Navjot Singh Sidhu ਨੇ ਕਾਂਗਰਸ ਪ੍ਰਧਾਨ ਖੜਗੇ ਸਮੇਤ ਹੋਰਨਾਂ ਕਈ ਆਗੂਆਂ ਨਾਲ ਕੀਤੀ ਮੁਲਾਕਾਤ

Updated On: 

07 Apr 2023 15:46 PM

Navjot Singh Sidhu: ਰੋਡ ਰੇਜ ਮਾਮਲੇ 'ਚ 317 ਦਿਨਾਂ ਦੀ ਸਜ਼ਾ ਕੱਟ ਕੇ ਨਵਜੋਤ ਸਿੰਘ ਸਿੱਧੂ ਬੀਤੇ ਸ਼ਨੀਵਾਰ ਨੂੰ ਪਟਿਆਲਾ ਜੇਲ੍ਹ ਚੋ ਬਾਹਰ ਆਏ ਹਨ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਉਹ ਸੂਬੇ ਦੀ ਸਿਆਸਤ ਚ ਸਰਗਰਮ ਹੋ ਗਏ ਹਨ।

Navjot Singh Sidhu ਨੇ ਕਾਂਗਰਸ ਪ੍ਰਧਾਨ ਖੜਗੇ ਸਮੇਤ ਹੋਰਨਾਂ ਕਈ ਆਗੂਆਂ ਨਾਲ ਕੀਤੀ ਮੁਲਾਕਾਤ
Follow Us On

Navjot Singh Sidhu: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਦਿੱਲੀ ਵਿੱਚ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸ਼ੁਕੱਰਵਾਰ ਨੂੰ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਕੇਸੀ ਵੇਨੂਗੋਪਾਲ ਸਮੇਤ ਹੋਰਨਾਂ ਕਈ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਮੁਲਾਕਾਤਾਂ ਦੀ ਜਾਣਕਾਰੀ ਸਿੱਧੂ ਨੇ ਆਪਣੇ ਅਧਿਕਾਰਕ ਟਵਿਟਰ ਅਕਾਉਂਟ ਤੇ ਸ਼ੇਅਰ ਕੀਤੀ ਹੈ।

ਦੱਸ ਦੇਈਏ ਕਿ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸਿੱਧੂ ਦੀ ਪਹਿਲੀ ਦਿੱਲੀ ਫੇਰੀ ਹੈ। ਸੂਤਰਾਂ ਦੀ ਮੰਨੀਏ ਤਾਂ ਸਿੱਧੂ ਵੱਲੋਂ ਇਸ ਮੁਲਕਾਤ ਵਿੱਚ ਸਾਰੇ ਆਗੁਆਂ ਨਾਲ ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ ।

ਵੀਰਵਾਰ ਨੂੰ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਮਿਲੇ ਸਨ ਸਿੱਧੂ

ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸਿੱਧੂ ਨੇ ਵੀਰਵਾਰ ਨੂੰ ਆਪਣੀ ਪਹਿਲੀ ਫੇਰੀ ਦਿੱਲੀ ਦੌਰਾਨ ਸਭ ਤੋਂ ਪਹਿਲਾਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਮੁਲਾਕਾਤ ਤੋਂ ਬਾਅਦ ਸਿੱਧੂ ਨੇ ਟਵੀਟ ਕਰਕੇ ਜਿੱਥੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਆਪਣੀ ਫੋਟੋ ਸਾਂਝੀ ਕੀਤੀ, ਉੱਥੇ ਹੀ ਉਨ੍ਹਾਂ ਨੇ ਵਿਰੋਧੀਆਂ ਤੇ ਰੱਜ ਕੇ ਹਮਲੇ ਵੀ ਬੋਲੇ ਸਨ।

ਬੀਤੇ ਸ਼ਨੀਵਾਰ ਨੂੰ ਜੇਲ੍ਹ ਤੋਂ ਬਾਹਰ ਆਏ ਹਨ ਸਿੱਧੂ

ਨਵਜੋਤ ਸਿੰਘ ਸਿੱਧੂ ਸ਼ਨੀਵਾਰ ਨੂੰ ਹੀ ਪਟਿਆਲਾ ਜੇਲ੍ਹ ਤੋਂ ਬਾਹਰ ਆਏ ਹਨ। ਉਨ੍ਹਾਂ ਦੇ ਬਾਹਰ ਆਉਣ ਤੋਂ ਬਾਅਦ ਕਾਂਗਰਸ ਪਾਰਟੀ (Congress Party) ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਜੇਲ੍ਹ ਦੇ ਬਾਹਰ ਹੀ ਢੋਲ-ਨਗਾੜੀਆਂ ਦੇ ਨਾਲ ਨਵਜੋਤ ਸਿੰਘ ਸਿੱਧੂ ਦਾ ਸਵਾਗਤ ਕੀਤਾ ਗਿਆ ਸੀ।

48 ਦਿਨ ਪਹਿਲਾਂ ਰਿਹਾਅ ਹੋਏ ਸਿੱਧੂ

ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਹੋਈ ਸੀ ਪਰ ਇੱਕ ਵੀ ਛੁੱਟੀ ਨਾ ਲੈਣ ਦੇ ਚੱਲਦਿਆਂ ਨਵਜੋਤ ਸਿੰਘ ਸਿੱਧੂ 48 ਦਿਨ ਪਹਿਲਾਂ ਹੀ ਰਿਹਾਅ ਹੋ ਗਏ। ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਜੇਲ੍ਹ ਵਿੱਚ 317 ਦਿਨ ਦੀ ਸਜ਼ਾ ਕੱਟੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ