ਨਵਜੋਤ ਸਿੱਧੂ ਦਾ ਪਾਕਿਸਤਾਨ ਜਾਣ ਦਾ ਪ੍ਰੋਗਰਾਮ ਮੁਲਤਵੀ, ਕਰਤਾਰਪੁਰ ਸਾਹਿਬ ਵਿਖੇ ਟੇਕਣਾ ਸੀ ਮੱਥਾ

Published: 

09 Nov 2024 13:44 PM

ਜਾਣਕਾਰੀ ਮੁਤਾਬਕ ਇਸ ਯਾਤਰਾ 'ਤੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ, ਬੇਟੀ ਰਾਬੀਆ ਅਤੇ ਦੋਸਤ ਵੀ ਉਨ੍ਹਾਂ ਦੇ ਨਾਲ ਆਉਣ ਵਾਲੇ ਸਨ। ਪਰ ਅਚਾਨਕ ਸਵੇਰੇ ਕਰੀਬ 8.15 ਵਜੇ ਨਵਜੋਤ ਸਿੰਘ ਸਿੱਧੂ ਨੇ ਖੁਦ ਇਸ ਪ੍ਰੋਗਰਾਮ ਨੂੰ ਮੁਲਤਵੀ ਕਰਨ ਦੀ ਜਾਣਕਾਰੀ ਸਾਂਝੀ ਕੀਤੀ। ਇਹ ਉਨ੍ਹਾਂ ਦੀ ਸ੍ਰੀ ਕਰਤਾਰਪੁਰ ਸਾਹਿਬ ਦੀ ਦੂਜੀ ਫੇਰੀ ਸੀ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਨਵੰਬਰ 2021 ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਸਨ।

ਨਵਜੋਤ ਸਿੱਧੂ ਦਾ ਪਾਕਿਸਤਾਨ ਜਾਣ ਦਾ ਪ੍ਰੋਗਰਾਮ ਮੁਲਤਵੀ, ਕਰਤਾਰਪੁਰ ਸਾਹਿਬ ਵਿਖੇ ਟੇਕਣਾ ਸੀ ਮੱਥਾ

ਨਵਜੋਤ ਸਿੰਘ ਸਿੱਧੂ

Follow Us On

ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੇ ਪਰਿਵਾਰ ਸਮੇਤ ਪਾਕਿਸਤਾਨ ਜਾਣਾ ਚਾਹੁੰਦੇ ਸਨ। ਉਹ ਸਰਹੱਦ ਪਾਰੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਦੇ ਚਾਹਵਾਨ ਸਨ। ਨਵਜੋਤ ਸਿੰਘ ਸਿੱਧੂ ਨੇ ਵੀ ਆਪਣੇ ਦੌਰੇ ਦੀ ਪੋਸਟ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਸੀ ਪਰ ਹੁਣ ਇਸ ਨੂੰ ਟਾਲ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਇਸ ਯਾਤਰਾ ‘ਤੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ, ਬੇਟੀ ਰਾਬੀਆ ਅਤੇ ਦੋਸਤ ਵੀ ਉਨ੍ਹਾਂ ਦੇ ਨਾਲ ਆਉਣ ਵਾਲੇ ਸਨ। ਪਰ ਅਚਾਨਕ ਸਵੇਰੇ ਕਰੀਬ 8.15 ਵਜੇ ਨਵਜੋਤ ਸਿੰਘ ਸਿੱਧੂ ਨੇ ਖੁਦ ਇਸ ਪ੍ਰੋਗਰਾਮ ਨੂੰ ਮੁਲਤਵੀ ਕਰਨ ਦੀ ਜਾਣਕਾਰੀ ਸਾਂਝੀ ਕੀਤੀ।

ਇਹ ਉਨ੍ਹਾਂ ਦੀ ਸ੍ਰੀ ਕਰਤਾਰਪੁਰ ਸਾਹਿਬ ਦੀ ਦੂਜੀ ਫੇਰੀ ਸੀ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਨਵੰਬਰ 2021 ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਸਨ। ਫਿਰ ਕਰੋਨਾ ਸਮੇਂ ਦੇ ਲੌਕਡਾਉਨ ਤੋਂ ਬਾਅਦ ਕਰਤਾਰਪੁਰ ਸਾਹਿਬ ਨੂੰ ਫਿਰ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ ਸੀ ਪਰ ਉਸ ਸਮੇਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ ਅਤੇ ਉਹ ਖੁਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਨ।

ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਦੇ ਪਰਿਵਾਰ ਨੇ ਲੰਬੇ ਸਮੇਂ ਤੋਂ ਕਾਂਗਰਸ ਤੋਂ ਦੂਰੀ ਬਣਾ ਰੱਖੀ ਹੈ ਪਰ ਬੀਤੇ ਦਿਨੀਂ ਡਾਕਟਰ ਨਵਜੋਤ ਕੌਰ ਅੰਮ੍ਰਿਤਸਰ ਪੂਰਬੀ ‘ਚ ਸਰਗਰਮ ਨਜ਼ਰ ਆਏ। ਉਹ ਛੱਠ ਪੂਜਾ ਦੌਰਾਨ ਲੋਕਾਂ ਨੂੰ ਮਿਲੇ ਅਤੇ ਕੌਂਸਲਰ ਮੋਨਿਕਾ ਸ਼ਰਮਾ ਦੇ ਘਰ ਵੀ ਗਏ। ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ.ਨਵਜੋਤ ਕੌਰ ਨੇ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ ਸੀ।

ਜ਼ਿਕਰਯੋਗ ਹੈ ਕਿ ਨਵਜੋਤ ਕੌਰ ਪਿਛਲੇ ਇੱਕ ਸਾਲ ਤੋਂ ਕੈਂਸਰ ਨਾਲ ਜੰਗ ਲੜ ਰਹੀ ਹੈ ਅਤੇ 2 ਵੱਡੇ ਆਪ੍ਰੇਸ਼ਨਾਂ ਅਤੇ ਲਗਾਤਾਰ ਕੀਮੋਥੈਰੇਪੀ ਤੋਂ ਬਾਅਦ ਹੁਣ ਉਹ ਕੁਝ ਹੱਦ ਤੱਕ ਸਿਹਤਮੰਦ ਨਜ਼ਰ ਆਉਣ ਲੱਗੀ ਹੈ। ਹਾਲਾਂਕਿ ਨਵਜੋਤ ਸਿੰਘ ਸਿੱਧੂ ਸਿਆਸਤ ਛੱਡ ਕੇ ਕ੍ਰਿਕਟ ਵਿੱਚ ਰੁੱਝੇ ਹੋਏ ਹਨ।

ਸਿੱਧੂ ਪਾਕਿਸਤਾਨ ਨੂੰ ਲੈ ਕੇ ਵਿਵਾਦਾਂ ‘ਚ ਘਿਰੇ

ਨਵਜੋਤ ਸਿੰਘ ਸਿੱਧੂ ਅਤੇ ਪਾਕਿਸਤਾਨ ਵਿਚਾਲੇ ਵਿਵਾਦ ਮੁੱਖ ਤੌਰ ‘ਤੇ ਉਨ੍ਹਾਂ ਦੇ ਬਿਆਨਾਂ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਉਨ੍ਹਾਂ ਦੀ ਦੋਸਤੀ ਨੂੰ ਲੈ ਕੇ ਹੈ। ਸਿੱਧੂ ਕਈ ਵਾਰ ਪਾਕਿਸਤਾਨ ਦਾ ਦੌਰਾ ਕਰ ਚੁੱਕੇ ਹਨ, ਜਿਸ ਵਿੱਚ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿੱਚ ਉਨ੍ਹਾਂ ਦੀ ਮੌਜੂਦਗੀ ਅਤੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨਾਲ ਗਲੇ ਮਿਲਣਾ ਸ਼ਾਮਲ ਹੈ।

Exit mobile version