AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨਵਜੋਤ ਸਿੰਘ ਸਿੱਧੂ ਨੇ ਰਿਹਾਈ ਤੋਂ ਪਹਿਲਾਂ ਵਧਾਈ ਸਸਰਗਾਰਮੀਆਂ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸਮੇ ਤੋਂ ਪਹਿਲਾਂ ਰਿਹਾਈ ਦੀ ਖ਼ਬਰਾਂ ਨੇ ਪੰਜਾਬ ਚ ਨਵੀਆਂ ਚਰਚਾਵਾਂ ਛੇੜ ਦਿਤੀਆਂ ਹਨ। ਸਿੱਧੂ ਦੀ ਰਿਹਾਈ ਤੋਂ ਪਹਿਲਾਂ ਸੂਬੇ ਦੇ ਕਈ ਆਗੂ ਜਿੱਥੇ ਉਨਾਂ ਨੂੰ ਜੇਲ੍ਹ ਵਿੱਚ ਜਾ ਕੇ ਮਿਲ ਰਹੇ ਹਨ।

ਨਵਜੋਤ ਸਿੰਘ ਸਿੱਧੂ ਨੇ ਰਿਹਾਈ ਤੋਂ ਪਹਿਲਾਂ ਵਧਾਈ ਸਸਰਗਾਰਮੀਆਂ
ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਨਵੋਜਤ ਸਿੰਘ ਸਿੱਧੂ
tv9-punjabi
| Updated On: 11 Jan 2023 14:57 PM IST
Share
ਪੰਜਾਬ ਦੀ ਸਿਆਸਤ ਵਿੱਚ ਨਵਜੋਤ ਸਿੱਧੂ ਦੀ ਇੱਕ ਵੱਖਰੀ ਪਹਿਚਾਣ ਰਹੀ ਹੈ। ਨਵਜੋਤ ਸਿੱਧੂ ਭਾਵੇਂ ਕਿਸੇ ਵੀ ਪਾਰਟੀ ਵਿੱਚ ਰਹੇ ਹੋਣ ਪ੍ਰੰਤੂ ਉਨਾਂ ਦੀ ਰਾਜਨੀਤੀ ਦੀ ਆਪਣੀ ਇੱਕ ਵੱਖਰੀ ਲਾਈਨ ਰਹੀ ਹੈ। ਇਹੀ ਕਾਰਣ ਹੈ ਕਿ ਸਿੱਧੂ ਜਿਆਦਾ ਸਮਾਂ ਕਿਸੇ ਇੱਕ ਪਾਰਟੀ ਵਿੱਚ ਨਹੀਂ ਰਹੇ। ਨਵਜੋਤ ਸਿੱਧੂ ਇਸ ਵੇਲੇ ਰੋਡ ਰੇਜ ਦੇ ਇੱਕ ਪੁਰਾਣੇ ਮਾਮਲੇ ਵਿੱਚ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਹਨ। ਸਿਧੂ ਨੂੰ ਇੱਕ ਸਾਲ ਦੀ ਸਜਾ ਸੁਣਾਈ ਗਈ ਹੈ। ਜੇਲ੍ਹ ਵਿੱਚ ਚੰਗੇ ਵਰਤਾਅ ਕਾਰਨ ਸਿੱਧੂ ਨੂੰ ਸਜਾ ਪੂਰੀ ਹੋਣ ਤੋਂ ਪਹਿਲਾਂ ਹੀ 26 ਜਨਵਰੀ 2023 ਨੂੰ ਗਣਤੰਤਰ ਦਿਵਸ ਮੌਕੇ ਰਿਹਾਅ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਿਆਸੀ ਹਲਕਿਆਂ ਅੰਦਰ ਬਹੁਤ ਸਾਰੀਆਂ ਚਰਚਾਵਾਂ ਪਹਿਲਾਂ ਹੀ ਛਿੜ ਚੁੱਕੀਆਂ ਹਨ ਕਿਉਂਕਿ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨਾਲ ਪੰਜਾਬ ਕਾਂਗਰਸ ਚ ਵੱਡੇ ਫੇਰ ਬਦਲ ਦੇ ਨਾਲ ਨਾਲ ਨਵਜੋਤ ਸਿੱਧੂ ਵੀ ਖੁਦ ਕੋਈ ਵੱਡਾ ਐਲਾਨ ਕਰ ਸਕਦੇ ਹਨ।

ਨਵਜੋਤ ਸਿੱਧੂ ਦੀ ਅਗਾਊ ਰਿਹਾਈ ਲਈ ਪਲੈਨਿੰਗ

ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਨੇ ਅਗਾਊ ਰਿਹਾਈ ਲਈ ਪਲੈਨਿੰਗ ਤਹਿਤ ਹੀ ਪੈਰੋਲ ਨਹੀਂ ਲਈ ਸੀ ਕਿਉਂਕਿ ਅਜਿਹਾ ਕਰਨ ਨਾਲ ਉਨ੍ਹਾਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਰੁਕ ਸਕਦੀ ਸੀ। ਲਿਹਾਜਾ ਹੁਣ ਉਹ 26 ਜਨਵਰੀ 2023 ਨੂੰ ਗਣਤੰਤਰ ਦਿਵਸਮੌਕੇ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੇ ਅਧੀਨ ਭਾਰਤ ਸਰਕਾਰ ਵਲੋਂ ਕੈਦੀਆਂ ਨੂੰ ਅਗਾਊ ਰਿਹਾਈ ਦੀ ਸੁਵਿਧਾ ਦੇਣ ਤੇ ਆਧਾਰਿਤ ਸਜ਼ਾ ਤੋਂ ਕਰੀਬ ਚਾਰ ਮਹੀਨੇ ਪਹਿਲਾਂ ਹੀ ਰਿਹਾਅ ਹੋ ਰਹੇ ਹਨ। ਇਸ ਨੀਤੀ ਤਹਿਤ ਉਦੋਂ ਤੱਕ ਉਹ ਆਪਣੀ ਇੱਕ ਸਾਲ ਦੀ ਕੈਦ ਦਾ 68 ਫੀਸਦੀ ਹਿੱਸਾ ਕੱਟਣ ਕਰਕੇ ਅਗੇਤੀ ਰਿਹਾਈ ਦੇ ਹੱਕਦਾਰ ਹੋ ਗਏ ਹਨ।

ਮਨਪ੍ਰੀਤ ਬਾਦਲ, ਦੂਲੋ, ਲਾਲ ਸਿੰਘ ਅਤੇ ਕੇ. ਪੀ. ਕਰ ਚੁੱਕੇ ਨੇ ਨਵਜੋਤ ਸਿੱਧੂ ਨਾਲ ਜੇਲ੍ਹ ‘ਚ ਮੁਲਾਕਾਤ

ਪੰਜਾਬ ਕਾਂਗਰਸ ਚ ਨਵਜੋਤ ਸਿੱਧੂ ਦੀ ਰਿਹਾਈ ਤੋਂ ਪਹਿਲਾਂ ਹਲਚਲ ਸ਼ੁਰੂ ਹੋ ਚੁੱਕੀ ਹੈ। ਕਿਉਂਕਿ ਲੰਘੇ ਸਮੇਂ ਦੌਰਾਨ ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਜੇਲ੍ਹ ਚ ਮਿਲਣ ਲਈ ਸ਼ਮਸ਼ੇਰ ਸਿੰਘ ਦੂਲੋ, ਲਾਲ ਸਿੰਘ, ਕੇ. ਪੀ. ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਹੋਰ ਕਈ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਪਹੁੰਚ ਚੁੱਕੇ ਹਨ। ਪਰ ਇਥੇ ਹੈਰਾਨੀ ਦੀ ਗੱਲ ਇਹ ਹੈ ਕਿ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਨਵਜੋਤ ਸਿੱਧੂ ਨਾਲ ਅਜੇ ਤੱਕ ਇਕ ਵੀ ਮੁਲਾਕਾਤ ਨਾ ਕਰਨਾ ਆਪਣੇ ਆਪ ਵਿਚ ਵੱਡੇ ਸਵਾਲ ਖੜੇ ਕਰਦਾ ਹੈ। ਹੁਣ ਵੇਖਣ ਵਾਲੀ ਗੱਲ ਹੋਵੇਗੀ ਕਿ ਨਵਜੋਤ ਸਿੱਧੂ ਜੇਲ੍ਹ ਚੋਂ ਬਾਹਰ ਆ ਕੇ ਕੀ ਕੁੱਝ ਅਗਲੀ ਰਣਨੀਤੀ ਬਣਾਉਦੇ ਹਨ ਅਤੇ ਕੀ ਨਵਾਂ ਧਮਾਕਾ ਪੰਜਾਬ ਦੀ ਰਾਜਨੀਤੀ ਵਿਚ ਕਰਨਗੇ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...