ਸਿੱਧੂ ਖਿਲਾਫ ਕਾਰਵਾਈ ਕਰਨ ਦੀ ਤਿਆਰੀ 'ਚ ਕਾਂਗਰਸ, ਕੀ ਜਾਰੀ ਹੋਵੇਗਾ ਕਾਰਨ ਦੱਸੋ ਨੋਟਿਸ | Navjot singh sidhu punjab Congress preparing to take action and issue show cause notice Punjabi news - TV9 Punjabi

ਸਿੱਧੂ ਖਿਲਾਫ ਕਾਰਵਾਈ ਕਰਨ ਦੀ ਤਿਆਰੀ ‘ਚ ਕਾਂਗਰਸ, ਕੀ ਜਾਰੀ ਹੋਵੇਗਾ ਕਾਰਨ ਦੱਸੋ ਨੋਟਿਸ

Updated On: 

03 Feb 2024 14:40 PM

Navjot Singh Sidhu: ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ 1 ਫਰਵਰੀ ਨੂੰ ਪੰਜਾਬ ਚੋਣ ਕਮੇਟੀ ਦੀ ਅਹਿਮ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਖਬਰ ਹੈ ਕਿ ਕਾਂਗਰਸ ਸਿੱਧੂ ਖਿਲਾਫ ਕਾਰਵਾਈ ਕਰਕੇ ਕਾਰਨ ਦੱਸੋ ਨੋਟਿਸ ਜਾਰੀ ਕਰ ਸਕਦੀ ਹੈ। ਇਸ ਖ਼ਬਰ ਤੋਂ ਬਾਅਦ ਸਿੱਧੂ ਨੇ ਇੱਕ ਹੋਰ ਨਵਾਂ ਟਵੀਟ ਕੀਤਾ ਹੈ ਜਿਸ ਵਿੱਚ ਉਹਨਾਂ ਨੇ ਸ਼ਾਇਰਾਨਾ ਤਰੀਕੇ ਨਾਲ ਸਿੱਖਿਆ ਹੈ। ਇਹ ਦਬਦਬਾ, ਇਹ ਹਕੂਮਤ, ਇਹ ਨਸ਼ਾ, ਇਹ ਦੌਲਤ! ਸਬ ਕਿਰਾਏਦਾਰ ਹਨ, ਮਕਾਨ ਬਦਲਦੇ ਰਹਿੰਦੇ ਹਨ!

ਸਿੱਧੂ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਚ ਕਾਂਗਰਸ, ਕੀ ਜਾਰੀ ਹੋਵੇਗਾ ਕਾਰਨ ਦੱਸੋ ਨੋਟਿਸ

ਨਵਜੋਤ ਸਿੱਧੂ ਦੀ ਪੁਰਾਣੀ ਤਸਵੀਰ

Follow Us On

ਕਾਂਗਰਸ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਚ ਲੱਗੀ ਹੋਈ ਹੈ। ਪੰਜਾਬ ਵਿੱਚ ਵੀ ਕਾਂਗਰਸ ਆਪਣੀ ਚੋਣ ਰਣਨੀਤੀ ਬਣਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਮੱਦੇਨਜ਼ਰ 1 ਫਰਵਰੀ ਨੂੰ ਕਾਂਗਰਸ ਦੀ ਚੋਣ ਕਮੇਟੀ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਤੋਂ ਪਾਰਟੀ ਆਗੂ ਨਵਜੋਤ ਸਿੰਘ ਸਿੱਧੂ ਗਾਇਬ ਰਹੇ। ਉਨ੍ਹਾਂ ਨੇ ਕੁਝ ਹੋਰ ਕਾਂਗਰਸੀ ਆਗੂਆਂ ਨਾਲ ਵੱਖਰੀ ਮੀਟਿੰਗ ਕੀਤੀ। ਹੁਣ ਕਾਂਗਰਸ ਪਾਰਟੀ ਇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।

ਪੰਜਾਬ ਕਾਂਗਰਸ ਦੇ ਸੂਤਰਾਂ ਦੇ ਹਵਾਲੇ ਨਾਲ ਖਬਰ ਹੈ ਕਿ ਕਾਂਗਰਸ ਨਵਜੋਤ ਸਿੰਘ ਸਿੱਧੂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ‘ਚ 11 ਫਰਵਰੀ ਨੂੰ ਲੁਧਿਆਣਾ ਦੇ ਸਮਰਾਲਾ ‘ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰੈਲੀ ਹੈ। ਰੈਲੀ ਤੋਂ ਬਾਅਦ ਪਾਰਟੀ ਸਿੱਧੂ ਖਿਲਾਫ ਕਾਰਵਾਈ ਕਰੇਗੀ। ਇਸ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਰੇ ਆਗੂ ਵੀ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਦੇ ਸਾਹਮਣੇ ਇਕਜੁੱਟ ਹੋ ਗਏ ਹਨ।

ਸਿੱਧੂ ਦਾ ਜਵਾਬ

ਮੀਟਿੰਗ ਵਿੱਚ ਨਹੀਂ ਗਏ ਸੀ ਸਿੱਧੂ

ਦਰਅਸਲ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਦੀ ਮੌਜੂਦਗੀ ‘ਚ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ‘ਚ ਇਕ ਅਹਿਮ ਮੀਟਿੰਗ ਹੋਈ। ਨਵਜੋਤ ਸਿੰਘ ਸਿੱਧੂ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ, ਸਗੋਂ ਉਨ੍ਹਾਂ ਸਾਬਕਾ ਪ੍ਰਧਾਨ ਲਾਲ ਸਿੰਘ, ਸ਼ਮਸ਼ੇਰ ਸਿੰਘ ਦੂਲੋਂ ਅਤੇ ਮਹਿੰਦਰ ਕੇ.ਪੀ ਨਾਲ ਵੱਖਰੀ ਮੀਟਿੰਗ ਕੀਤੀ। ਇੰਨਾ ਹੀ ਨਹੀਂ ਸਿੱਧੂ ਨੇ ਇਸ ਮੁਲਾਕਾਤ ਦੀ ਤਸਵੀਰ ਵੀ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਸੀ, ਜਿਸ ਦੇ ਕੈਪਸ਼ਨ ‘ਚ ਉਨ੍ਹਾਂ ਲਿਖਿਆ ਸੀ ਕਿ ਪੰਜਾਬ ਦੇ ਸਾਬਕਾ ਕਾਂਗਰਸ ਪ੍ਰਧਾਨਾਂ ਨੇ ਪੰਜਾਬ ਦੇ ਸਿਆਸੀ ਹਾਲਾਤ ‘ਤੇ ਮੀਟਿੰਗ ਕੀਤੀ।

ਕੀ ਸਿੱਧੂ ਨੂੰ ਜਾਰੀ ਹੋਵੇਗਾ ਨੋਟਿਸ ?

ਇਸ ਨਾਲ ਕਾਂਗਰਸ ਵਿਚ ਹਲਚਲ ਮਚ ਗਈ ਹੈ। ਮੀਟਿੰਗ ਵਿੱਚ ਸ਼ਾਮਲ ਨਾ ਹੋਣ ਕਾਰਨ ਕਾਂਗਰਸ ਸਿੱਧੂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਜਿਸ ਲਈ ਕਾਂਗਰਸ ਉਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਸਕਦੀ ਹੈ।

‘ਗੱਲਬਾਤ ਰਾਹੀਂ ਦੂਰ ਕੀਤੇ ਜਾਣਗੇ ਮਤਭੇਦ’

ਉਧਰ, ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਟੀਵੀ 9 ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੋਰ ਕਈ ਆਗੂ ਚੋਣ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਅਜਿਹੇ ‘ਚ ਕਿਸੇ ‘ਤੇ ਵੀ ਉਂਗਲ ਉਠਾਉਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਕਿਸੇ ਨੂੰ ਕੋਈ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਨਾ ਹੀ ਇਸ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੁਝ ਆਪਸੀ ਮਤਭੇਦ ਹਨ, ਜਿਨ੍ਹਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਮੀਦ ਹੈ ਕਿ ਜਲਦੀ ਹੀ ਸਾਰੇ ਮਤਭੇਦ ਸੁਲਝਾ ਲਏ ਜਾਣਗੇ।

Exit mobile version