Subscribe to
Notifications
Subscribe to
Notifications
ਪੰਜਾਬ ਨਿਊਜ। ਕਾਂਗਰਸ ਪਾਰਟੀ ਨੇ ਆਪਣੀ ਨਵੀਂ ਵਰਕਿੰਗ ਕਮੇਟੀ (CWC) ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ
ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਕਾਂਗਰਸ ਹਾਈਕਮਾਂਡ ਨੇ ਸੀਡਬਲਯੂਸੀ ਦੇ ਮੈਂਬਰ ਵਜੋਂ ਸ਼ਾਮਲ ਕੀਤਾ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੀਡਬਲਯੂਸੀ ਵਿੱਚ ਥਾਂ ਨਹੀਂ ਦਿੱਤੀ ਗਈ। ਇਸ ਤੋਂ ਪਹਿਲਾਂ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਵਿੱਚ ਵੀ ਥਾਂ ਨਹੀਂ ਦਿੱਤੀ ਗਈ ਸੀ।
ਫਰਵਰੀ 2022 ਦੀਆਂ
ਪੰਜਾਬ ਵਿਧਾਨ ਸਭਾ (Punjab Vidhan Sabha) ਚੋਣਾਂ ਦੌਰਾਨ ਨਵਜੋਤ ਸਿੱਧੂ ਸੂਬਾ ਕਾਂਗਰਸ ਦੇ ਮੁਖੀ ਸਨ, ਪਰ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਨੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਸੀ। ਉਸ ਤੋਂ ਬਾਅਦ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਗਿਆ। ਉਦੋਂ ਤੋਂ ਹੀ ਕਿਆਸ ਅਰਾਈਆਂ ਚੱਲ ਰਹੀਆਂ ਸਨ ਕਿ ਸਿਰਫ ਕਾਂਗਰਸ ਹਾਈਕਮਾਂਡ ਹੀ ਸਿੱਧੂ ਨੂੰ ਕੇਂਦਰ ਦੀ ਲੀਡਰਸ਼ਿਪ ਵਿੱਚ ਥਾਂ ਦੇ ਸਕਦੀ ਹੈ।
ਸਿੱਧੂ ਆਪਣੇ ਆਪ ਨੂੰ ਰਾਹੂਲ ਦਾ ਨਜ਼ਦੀਕੀ ਦੱਸਦੇ ਸਨ
ਹਾਲਾਂਕਿ
ਆਲ ਇੰਡੀਆ ਕਾਂਗਰਸ ਕਮੇਟੀ (All India Congress Committee) (ਏ.ਆਈ.ਸੀ.ਸੀ.) ਵੱਲੋਂ ਐਤਵਾਰ ਨੂੰ ਜਾਰੀ ਕੀਤੀ ਗਈ ਪਾਰਟੀ ਦੀ ਨਵੀਂ ਵਰਕਿੰਗ ਕਮੇਟੀ (ਸੀਡਬਲਿਊਸੀ) ਮੈਂਬਰਾਂ ਦੀ ਸੂਚੀ ਵਿੱਚ ਸਿੱਧੂ ਨੂੰ ਥਾਂ ਨਹੀਂ ਦਿੱਤੀ ਗਈ। ਸਿੱਧੂ ਆਪਣੇ ਆਪ ਨੂੰ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇ ਕਰੀਬੀ ਦੱਸਦੇ ਰਹੇ ਹਨ, ਪਰ ਸੀਡਬਲਿਊਸੀ ਦੀ ਨਵੀਂ ਸੂਚੀ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਹਾਈਕਮਾਂਡ ਪੰਜਾਬ ਵਿੱਚ ਉਨ੍ਹਾਂ ਨਾਲੋਂ ਚੰਨੀ ‘ਤੇ ਜ਼ਿਆਦਾ ਭਰੋਸਾ ਦਿਖਾ ਰਹੀ ਹੈ।
ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਕਾਂਗਰਸ ਹਾਈਕਮਾਂਡ ਨੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੂੰ ਵੀ ਸੀਡਬਲਿਊਸੀ ਦੇ ਸਥਾਈ ਸੱਦੇ ਵਾਲਿਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਉਨ੍ਹਾਂ ਤੋਂ ਇਲਾਵਾ ਚੰਨੀ ਦੇ ਨਾਲ ਪਾਰਟੀ ਦੀ ਸੀਨੀਅਰ ਆਗੂ ਅੰਬਿਕਾ ਸੋਨੀ, ਜੋ ਪੰਜਾਬ ਤੋਂ ਰਾਜ ਸਭਾ ਮੈਂਬਰ ਰਹਿ ਚੁੱਕੀ ਹੈ, ਦਾ ਨਾਂ ਵੀ ਸੀਡਬਲਿਊਸੀ ਮੈਂਬਰਾਂ ਵਿੱਚ ਸ਼ਾਮਲ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ , ਲੇਟੇਸਟ ਵੇੱਬ ਸਟੋਰੀ , NRI ਨਿਊਜ਼ , ਮਨੋਰੰਜਨ ਦੀ ਖਬਰ , ਵਿਦੇਸ਼ ਦੀ ਬ੍ਰੇਕਿੰਗ ਨਿਊਜ਼ , ਪਾਕਿਸਤਾਨ ਦਾ ਹਰ ਅਪਡੇਟ , ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ