ਨਵਜੋਤ ਸਿੰਘ ਸਿੱਧੂ ਨੇ SYL ਮੁੱਦੇ ਸਣੇ ਕਈ ਹੋਰ ਮੁੱਦਿਆਂ ‘ਤੇ ਕੀਤੀ ਪ੍ਰੈਸ ਕਾਨਫਰੰਸ, AAP ਸਰਕਾਰ ‘ਤੇ ਸਾਧੇ ਨਿਸ਼ਾਨੇ

Published: 

24 Oct 2023 14:21 PM

ਨਵਜੋਤ ਸਿੱਧੂ ਨੇ SYL ਮੁੱਦੇ ਸਣੇ ਪੰਜਾਬ ਦੇ ਕਈ ਹੋਰ ਮੁੱਦਿਆਂ ਨੂੰ ਲੈ ਕੇ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ। ਸਿੱਧੂ ਨੇ ਨਾਮ ਲਏ ਬਿਨਾਂ ਕਿਹਾ ਕਿ ਆ ਕੇ ਪੰਜਾਬ ਦੇ ਮੁੱਦਿਆਂ 'ਤੇ ਗੱਲ ਕਰੀਏ, ਉਥੇ ਹੀ ਕਿਸਾਨਾਂ ਦੇ ਸਬੰਧ 'ਚ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਐਮਐਸਪੀ 40 ਰੁਪਏ ਦੇ ਹਿਸਾਬ ਨਾਲ ਦਿੱਤੀ ਜਾਂਦੀ ਸੀ, ਜਦੋਂ ਚੋਣਾਂ ਆਈਆਂ ਤਾਂ ਇਸ ਨੂੰ ਵਧਾ ਕੇ 150 ਰੁਪਏ ਕਰ ਦਿੱਤਾ ਗਿਆ।

ਨਵਜੋਤ ਸਿੰਘ ਸਿੱਧੂ ਨੇ SYL ਮੁੱਦੇ ਸਣੇ ਕਈ ਹੋਰ ਮੁੱਦਿਆਂ ਤੇ ਕੀਤੀ ਪ੍ਰੈਸ ਕਾਨਫਰੰਸ, AAP ਸਰਕਾਰ ਤੇ ਸਾਧੇ ਨਿਸ਼ਾਨੇ
Follow Us On

ਦੁਸਹਿਰੇ ਦੇ ਤਿਉਹਾਰ ‘ਤੇ ਜਲੰਧਰ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। SYL ਮੁੱਦੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਦੌਰਾਨ ਨਵਜੋਤ ਸਿੱਧੂ ਨੇ ਸੂਬਾ ਸਰਕਾਰ ‘ਤੇ ਪੂਰੀ ਭੜਾਸ ਕੱਢੀ। ਇਸ ਦੌਰਾਨ ਉਨ੍ਹਾਂ ਰੇਤ ਮਾਫੀਆ ਨੂੰ ਲੈ ਕੇ ਸੂਬਾ ਸਰਕਾਰ ਨੂੰ ਵੀ ਘੇਰਿਆ। ਸਿੱਧੂ ਨੇ ਕਿਹਾ ਕਿ ਕਾਂਗਰਸ ਦੇ ਸਮੇਂ ਰੇਤ ਦੀਆਂ ਕੀਮਤਾਂ ਨੂੰ ਲੈ ਕੇ ਵਿਰੋਧ ਹੁੰਦਾ ਸੀ, ਜਦਕਿ ਅੱਜ ਰੇਤ ਦੀਆਂ ਕੀਮਤਾਂ ਤਿੰਨ ਗੁਣਾ ਹੋ ਗਈਆਂ ਹਨ। ਇਸ ਦੌਰਾਨ ਆਮ ਆਦਮੀ ਸਰਕਾਰ ਨੇ ਸ਼ਰਾਬ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਦਿਆਂ ਤਿੱਖਾ ਨਿਸ਼ਾਨਾ ਸਾਧਿਆ। ਸਿੱਧੂ ਨੇ ਕਿਹਾ ਕਿ ਲੋਕਾਂ ਨੂੰ ਝੂਠ ਬੋਲ ਕੇ ਮੂਰਖ ਬਣਾਇਆ ਜਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ਅਸੀਂ ਦਿੱਲੀ ਵਾਲੇ ਹਾਂ, ਪਹਿਲੇ ਮਹੀਨੇ ਸਮਝੌਤੇ ਰੱਦ ਹੋ ਜਾਣਗੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਬਿਜਲੀ ਸਸਤੀ ਕੀਤੀ ਜਾਵੇਗੀ।

ਸਿੱਧੂ ਨੇ ਕਿਹਾ ਕਿ ਆਮ ਆਦਮੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਕੀ ਕੀਤਾ ਹੈ। ਸਿੱਧੂ ਨੇ ਕਿਹਾ ਪੰਜਾਬ ਦੀ ਕਿਰਤ ਕੌਣ ਖਾ ਰਿਹਾ ਹੈ? ਪਤਾ ਲੱਗਣਾ ਚਾਹੀਦਾ ਹੈ ਕਿ ਪੰਜਾਬ ਨੂੰ ਕੌਣ ਕਰਜ਼ੇ ਵਿੱਚ ਲੈ ਰਿਹਾ ਹੈ। ਸਿੱਧੂ ਨੇ ਕਿਹਾ ਕਿ ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਜਲਦੀ ਤੋਂ ਜਲਦੀ ਗਰੀਬ ਲੋਕਾਂ ਦੇ ਕਾਰਡ ਬਣਾਏ ਜਾ ਰਹੇ ਹਨ। ਸਿੱਧੂ ਨੇ ਸਵਾਲ ਕੀਤਾ ਕਿ ਕੀ ਇਹ ਪੰਜਾਬ ਦਾ ਮੁੱਦਾ ਨਹੀਂ ਹੈ। ਆਯੂਸ਼ਮਾਨ ਸਕੀਮ ਬਾਰੇ ਸਿੱਧੂ ਨੇ ਕਿਹਾ ਕਿ ਇਹ ਮੁਫਤ ਸਕੀਮ ਹੈ, ਜਿਸ ਬਾਰੇ ਕੇਂਦਰ ਦੀ ਸਕੀਮ ਬਾਰੇ ਕੋਈ ਸਹੀ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 40 ਪੈਸੇ ਦਾ ਨਿਵੇਸ਼ ਕਰਦੀ ਹੈ ਜਦਕਿ ਕੇਂਦਰ ਸਰਕਾਰ ਇੱਕ ਰੁਪਏ ਦਾ ਨਿਵੇਸ਼ ਕਰਦੀ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਹੋਰ ਵੀ ਕਈ ਮੁੱਦਿਆਂ ‘ਤੇ ਸਰਕਾਰ ਨੂੰ ਤਿੱਖੇ ਸਵਾਲ ਕੀਤੇ।

ਸਿੱਧੂ ਨੇ ਕਿਹਾ ਕਿ ਪੁਲਿਸ ਅਤੇ ਨਸ਼ਾ ਤਸਕਰਾਂ ਨਾਲ ਸਿਆਸੀ ਆਗੂਆਂ ਦਾ ਗਠਜੋੜ ਤੋੜਿਆ ਜਾਣਾ ਚਾਹੀਦਾ ਹੈ। ਸਿੱਧੂ ਨੇ ਨਾਮ ਲਏ ਬਿਨਾਂ ਕਿਹਾ ਕਿ ਆ ਕੇ ਮੁੱਦਿਆਂ ‘ਤੇ ਗੱਲ ਕਰੀਏ, ਉਥੇ ਹੀ ਕਿਸਾਨਾਂ ਦੇ ਸਬੰਧ ‘ਚ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਐਮਐਸਪੀ 40 ਰੁਪਏ ਦੇ ਹਿਸਾਬ ਨਾਲ ਦਿੱਤੀ ਜਾਂਦੀ ਸੀ, ਜਦੋਂ ਚੋਣਾਂ ਆਈਆਂ ਤਾਂ ਇਸ ਨੂੰ ਵਧਾ ਕੇ 150 ਰੁਪਏ ਕਰ ਦਿੱਤਾ ਗਿਆ। ਇਸ ਦੌਰਾਨ ਸਿੱਧੂ ਨੇ ਕਿਹਾ ਕਿ ਪੰਜਾਬ ਦੋ ਧੜਿਆਂ ਵਿੱਚ ਵੰਡਿਆ ਗਿਆ ਹੈ। ਸਿੱਧੂ ਨੇ ਕਿਹਾ ਕਿ ਮੇਰੇ ‘ਤੇ ਕਈ ਦੋਸ਼ ਲੱਗੇ ਹਨ। ਉਨ੍ਹਾਂ ਨੇ ਕਿਹਾ ਕਿ ਮੈਨੂੰ ਕੁਝ ਨਹੀਂ ਚਾਹੀਦਾ। ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਗੋਰਿਆਂ ਨੂੰ ਨੌਕਰੀਆਂ ਦੇਣ ਦੀ ਗੱਲ ਚੱਲ ਰਹੀ ਹੈ, ਇਹ ਸਿਰਫ਼ ਗੱਲ ਹੈ। ਸਿੱਧੂ ਨੇ ਕਿਹਾ ਕਿ ਸਾਡੇ ਸਕੂਲ ਵਿੱਚ ਅਧਿਆਪਕਾਂ ਦੀ ਕੋਈ ਕਮੀ ਨਹੀਂ ਹੈ, ਪਰ ਉਨ੍ਹਾਂ ਦੀਆਂ ਤਨਖਾਹਾਂ ਸਮੇਂ ਸਿਰ ਮਿਲਣੀਆਂ ਚਾਹੀਦੀਆਂ ਹਨ। ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋ ਜਾਣ ਤਾਂ ਪੰਜਾਬ ਦੀ ਸਿੱਖਿਆ ਵਿੱਚ ਸੁਧਾਰ ਹੋ ਸਕਦਾ ਹੈ।

ਇਸ ਦੌਰਾਨ ਸਿੱਧੂ ਨੇ ਕਿਹਾ ਕਿ ਜੇਕਰ ਤੁਸੀਂ ਇਕੱਲੇ ਹੀ ਮਾਫੀਆ ‘ਤੇ ਸ਼ਿਕੰਜਾ ਕੱਸਦੇ ਹੋ ਤਾਂ ਸਰਕਾਰ ਦੇ ਖਾਤਿਆਂ ‘ਚ 30 ਤੋਂ 40 ਹਜ਼ਾਰ ਕਰੋੜ ਰੁਪਏ ਆ ਜਾਣਗੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੱਸਿਆ ਜਾਵੇ ਕਿ ਸ਼ਰਾਬ ਦੇ ਲਾਇਸੈਂਸ ਕਿਸ ਦੇ ਰਿਸ਼ਤੇਦਾਰਾਂ ਨੂੰ ਦਿੱਤੇ ਗਏ ਹਨ। ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਮਾੜੀ ਹੋ ਗਈ ਹੈ ਜਦਕਿ ਉਨ੍ਹਾਂ ਬਹਿਬਲ ਕਲਾਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਘਿਰਾਓ ਕੀਤਾ। ਸਿੱਧੂ ਨੇ ਕਿਹਾ ਕਿ ਜਦੋਂ ਗੁਰੂ ਦੀ ਗੱਲ ਆਈ ਤਾਂ ਮੈਂ ਸਭ ਤੋਂ ਪਹਿਲਾਂ ਖੜ੍ਹਾ ਹੋਇਆ।

Exit mobile version