰ ਆ ਰਹੇ ਹਨ ਅਤੇ ਆਪਣਾ ਜ਼ਿਆਦਾਤਰ ਸਮਾਂ ਆਪਣੇ ਪਰਿਵਾਰ ਨਾਲ ਬਿਤਾ ਰਹੇ ਹਨ। ਉਨ੍ਹਾਂ ਨੇ ਬੀਤੇ ਸਮਾਂ ਪਹਿਲਾਂ ਸੋਸ਼ਲ ਮੀਡੀਆ ਤੇ ਪੋਸਟ ਕਰ ਕਿਹਾ ਸੀ ਕਿ ਉਨ੍ਹਾਂ ਦੀ ਪਤਨੀ ਬੀਮਾਰ ਹਨ ਇਸ ਲਈ ਉਹ ਆਪਣਾ ਸਮਾਂ ਆਪਣੇ ਪਰਿਵਾਰ ਨੂੰ ਦੇ ਰਹੇ ਹਨ।

ਨਵਜੋਤ ਸਿੰਘ ਸਿੱਧੂ ਨੇ ਡਲਹੌਜ਼ੀ ਚ ਪਰਿਵਾਰ ਨਾਲ ਮਨਾਇਆ ਜਨਮ ਦਿਨ, VIDEO ਆਈਆ ਸਾਹਮਣੇ

ਨਵਜੋਤ ਸਿੰਘ ਸਿੱਧੂ

Follow Us On

ਸਿਆਸਤ ਤੋਂ ਦੂਰ ਰਹਿ ਰਹੇ ਨਵਜੋਤ ਸਿੰਘ ਸਿੱਧੂ ਬੀਤੇ ਕੱਲ੍ਹ ਆਪਣੇ ਪਰਿਵਾਰ ਸਮੇਤ ਡਲਹੌਜ਼ੀ ਪੁੱਜੇ। ਜਿੱਥੇ ਉਨ੍ਹਾਂ ਨੇ ਐਤਵਾਰ ਨੂੰ ਆਪਣਾ 61ਵਾਂ ਜਨਮਦਿਨ ਪਰਿਵਾਨ ਨਾਲ ਮਨਾਇਆ। ਨਵਜੋਤ ਸਿੰਘ ਸਿੱਧੂ ਦੀ ਪਰਿਵਾਰ ਨਾਲ ਗਾਉਣ ਅਤੇ ਡਾਂਸ ਕਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਨਵਜੋਤ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ, ਬੇਟੀ ਰਾਬੀਆ ਅਤੇ ਪੁੱਤਰ ਕਰਨ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਨੂੰਹ ਵੀ ਨਜ਼ਰ ਆ ਰਹੇ ਹਨ।

ਸਾਲ 2023 ਵਿੱਚ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਸਿਆਸਤ ਤੋਂ ਦੂਰੀ ਬਣਾ ਲਈ ਹੈ। ਜਿਸ ਤੋਂ ਬਾਅਦ ਉਹ ਮੁੜ ਟੀਵੀ ਚੈਨਲਾਂ ‘ਤੇ ਐਂਕਰਿੰਗ ਕਰਦੇ ਨਜ਼ਰ ਆ ਰਹੇ ਹਨ ਅਤੇ ਆਪਣਾ ਜ਼ਿਆਦਾਤਰ ਸਮਾਂ ਆਪਣੇ ਪਰਿਵਾਰ ਨਾਲ ਬਿਤਾ ਰਹੇ ਹਨ। ਉਨ੍ਹਾਂ ਨੇ ਬੀਤੇ ਸਮਾਂ ਪਹਿਲਾਂ ਸੋਸ਼ਲ ਮੀਡੀਆ ਤੇ ਪੋਸਟ ਕਰ ਕਿਹਾ ਸੀ ਕਿ ਉਨ੍ਹਾਂ ਦੀ ਪਤਨੀ ਬੀਮਾਰ ਹਨ ਇਸ ਲਈ ਉਹ ਆਪਣਾ ਸਮਾਂ ਆਪਣੇ ਪਰਿਵਾਰ ਨੂੰ ਦੇ ਰਹੇ ਹਨ।

27 ਦਸੰਬਰ 1998 ਰੋਡ ਰੇਜ ਕੇਸ ਵਿੱਚ ਨਵਜੋਤ ਸਿੰਘ ਸਿੱਧੂ ਨੇ ਕਰੀਬ ਇੱਕ ਸਾਲ ਦੀ ਸਜ਼ਾ ਕੱਟੀ। ਇਸ ਦੌਰਾਨ ਡਾਕਟਰ ਨਵਜੋਤ ਕੌਰ ਸਿੱਧੂ ਕੈਂਸਰ ਦੀ ਬੀਮਾਰੀ ਤੋਂ ਜੂਝ ਰਹੇ ਸਨ। ਇਨ੍ਹਾਂ ਵਾਇਰਲ ਹੋ ਰਹੀਆਂ ਤਸਵੀਰਾਂ ਵਿੱਚ ਨਵਜੋਤ ਕੌਰ ਦੀ ਸਿਹਤ ਬਿਹਤਰ ਦਿਖਾਈ ਦੇ ਰਹੀ ਹੈ। ਇਸ ਵੀਡੀਓ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਬੱਚੇ, ਨੂੰਹ ਅਤੇ ਪਤਨੀ ਡਾਂਸ ਕਰਦੇ ਅਤੇ ਗਾਉਂਦੇ ਹੋਈਆਂ ਨਜ਼ਰ ਆ ਰਹੇ ਹਨ।

ਦੱਸ ਦਈਏ ਕਿ ਨਵਜੋਤ ਸਿੱਧੂ ਦੇ ਪੁੱਤਰ ਕਰਨ ਦਾ ਪਟਿਆਲਾ ਦੀ ਇਨਾਇਤ ਨਾਲ ਵਿਆਹ ਹੋਇਆ ਸੀ। ਉਨ੍ਹਾਂ ਦੇ ਪੁੱਤਰ ਕਰਨ ਦੇ ਵਿਆਹ ਦੀਆਂ ਬਹੁਤ ਘੱਟ ਤਸਵੀਰਾਂ ਸੋਸ਼ਲ ਮੀਡੀਆ ‘ਤੇ ਹਨ। ਸਿੱਧੂ ਦੇ ਜਨਮ ਦਿਨ ਮੌਕੇ ਉਨ੍ਹਾਂ ਦੀ ਨੂੰਹ ਇਨਾਇਤ ਨੇ ਵੀ ਆਪਣੇ ਸੋਸ਼ਲ ਮੀਡੀਆ ਆਕਾਊਂਟ ‘ਤੇ ਡਾਂਸ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।