Jalandhar ਪਹੁੰਚੇ ਨਵਜੋਤ ਸਿੰਘ ਸਿੱਧੂ, ਮਰਹੂਮ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਜਲੰਧਰ ਨਿਊਜ਼: ਪੰਜਾਬ ਕਾਂਗਰਸ ਦੇ ਸਾਬਕ ਪ੍ਰਧਾਨ
ਨਵਜੋਤ ਸਿੰਘ ਸਿੱਧੂ (Navjot Singh Sidhu) ਅੱਜ ਮਰਹੂਮ ਚੌਧਰ ਸੰਤੋਖ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਜਲੰਧਰ ਵਿਖੇ ਉਨ੍ਹਾਂ ਦੇ ਘਰ ਪਹੁੰਚੇ ਹਨ। ਬੀਤੇ ਦਿਨੀਂ ਨਵੋਜਤ ਸਿੰਘ ਸਿੱਧੂ ਨੇ ਟਵੀਟ ਕਰ ਦੱਸਿਆ ਸੀ ਕਿ ਉਹ ਮਰਹੂਮ ਚੌਧਰੀ ਸੰਤੋਖ ਸਿੰਘ ਦੇ ਘਰ ਜਾਣਗੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ।
1 ਅਪ੍ਰੈਲ ਨੂੰ ਜੇਲ੍ਹ ਤੋਂ ਰਿਹਾਅ ਹੋਏ ਸਿੱਧੂ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵੋਜਤ ਸਿੰਘ 1 ਅਪ੍ਰੈਲ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਸੀ ਕਿ ਉਹ ਮਰਹੂਮ
ਸਿੰਗਰ ਮੂਸੇਵਾਲਾ ਦੇ ਘਰ ਜਾਣਗੇ ਅਤੇ ਉਥੇ ਜਾ ਕੇ ਬੋਲਣਗੇ। ਮੂਸਾ ਪਿੰਡ ਵਿਖੇ ਨਵੋਜਤ ਸਿੰਘ ਸਿੱਧੂ ਨੇ ਸਰਕਾਰ ‘ਤੇ ਨਿਸ਼ਾਨ ਸਾਧੇ।
ਅੰਮ੍ਰਿਤਸਰ ਜਾਣਗੇ ਸਿੱਧੂ
ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਦੱਸਿਆ ਕਿ ਉਹ ਆਪਣੀ ਕਰਮ ਭੂਮੀ ਅੰਮ੍ਰਿਤਸਰ ਜਾਣਗੇ ਅਤੇ ਇਸ ਤੋਂ ਪਹਿਲਾਂ ਉਹ ਮਰਹੂਮ ਚੌਧਰੀ ਸੰਤੋਖ ਚੌਧਰੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਕਾਫੀ ਸਰਗਰਮ ਹੋ ਗਏ ਹਨ। ਬੀਤੇ ਦਿਨੀਂ ਦਿੱਲੀ ਦੌਰੇ ਦੌਰਾਨ ਉਨ੍ਹਾਂ ਨੇ ਕਾਂਗਰਸ ਨੇਤਾ
ਰਾਹੁਲ ਗਾਂਧੀ (Rahul Gandhi) ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ। ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਵੀ ਮੁਲਾਕਾਤ ਕੀਤੀ।

ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈ ਕਮਾਂਡ 2024 ਦੀਆਂ ਅਗਾਮੀ ਚੋਣਾਂ ਲਈ ਕੀ ਜ਼ਿੰਮੇਵਾਰੀ ਸੌਂਪੇਗੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ