AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਨਵਜੋਤ ਸਿੰਘ ਸਿੱਧੂ BJP ‘ਚ ਕਰਨਗੇ ਵਾਪਸੀ? ਸਾਬਕਾ ਮੰਤਰੀ ਨੇ ਅਟਕਲਾਂ ‘ਤੇ ਲਗਾਈ ਰੋਕ

ਮਨੋਰੰਜਨ ਕਾਲੀਆ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪਹਿਲਾਂ ਭਾਜਪਾ ਛੱਡ ਕੇ ਕਾਂਗਰਸ 'ਚ ਗਏ ਤੇ ਉੱਥੇ ਰਹਿੰਦੇ ਹੋਏ ਲਗਾਤਾਰ ਪਾਰਟੀ ਤੇ ਭਾਜਪਾ ਆਗੂਆਂ 'ਤੇ ਹਮਲੇ ਕੀਤੇ। ਹੁਣ ਰਾਜਨੀਤਿਕ ਹਾਲਾਤ ਬਦਲਣ 'ਤੇ ਉਨ੍ਹਾਂ ਦੀਆਂ ਵਾਪਸੀ ਦੀਆਂ ਚਰਚਾਵਾਂ ਹੋ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਛੱਡਣ ਵਾਲੇ ਆਗੂਆਂ ਲਈ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਲਈ ਬੰਦ ਹਨ।

ਨਵਜੋਤ ਸਿੰਘ ਸਿੱਧੂ BJP 'ਚ ਕਰਨਗੇ ਵਾਪਸੀ? ਸਾਬਕਾ ਮੰਤਰੀ ਨੇ ਅਟਕਲਾਂ 'ਤੇ ਲਗਾਈ ਰੋਕ
ਨਵੋਜਤ ਸਿੰਘ ਸਿੱਧੂ ਦੀ ਪੁਰਾਣੀ ਤਸਵੀਰ
davinder-kumar-jalandhar
| Published: 06 Feb 2026 10:19 AM IST

ਸਾਬਕਾ ਕ੍ਰਿਕਟਰ ਤੇ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਹਾਲਾਂਕਿ, ਨਵਜੋਤ ਸਿੰਘ ਸਿੱਧੂ ਨੇ ਇਸ ਪੂਰੇ ਮਾਮਲੇ ‘ਤੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਉੱਥੇ ਹੀ, ਦੂਜੇ ਪਾਸੇ ਚਰਚਾਵਾਂ ਹਨ ਕਿ ਸਿੱਧੂ ਜੋੜਾ ਭਾਜਪਾ ‘ਚ ਸ਼ਾਮਲ ਹੋ ਸਕਦਾ ਹੈ। ਮੈਡਮ ਸਿੱਧੂ ਲਗਾਤਾਰ ਟਵੀਟ ਕਰ ਰਹੇ ਹਨ ਤੇ ਭਾਜਪਾ ਤੇ ਪ੍ਰਧਾਨ ਮੰਤਰੀ ਮੋਦੀ ਦੀ ਤਾਰੀਫ਼ ਕਰ ਰਹੇ ਹਨ। ਹਾਲਾਂਕਿ, ਇਨ੍ਹਾਂ ਅਟਕਲਾਂ ਵਿਚਕਾਰ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਹੈ ਕਿ ਸਿੱਧੂ ਜੋੜੇ ਪਾਰਟੀ ਦੇ ਦਰਵਾਜ਼ੇ ਬੰਦ ਹਨ।

ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਭਾਜਪਾ ਛੱਡ ਕੇ ਹੀ ਕਾਂਗਰਸ ‘ਚ ਸ਼ਾਮਲ ਹੋਏ ਸਨ। ਹੁਣ ਉਨ੍ਹਾਂ ਦੀ ਵਾਪਸੀ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਪਰ, ਮਨੋਰੰਜਨ ਕਾਲੀਆ ਨੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪਹਿਲਾਂ ਭਾਜਪਾ ਛੱਡ ਕੇ ਕਾਂਗਰਸ ‘ ਗਏ ਤੇ ਉੱਥੇ ਰਹਿੰਦੇ ਹੋਏ ਲਗਾਤਾਰ ਪਾਰਟੀ ਤੇ ਸਾਡੇ ਆਗੂਆਂ ‘ਤੇ ਹਮਲੇ ਕੀਤੇ। ਹੁਣ ਰਾਜਨੀਤਿਕ ਹਾਲਾਤ ਬਦਲਣ ‘ਤੇ ਉਨ੍ਹਾਂ ਦੀਆਂ ਵਾਪਸੀ ਦੀਆਂ ਚਰਚਾਵਾਂ ਹੋ ਰਹੀਆਂ ਹਨ।

ਉਨ੍ਹਾਂ ਨੇ ਅੱਗੇ ਕਿਹਾ ਕਿ ਜਿੱਥੋਂ ਤੱਕ ਉਹ ਜਾਣਦੇ ਹਨ, ਸਿੱਧੂ ਪਰਿਵਾਰ ਪਾਰਟੀ ਨਹੀਂ ਛੱਡੀ ਹੈ। ਉਨ੍ਹਾਂ ਨੇ ਸਿਰਫ਼ ਕਾਂਗਰਸ ਪਾਰਟੀ ਨਾਲ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਦੀ ਵਾਪਸੀ ਬਾਰੇ, ਕਾਲੀਆ ਨੇ ਉਨ੍ਹਾਂ ਨੂੰ ਜਨਤਾ ਨੂੰ ਇਹ ਦੱਸਣ ਦੀ ਅਪੀਲ ਕੀਤੀ ਕਿ ਉਨ੍ਹਾਂ ਨੇ ਪਾਰਟੀ ਕਿਉਂ ਛੱਡੀ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਛੱਡਣ ਵਾਲੇ ਆਗੂਆਂ ਲਈ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਲਈ ਬੰਦ ਹਨ।

ਬਿੱਟੂ-ਰਾਹੁਲ ਬਹਿਸ ਬਾਰੇ ਕੀ ਬੋਲੇੇ?

ਕਾਂਗਰਸ ਸੰਸਦ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਬਹਿਸ ਮੁੱਦੇ ‘ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਪਾਰਟੀ ਦੇ ਅੰਦਰ ਆਤਮ-ਮੰਥਨ ਕਰਨ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਰਵਨੀਤ ਬਿੱਟੂ ਕਾਂਗਰਸ ਛੱਡਣ ਵਾਲੇ ਇਕੱਲੇ ਨਹੀਂ ਸਨ। ਵੱਡੀ ਗਿਣਤੀ ‘ਚ ਆਗੂ ਪਾਰਟੀ ਛੱਡ ਚੁੱਕੇ ਹਨ, ਜਿਸ ਲਈ ਰਾਹੁਲ ਗਾਂਧੀ ਨੂੰ ਆਤਮ-ਮੰਥਨ ਕਰਨ ਦੀ ਲੋੜ ਹੈ।

Follow Us
ਇਰਾਨ ਦਾ ਇਜ਼ਰਾਈਲ 'ਤੇ ਵਿਨਾਸ਼ਕਾਰੀ ਹਮਲਾ, ਹਾਇਫਾ ਅਤੇ ਹੋਰ ਸ਼ਹਿਰਾਂ ਵਿੱਚ ਭਾਰੀ ਤਬਾਹੀ
ਇਰਾਨ ਦਾ ਇਜ਼ਰਾਈਲ 'ਤੇ ਵਿਨਾਸ਼ਕਾਰੀ ਹਮਲਾ, ਹਾਇਫਾ ਅਤੇ ਹੋਰ ਸ਼ਹਿਰਾਂ ਵਿੱਚ ਭਾਰੀ ਤਬਾਹੀ...
ਚੰਡੀਗੜ੍ਹ 'ਚ ਬੀਜੇਪੀ ਦਫ਼ਤਰ ਦੇ ਬਾਹਰ ਬਲਾਸਟ ਕਰਨ ਵਾਲਾ ਕੌਣ? ਪੰਜਾਬ ਪੁਲਿਸ ਨੇ ਕੀਤਾ ਵੱਡਾ ਖੁਲਾਸਾ!
ਚੰਡੀਗੜ੍ਹ 'ਚ ਬੀਜੇਪੀ ਦਫ਼ਤਰ ਦੇ ਬਾਹਰ ਬਲਾਸਟ ਕਰਨ ਵਾਲਾ ਕੌਣ? ਪੰਜਾਬ ਪੁਲਿਸ ਨੇ ਕੀਤਾ ਵੱਡਾ ਖੁਲਾਸਾ!...
ਰਾਘਵ ਚੱਢਾ ਦਾ ਅਗਲ ਕਦਮ ਕੀ ਹੋਵੇਗਾ? BJP 'ਚ ਹੋ ਸਕਦੇ ਹਨ ਸ਼ਾਮਲ!
ਰਾਘਵ ਚੱਢਾ ਦਾ ਅਗਲ ਕਦਮ ਕੀ ਹੋਵੇਗਾ? BJP 'ਚ ਹੋ ਸਕਦੇ ਹਨ ਸ਼ਾਮਲ!...
Iran-Israel War: ਵਿਸ਼ਵਵਿਆਪੀ ਮਹਿੰਗਾਈ ਅਤੇ ਤੇਲ ਸੰਕਟ ਤੋਂ ਬੇਹਾਲ ਦੁਨੀਆ, ਡੂੰਘਾ ਹੋਇਆ ਆਰਥਿਕ ਸੰਕਟ
Iran-Israel War: ਵਿਸ਼ਵਵਿਆਪੀ ਮਹਿੰਗਾਈ ਅਤੇ ਤੇਲ ਸੰਕਟ ਤੋਂ ਬੇਹਾਲ ਦੁਨੀਆ, ਡੂੰਘਾ ਹੋਇਆ ਆਰਥਿਕ ਸੰਕਟ...
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...