Navjot Singh Sidhu ਨੇ ਦਿੱਲੀ ਚ ਪ੍ਰਿਯੰਕਾ ਅਤੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਟਵੀਟ ਕਰ ਵਿਰੋਧੀਆਂ ਨੂੰ ਘੇਰਿਆ
Navjot Singh Sidhu: ਰੋਡ ਰੇਜ ਮਾਮਲੇ 'ਚ 317 ਦਿਨਾਂ ਦੀ ਸਜ਼ਾ ਕੱਟ ਕੇ ਨਵਜੋਤ ਸਿੰਘ ਸਿੱਧੂ ਬੀਤੇ ਸ਼ਨੀਵਾਰ ਨੂੰ ਪਟਿਆਲਾ ਜੇਲ੍ਹ ਚੋ ਬਾਹਰ ਆਏ ਹਨ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਉਹ ਸੂਬੇ ਦੀ ਸਿਆਸਤ ਚ ਸਰਗਰਮ ਹੋ ਗਏ ਹਨ।

Navjot Singh Sidhu: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਦਿੱਲੀ ਵਿੱਚ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸਿੱਧੂ ਦੀ ਪਹਿਲੀ ਦਿੱਲੀ ਫੇਰੀ ਹੈ। ਸੂਤਰਾਂ ਦੀ ਮੰਨੀਏ ਤਾਂ ਸਿੱਧੂ ਵੱਲੋਂ ਇਸ ਮੁਲਕਾਤ ਵਿੱਚ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਨਾਲ ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ ।
ਮੁਲਾਕਾਤ ਤੋਂ ਬਾਅਦ ਸਿੱਧੂ ਨੇ ਟਵੀਟ ਕਰਕੇ ਜਿੱਥੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਆਪਣੀ ਫੋਟੋ ਸਾਂਝੀ ਕੀਤੀ, ਉੱਥੇ ਹੀ ਉਨ੍ਹਾਂ ਨੇ ਵਿਰੋਧੀਆਂ ਤੇ ਰੱਜ ਕੇ ਹਮਲੇ ਵੀ ਬੋਲੇ।
Met my Mentor Rahul ji and Friend, Philosopher, Guide Priyanka ji in New Delhi Today.
You can Jail me , Intimidate me, Block all my financial accounts but My commitment for Punjab and My Leaders will neither flinch nor back an inch !! pic.twitter.com/9EiRwE5AnP
— Navjot Singh Sidhu (@sherryontopp) April 6, 2023
ਬੀਤੇ ਸ਼ਨੀਵਾਰ ਨੂੰ ਜੇਲ੍ਹ ਤੋਂ ਬਾਹਰ ਆਏ ਹਨ ਸਿੱਧੂ
ਨਵਜੋਤ ਸਿੰਘ ਸਿੱਧੂ ਸ਼ਨੀਵਾਰ ਨੂੰ ਹੀ ਪਟਿਆਲਾ ਜੇਲ੍ਹ ਤੋਂ ਬਾਹਰ ਆਏ ਹਨ। ਉਨ੍ਹਾਂ ਦੇ ਬਾਹਰ ਆਉਣ ਤੋਂ ਬਾਅਦ ਕਾਂਗਰਸ ਪਾਰਟੀ (Congress Party) ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਜੇਲ੍ਹ ਦੇ ਬਾਹਰ ਹੀ ਢੋਲ-ਨਗਾੜੀਆਂ ਦੇ ਨਾਲ ਨਵਜੋਤ ਸਿੰਘ ਸਿੱਧੂ ਦਾ ਸਵਾਗਤ ਕੀਤਾ ਗਿਆ ਸੀ।
48 ਦਿਨ ਪਹਿਲਾਂ ਰਿਹਾਅ ਹੋਏ ਸਿੱਧੂ
ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਹੋਈ ਸੀ ਪਰ ਇੱਕ ਵੀ ਛੁੱਟੀ ਨਾ ਲੈਣ ਦੇ ਚੱਲਦਿਆਂ ਨਵਜੋਤ ਸਿੰਘ ਸਿੱਧੂ 48 ਦਿਨ ਪਹਿਲਾਂ ਹੀ ਰਿਹਾਅ ਹੋ ਗਏ। ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਜੇਲ੍ਹ ਵਿੱਚ 317 ਦਿਨ ਦੀ ਸਜ਼ਾ ਕੱਟੀ।



