Village Badal: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਬਾਦਲ ਪਿੰਡ ਪਹੁੰਚੇ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਜਤਾਉਣ ਪਹੁੰਚੇ। ਨਵਜੋਤ ਸਿੰਘ ਸਿੱਧੂ ਨੇ ਬਾਦਲ ਪਰਿਵਾਰ ਨੇ ਬੈਠ ਕੇ ਦੁੱਖ ਸਾਂਝਾ ਕੀਤਾ। ਲੱਖ ਸਿਆਸੀ ਵਖਰੇਵੇਂ ਹੋ ਸਕਦੇ ਹਨ, ਸਿਆਸੀ ਮਤਭੇਦ ਹੋ ਸਕਦੇ ਹਨ ਪਰ ਇਨ੍ਹਾਂ ਸਾਰਿਆਂ ਗੱਲ੍ਹਾਂ ਨੂੰ ਪਿੱਛੇ ਛੱਡ ਕੇ ਅੱਜ ਸਿਆਸੀ ਤੌਰ ‘ਤੇ ਨਹੀਂ ਬਲਕਿ ਨਿਜੀ ਤੌਰ ‘ਤੇ ਨਵਜੋਤ ਸਿੰਘ ਸਿੱਧੂ ਕਈ ਹੋਰ ਕਾਂਗਰਸੀ ਆਗੂਆਂ ਨਾਲ ਪਿੰਡ ਬਾਦਲ ਪਹੁੰਚੇ ਹਨ।
ਦੱਸ ਦਈਏ ਕਿ 25 ਅਪ੍ਰੈਲ ਨੂੰ ਸੂਬੇ ਦੇ ਸਾਬਕ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ ਮੁਹਾਲੀ ਦੇ ਫੋਰਟੀਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ।
ਅਖਿਲੇਸ਼ ਯਾਦਵ ਬਾਦਲ ਪਿੰਡ ਪਹੁੰਚ ਕੇ ਹੋਏ ਭਾਵੁਕ
ਬੀਤੇ ਦਿਨੀਂ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੂੰ ਪੰਜਾਬ ਦੇ ਸ੍ਰੀ ਮੁਕਤਸਰ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Prakash Singh Badal) ਦੇ ਜੱਦੀ ਪਿੰਡ ਪੁੱਜੇ। ਇਸ ਦੌਰਾਨ ਅਖਿਲੇਸ਼ ਯਾਦਵ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪਰਸ ਪ੍ਰਕਾਸ਼ ਸਿੰਘ ਬਾਦਲ ਹੋਰਾਂ ਦੇ ਦੇਹਾਂਤ ‘ਤੇ ਬਾਦਲ ਪਰਿਵਾਰ ਨਾਲ ਮੁਲਾਕਾਤ ਕਰ ਦੁੱਖ ਦਾ ਪ੍ਰਗਟਾਵਾ ਕੀਤਾ।
ਪੀਐੱਮ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਨੇ 25 ਅਪ੍ਰੈਲ ਨੂੰ 95 ਸਾਲਾ ਦੀ ਉਮਰ ਵਿੱਚ ਆਖਰੀ ਸਾਹ ਲਏ। ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM Narendra Modi) ਸਣੇ ਕੇਂਦਰੀ ਮੰਤਰੀਆਂ ਨੇ ਉਨ੍ਹਾਂ ਦੇ ਦੇਹਾਂਤ ਦੁੱਖ ਜਤਾਇਆ। ਪੀਐੱਮ ਮੋਦੀ ਨੇ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਪਹੁੰਚ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਲੀ ਦਿੱਤੀ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਬਾਦਲ ਪੁੱਜੇ ਅਤੇ ਅੰਤਿਮ ਸ਼ਰਧਾਂਜਲੀ ਦਿੱਤੀ।
ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿਆਸਤ ਵਿੱਚ ਕਈ ਰਿਕਾਰਡ ਬਣਾਏ ਹਨ। ਉਹ ਪੰਜਾਬ ਦੇ ਸਭ ਤੋਂ ਘੱਟ ਉਮਰ ਵਿੱਚ ਸੀਐੱਮ ਬਣੇ। ਉਹ ਪੰਜ ਵਾਰ ਪੰਜਾਬ ਦੇ ਮੱਖ ਮੰਤਰੀ ਬਣੇ। ਉਨ੍ਹਾਂ ਨੂੰ ਸਿਆਸਤ ਦਾ ਪਿਤਾਮਾ ਵੀ ਕਿਹਾ ਜਾਂਦਾ ਸੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ