ਪੰਜਾਬ ਦੀ ਸਿਆਸੀ ਡਿਬੇਟ ‘ਚ ਨਵਜੋਤ ਸਿੱਧੂ ਦੀ ਐਂਟਰੀ, CM ਮਾਨ ਨੂੰ ਕਿਹਾ ਭਗੌੜਾ ਮੁੱਖ ਮੰਤਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ 1 ਨਵੰਬਰ ਯਾਨੀ ਪੰਜਾਬ ਦਿਵਸ ਮੌਕੇ ਐਸਵਾਈਐਲ ਅਤੇ ਪੰਜਾਬ ਨਾਲ ਸਬੰਧਤ ਹੋਰ ਕਈ ਮੁੱਦਿਆਂ 'ਤੇ ਖੁੱਲ੍ਹੀ ਬਹਿਸ ਵਿੱਚ ਹਿੱਸਾ ਲੈਣ ਦੀ ਚੁਣੌਤੀ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਕਈ ਵਿਰੋਧੀ ਨੇਤਾਵਾਂ ਨੇ ਮੁੱਖ ਮੰਤਰੀ ਦੀ ਚੁਣੌਤੀ 'ਤੇ ਸਵਾਲ ਉਠਾਏ ਸਨ। ਇਸ ਵਿਚਾਲੇ ਪੰਜਾਬ ਕਾਂਗਾਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਦੀ ਐਂਟਰੀ ਹੋਈ ਹੈ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਮੁੱਦਿਆਂ ‘ਤੇ ਵਿਰੋਧੀ ਪਾਰਟੀਆਂ ਨੂੰ ‘ਪੰਜਾਬ ਦਿਵਸ’ ਯਾਨੀ 1 ਨਵੰਬਰ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ ਵਿੱਚ ਐਂਟਰੀ ਕੀਤੀ ਹੈ। ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਰਾਜਪਾਲ ਵੱਲੋਂ ਮੁੱਖ ਮੰਤਰੀ ਨੂੰ ਸੂਬੇ ਦੀ ਆਰਥਿਕ ਸਥਿਤੀ ਬਾਰੇ ਲਿਖੇ ਪੱਤਰ ਅਤੇ ਪੁੱਛੇ ਗਏ ਸਵਾਲਾਂ ਬਾਰੇ ਟਵੀਟ ਕੀਤਾ ਹੈ।
ਰਾਜਪਾਲ ਦੇ ਪੱਤਰ ਨੂੰ ਟਵੀਟ ਕਰਦੇ ਹੋਏ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਿਆ ਹੈ ਕਿ ਕੀ ਤੁਸੀਂ ਸੂਬੇ ਨੂੰ ਵਿੱਤੀ ਐਮਰਜੈਂਸੀ ਵਰਗੀ ਸਥਿਤੀ ਵੱਲ ਲਿਜਾਣ ਦੇ ਮੁੱਦੇ ‘ਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨਾਲ ਬਹਿਸ ਕਰਨ ਦੀ ਹਿੰਮਤ ਰੱਖਦੇ ਹੋ?
Do you have the guts to debate on this paramount issue that is dragging us towards financial emergency and is the only concern for our future generations ? _ Mr runaway Chief Minister !!! Who Patronises the sand , liquor and cable etc Mafia brother ? State income eaten with pic.twitter.com/zsTp73YxGp
— Navjot Singh Sidhu (@sherryontopp) October 17, 2023ਇਹ ਵੀ ਪੜ੍ਹੋ


