Navjot Singh Sidhu ਨੇ ਦਿੱਲੀ ਚ ਪ੍ਰਿਯੰਕਾ ਅਤੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਟਵੀਟ ਕਰ ਵਿਰੋਧੀਆਂ ਨੂੰ ਘੇਰਿਆ

Updated On: 

06 Apr 2023 18:50 PM IST

Navjot Singh Sidhu: ਰੋਡ ਰੇਜ ਮਾਮਲੇ 'ਚ 317 ਦਿਨਾਂ ਦੀ ਸਜ਼ਾ ਕੱਟ ਕੇ ਨਵਜੋਤ ਸਿੰਘ ਸਿੱਧੂ ਬੀਤੇ ਸ਼ਨੀਵਾਰ ਨੂੰ ਪਟਿਆਲਾ ਜੇਲ੍ਹ ਚੋ ਬਾਹਰ ਆਏ ਹਨ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਉਹ ਸੂਬੇ ਦੀ ਸਿਆਸਤ ਚ ਸਰਗਰਮ ਹੋ ਗਏ ਹਨ।

Navjot Singh Sidhu ਨੇ ਦਿੱਲੀ ਚ ਪ੍ਰਿਯੰਕਾ ਅਤੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਟਵੀਟ ਕਰ ਵਿਰੋਧੀਆਂ ਨੂੰ ਘੇਰਿਆ

ਬੀਤੇ ਦਿਨੀਂ ਦਿੱਲੀ ਦੌਰੇ ਦੌਰਾਨ ਉਨ੍ਹਾਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ। ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਵੀ ਮੁਲਾਕਾਤ ਕੀਤੀ।

Navjot Singh Sidhu: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਦਿੱਲੀ ਵਿੱਚ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸਿੱਧੂ ਦੀ ਪਹਿਲੀ ਦਿੱਲੀ ਫੇਰੀ ਹੈ। ਸੂਤਰਾਂ ਦੀ ਮੰਨੀਏ ਤਾਂ ਸਿੱਧੂ ਵੱਲੋਂ ਇਸ ਮੁਲਕਾਤ ਵਿੱਚ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਨਾਲ ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ । ਮੁਲਾਕਾਤ ਤੋਂ ਬਾਅਦ ਸਿੱਧੂ ਨੇ ਟਵੀਟ ਕਰਕੇ ਜਿੱਥੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਆਪਣੀ ਫੋਟੋ ਸਾਂਝੀ ਕੀਤੀ, ਉੱਥੇ ਹੀ ਉਨ੍ਹਾਂ ਨੇ ਵਿਰੋਧੀਆਂ ਤੇ ਰੱਜ ਕੇ ਹਮਲੇ ਵੀ ਬੋਲੇ।

ਬੀਤੇ ਸ਼ਨੀਵਾਰ ਨੂੰ ਜੇਲ੍ਹ ਤੋਂ ਬਾਹਰ ਆਏ ਹਨ ਸਿੱਧੂ

ਨਵਜੋਤ ਸਿੰਘ ਸਿੱਧੂ ਸ਼ਨੀਵਾਰ ਨੂੰ ਹੀ ਪਟਿਆਲਾ ਜੇਲ੍ਹ ਤੋਂ ਬਾਹਰ ਆਏ ਹਨ। ਉਨ੍ਹਾਂ ਦੇ ਬਾਹਰ ਆਉਣ ਤੋਂ ਬਾਅਦ ਕਾਂਗਰਸ ਪਾਰਟੀ (Congress Party) ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਜੇਲ੍ਹ ਦੇ ਬਾਹਰ ਹੀ ਢੋਲ-ਨਗਾੜੀਆਂ ਦੇ ਨਾਲ ਨਵਜੋਤ ਸਿੰਘ ਸਿੱਧੂ ਦਾ ਸਵਾਗਤ ਕੀਤਾ ਗਿਆ ਸੀ।

48 ਦਿਨ ਪਹਿਲਾਂ ਰਿਹਾਅ ਹੋਏ ਸਿੱਧੂ

ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਹੋਈ ਸੀ ਪਰ ਇੱਕ ਵੀ ਛੁੱਟੀ ਨਾ ਲੈਣ ਦੇ ਚੱਲਦਿਆਂ ਨਵਜੋਤ ਸਿੰਘ ਸਿੱਧੂ 48 ਦਿਨ ਪਹਿਲਾਂ ਹੀ ਰਿਹਾਅ ਹੋ ਗਏ। ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਜੇਲ੍ਹ ਵਿੱਚ 317 ਦਿਨ ਦੀ ਸਜ਼ਾ ਕੱਟੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Follow Us