AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨਵਜੋਤ ਸਿੰਘ ਸਿੱਧੂ ਨੇ SYL ਮੁੱਦੇ ਸਣੇ ਕਈ ਹੋਰ ਮੁੱਦਿਆਂ ‘ਤੇ ਕੀਤੀ ਪ੍ਰੈਸ ਕਾਨਫਰੰਸ, AAP ਸਰਕਾਰ ‘ਤੇ ਸਾਧੇ ਨਿਸ਼ਾਨੇ

ਨਵਜੋਤ ਸਿੱਧੂ ਨੇ SYL ਮੁੱਦੇ ਸਣੇ ਪੰਜਾਬ ਦੇ ਕਈ ਹੋਰ ਮੁੱਦਿਆਂ ਨੂੰ ਲੈ ਕੇ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ। ਸਿੱਧੂ ਨੇ ਨਾਮ ਲਏ ਬਿਨਾਂ ਕਿਹਾ ਕਿ ਆ ਕੇ ਪੰਜਾਬ ਦੇ ਮੁੱਦਿਆਂ 'ਤੇ ਗੱਲ ਕਰੀਏ, ਉਥੇ ਹੀ ਕਿਸਾਨਾਂ ਦੇ ਸਬੰਧ 'ਚ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਐਮਐਸਪੀ 40 ਰੁਪਏ ਦੇ ਹਿਸਾਬ ਨਾਲ ਦਿੱਤੀ ਜਾਂਦੀ ਸੀ, ਜਦੋਂ ਚੋਣਾਂ ਆਈਆਂ ਤਾਂ ਇਸ ਨੂੰ ਵਧਾ ਕੇ 150 ਰੁਪਏ ਕਰ ਦਿੱਤਾ ਗਿਆ।

ਨਵਜੋਤ ਸਿੰਘ ਸਿੱਧੂ ਨੇ SYL ਮੁੱਦੇ ਸਣੇ ਕਈ ਹੋਰ ਮੁੱਦਿਆਂ 'ਤੇ ਕੀਤੀ ਪ੍ਰੈਸ ਕਾਨਫਰੰਸ, AAP ਸਰਕਾਰ 'ਤੇ ਸਾਧੇ ਨਿਸ਼ਾਨੇ
davinder-kumar-jalandhar
| Published: 24 Oct 2023 14:21 PM IST
Share
ਦੁਸਹਿਰੇ ਦੇ ਤਿਉਹਾਰ ‘ਤੇ ਜਲੰਧਰ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। SYL ਮੁੱਦੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਦੌਰਾਨ ਨਵਜੋਤ ਸਿੱਧੂ ਨੇ ਸੂਬਾ ਸਰਕਾਰ ‘ਤੇ ਪੂਰੀ ਭੜਾਸ ਕੱਢੀ। ਇਸ ਦੌਰਾਨ ਉਨ੍ਹਾਂ ਰੇਤ ਮਾਫੀਆ ਨੂੰ ਲੈ ਕੇ ਸੂਬਾ ਸਰਕਾਰ ਨੂੰ ਵੀ ਘੇਰਿਆ। ਸਿੱਧੂ ਨੇ ਕਿਹਾ ਕਿ ਕਾਂਗਰਸ ਦੇ ਸਮੇਂ ਰੇਤ ਦੀਆਂ ਕੀਮਤਾਂ ਨੂੰ ਲੈ ਕੇ ਵਿਰੋਧ ਹੁੰਦਾ ਸੀ, ਜਦਕਿ ਅੱਜ ਰੇਤ ਦੀਆਂ ਕੀਮਤਾਂ ਤਿੰਨ ਗੁਣਾ ਹੋ ਗਈਆਂ ਹਨ। ਇਸ ਦੌਰਾਨ ਆਮ ਆਦਮੀ ਸਰਕਾਰ ਨੇ ਸ਼ਰਾਬ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਦਿਆਂ ਤਿੱਖਾ ਨਿਸ਼ਾਨਾ ਸਾਧਿਆ। ਸਿੱਧੂ ਨੇ ਕਿਹਾ ਕਿ ਲੋਕਾਂ ਨੂੰ ਝੂਠ ਬੋਲ ਕੇ ਮੂਰਖ ਬਣਾਇਆ ਜਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ਅਸੀਂ ਦਿੱਲੀ ਵਾਲੇ ਹਾਂ, ਪਹਿਲੇ ਮਹੀਨੇ ਸਮਝੌਤੇ ਰੱਦ ਹੋ ਜਾਣਗੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਬਿਜਲੀ ਸਸਤੀ ਕੀਤੀ ਜਾਵੇਗੀ। ਸਿੱਧੂ ਨੇ ਕਿਹਾ ਕਿ ਆਮ ਆਦਮੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਕੀ ਕੀਤਾ ਹੈ। ਸਿੱਧੂ ਨੇ ਕਿਹਾ ਪੰਜਾਬ ਦੀ ਕਿਰਤ ਕੌਣ ਖਾ ਰਿਹਾ ਹੈ? ਪਤਾ ਲੱਗਣਾ ਚਾਹੀਦਾ ਹੈ ਕਿ ਪੰਜਾਬ ਨੂੰ ਕੌਣ ਕਰਜ਼ੇ ਵਿੱਚ ਲੈ ਰਿਹਾ ਹੈ। ਸਿੱਧੂ ਨੇ ਕਿਹਾ ਕਿ ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਜਲਦੀ ਤੋਂ ਜਲਦੀ ਗਰੀਬ ਲੋਕਾਂ ਦੇ ਕਾਰਡ ਬਣਾਏ ਜਾ ਰਹੇ ਹਨ। ਸਿੱਧੂ ਨੇ ਸਵਾਲ ਕੀਤਾ ਕਿ ਕੀ ਇਹ ਪੰਜਾਬ ਦਾ ਮੁੱਦਾ ਨਹੀਂ ਹੈ। ਆਯੂਸ਼ਮਾਨ ਸਕੀਮ ਬਾਰੇ ਸਿੱਧੂ ਨੇ ਕਿਹਾ ਕਿ ਇਹ ਮੁਫਤ ਸਕੀਮ ਹੈ, ਜਿਸ ਬਾਰੇ ਕੇਂਦਰ ਦੀ ਸਕੀਮ ਬਾਰੇ ਕੋਈ ਸਹੀ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 40 ਪੈਸੇ ਦਾ ਨਿਵੇਸ਼ ਕਰਦੀ ਹੈ ਜਦਕਿ ਕੇਂਦਰ ਸਰਕਾਰ ਇੱਕ ਰੁਪਏ ਦਾ ਨਿਵੇਸ਼ ਕਰਦੀ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਹੋਰ ਵੀ ਕਈ ਮੁੱਦਿਆਂ ‘ਤੇ ਸਰਕਾਰ ਨੂੰ ਤਿੱਖੇ ਸਵਾਲ ਕੀਤੇ। ਸਿੱਧੂ ਨੇ ਕਿਹਾ ਕਿ ਪੁਲਿਸ ਅਤੇ ਨਸ਼ਾ ਤਸਕਰਾਂ ਨਾਲ ਸਿਆਸੀ ਆਗੂਆਂ ਦਾ ਗਠਜੋੜ ਤੋੜਿਆ ਜਾਣਾ ਚਾਹੀਦਾ ਹੈ। ਸਿੱਧੂ ਨੇ ਨਾਮ ਲਏ ਬਿਨਾਂ ਕਿਹਾ ਕਿ ਆ ਕੇ ਮੁੱਦਿਆਂ ‘ਤੇ ਗੱਲ ਕਰੀਏ, ਉਥੇ ਹੀ ਕਿਸਾਨਾਂ ਦੇ ਸਬੰਧ ‘ਚ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਐਮਐਸਪੀ 40 ਰੁਪਏ ਦੇ ਹਿਸਾਬ ਨਾਲ ਦਿੱਤੀ ਜਾਂਦੀ ਸੀ, ਜਦੋਂ ਚੋਣਾਂ ਆਈਆਂ ਤਾਂ ਇਸ ਨੂੰ ਵਧਾ ਕੇ 150 ਰੁਪਏ ਕਰ ਦਿੱਤਾ ਗਿਆ। ਇਸ ਦੌਰਾਨ ਸਿੱਧੂ ਨੇ ਕਿਹਾ ਕਿ ਪੰਜਾਬ ਦੋ ਧੜਿਆਂ ਵਿੱਚ ਵੰਡਿਆ ਗਿਆ ਹੈ। ਸਿੱਧੂ ਨੇ ਕਿਹਾ ਕਿ ਮੇਰੇ ‘ਤੇ ਕਈ ਦੋਸ਼ ਲੱਗੇ ਹਨ। ਉਨ੍ਹਾਂ ਨੇ ਕਿਹਾ ਕਿ ਮੈਨੂੰ ਕੁਝ ਨਹੀਂ ਚਾਹੀਦਾ। ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਗੋਰਿਆਂ ਨੂੰ ਨੌਕਰੀਆਂ ਦੇਣ ਦੀ ਗੱਲ ਚੱਲ ਰਹੀ ਹੈ, ਇਹ ਸਿਰਫ਼ ਗੱਲ ਹੈ। ਸਿੱਧੂ ਨੇ ਕਿਹਾ ਕਿ ਸਾਡੇ ਸਕੂਲ ਵਿੱਚ ਅਧਿਆਪਕਾਂ ਦੀ ਕੋਈ ਕਮੀ ਨਹੀਂ ਹੈ, ਪਰ ਉਨ੍ਹਾਂ ਦੀਆਂ ਤਨਖਾਹਾਂ ਸਮੇਂ ਸਿਰ ਮਿਲਣੀਆਂ ਚਾਹੀਦੀਆਂ ਹਨ। ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋ ਜਾਣ ਤਾਂ ਪੰਜਾਬ ਦੀ ਸਿੱਖਿਆ ਵਿੱਚ ਸੁਧਾਰ ਹੋ ਸਕਦਾ ਹੈ। ਇਸ ਦੌਰਾਨ ਸਿੱਧੂ ਨੇ ਕਿਹਾ ਕਿ ਜੇਕਰ ਤੁਸੀਂ ਇਕੱਲੇ ਹੀ ਮਾਫੀਆ ‘ਤੇ ਸ਼ਿਕੰਜਾ ਕੱਸਦੇ ਹੋ ਤਾਂ ਸਰਕਾਰ ਦੇ ਖਾਤਿਆਂ ‘ਚ 30 ਤੋਂ 40 ਹਜ਼ਾਰ ਕਰੋੜ ਰੁਪਏ ਆ ਜਾਣਗੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੱਸਿਆ ਜਾਵੇ ਕਿ ਸ਼ਰਾਬ ਦੇ ਲਾਇਸੈਂਸ ਕਿਸ ਦੇ ਰਿਸ਼ਤੇਦਾਰਾਂ ਨੂੰ ਦਿੱਤੇ ਗਏ ਹਨ। ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਮਾੜੀ ਹੋ ਗਈ ਹੈ ਜਦਕਿ ਉਨ੍ਹਾਂ ਬਹਿਬਲ ਕਲਾਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਘਿਰਾਓ ਕੀਤਾ। ਸਿੱਧੂ ਨੇ ਕਿਹਾ ਕਿ ਜਦੋਂ ਗੁਰੂ ਦੀ ਗੱਲ ਆਈ ਤਾਂ ਮੈਂ ਸਭ ਤੋਂ ਪਹਿਲਾਂ ਖੜ੍ਹਾ ਹੋਇਆ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...