ਲਾਅ ਐਂਡ ਆਰਡਰ, ਐਕਸਾਈਜ਼, ਆਰਟੀਆਈ ਦੇ ਮੁੱਦਿਆਂ ‘ਤੇ ਮੰਗ ਪੱਤਰ, ਪਰਾਲੀ ‘ਤੇ ਸਰਕਾਰ ਨੂੰ ਘੇਰਿਆ, ਗਵਰਨਰ ਨੂੰ ਮਿਲੇ ਨਵਜੋਤ ਸਿੰਘ ਸਿੱਧੂ

Updated On: 

06 Nov 2023 17:39 PM

ਪੰਜਾਬ ਵਿੱਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਹੈ। ਰਾਜਪਾਲ ਨਾਲ ਮੁਲਾਕਾਤ ਦੌਰਾਨ ਸਿੱਧੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਸਮੇਤ ਕਈ ਮੁੱਦੇ ਵੀ ਉਠਾਏ। ਸਿੱਧੂ ਨੇ ਕਿਹਾ ਹੈ ਕਿ ਸਰਕਾਰ ਤੋਂ ਆਰਟੀਆਈ ਤਹਿਤ ਜਾਣਕਾਰੀ ਮੰਗੀ ਗਈ ਸੀ, ਪਰ ਹਾਲੇ ਤੱਕ ਮੁਹੱਈਆ ਨਹੀਂ ਕਰਵਾਈ ਗਈ।

ਲਾਅ ਐਂਡ ਆਰਡਰ, ਐਕਸਾਈਜ਼, ਆਰਟੀਆਈ ਦੇ ਮੁੱਦਿਆਂ ਤੇ ਮੰਗ ਪੱਤਰ, ਪਰਾਲੀ ਤੇ ਸਰਕਾਰ ਨੂੰ ਘੇਰਿਆ, ਗਵਰਨਰ ਨੂੰ ਮਿਲੇ ਨਵਜੋਤ ਸਿੰਘ ਸਿੱਧੂ

NAVJOT SINGH SIDHU

Follow Us On

ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨਾਲ ਮੁਲਾਕਾਤ ਕੀਤੀ। ਸਿੱਧੂ ਨੇ ਰਾਜਪਾਲ ਅੱਗੇ ਪੰਜਾਬ ਦੇ ਕਈ ਮੁੱਦੇ ਚੁੱਕੇ। ਇਨ੍ਹਾਂ ਵਿੱਚ ਲਾਅ ਐਂਡ ਆਰਡਰ, ਆਬਕਾਰੀ ਅਤੇ ਆਰਟੀਆਈ ਰਾਹੀਂ ਮੰਗੀ ਗਈ ਜਾਣਕਾਰੀ ਨਾ ਦੇਣ ਦਾ ਮੁੱਦਾ ਉਠਾਇਆ ਗਿਆ। ਸਿੱਧੂ ਨੇ ਰਾਜਪਾਲ ਨੂੰ ਦੱਸਿਆ ਕਿ ਆਰਟੀਆਈ ਰਾਹੀਂ ਮੰਗੀ ਗਈ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਨਹੀਂ ਦਿੱਤੀ ਜਾ ਰਹੀ।

ਕੁਝ ਦਿਨ ਪਹਿਲਾਂ ਸਿੱਧੂ ਨੇ ਪੰਜਾਬ ਸਰਕਾਰ ਤੋਂ ਜਹਾਜ਼ਾਂ ਅਤੇ ਸਰਕਾਰੀ ਹੈਲੀਕਾਪਟਰ ‘ਤੇ ਹੋਣ ਵਾਲੇ ਖਰਚੇ ਦੇ ਵੇਰਵੇ ਮੰਗੇ ਸਨ, ਜੋ ਉਨ੍ਹਾਂ ਨੂੰ ਨਹੀਂ ਦਿੱਤੇ ਗਏ ਸਨ। ਇਸ ਸਬੰਧੀ ਅੱਜ ਸਿੱਧੂ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਪੰਜਾਬ ‘ਚ ਕਾਨੂੰਨ ਵਿਵਸਥਾ ਅਤੇ ਸਰਕਾਰ ਵੱਲੋਂ ਲਏ ਜਾ ਰਹੇ ਕਰਜ਼ੇ ‘ਤੇ ਵੀ ਸਿੱਧੂ ਨੇ ਰਾਜਪਾਲ ਨਾਲ ਗੱਲਬਾਤ ਕੀਤੀ।

ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਸਰਕਾਰ

ਮੀਟਿੰਗ ਤੋਂ ਬਾਅਦ ਸਿੱਧੂ ਨੇ ਮੀਡੀਆ ਨੂੰ ਸੰਬੋਧਿਤ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਸੂਬੇ ਦੇ ਸਾਰੇ ਮੁੱਦਿਆਂ ‘ਤੇ ਸਰਕਾਰ ਕੋਲ ਕੋਈ ਜਵਾਬ ਨਹੀਂ ਹੈ। ਸਿੱਧੂ ਨੇ ਆਬਕਾਰੀ ਨੀਤੀ ‘ਤੇ ਵੀ ਸਵਾਲ ਚੁੱਕੇ। ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਹਿੰਦੀ ਸੀ ਕਿ ਐਕਸਾਈਜ਼ ਤੋਂ ਆਮਦਨ ਵਧਾਈ ਜਾਵੇਗੀ। ਪਰ ਸਰਕਾਰ ਨੇ ਅਜੇ ਤੱਕ ਇਸ ‘ਤੇ ਕੁਝ ਨਹੀਂ ਕੀਤਾ। ਨਵਜੋਤ ਸਿੱਧੂ ਨੇ ਆਮ ਆਦਮੀ ਪਾਰਟੀ ‘ਤੇ ਲੋਕਾਂ ਨਾਲ ਕੀਤੇ ਵਾਅਦੇ ਤੋਂ ਤੋੜਣ ਦਾ ਵੀ ਦੋਸ਼ ਲਾਇਆ।

ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੇ ਪਰਾਲੀ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਿਆ। ਸਿੱਧੂ ਨੇ ਕਿਹਾ ਕਿ ਇਹ ਉਹੀ ਸਰਕਾਰ ਹੈ ਜਿਸ ਨੇ ਕਦੇ ਕਿਸਾਨਾਂ ਨੂੰ 5000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਗੱਲ ਕੀਤੀ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਕੋਈ ਕਸੂਰ ਨਹੀਂ ਹੈ ਪਰ ਸਰਕਾਰ ਇਸ ਮੁੱਦੇ ਤੇ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।

Exit mobile version