ਰਾਜਨੀਤੀ ਮੇਰਾ ਧੰਦਾ ਨਹੀਂ, ਮੈਂ ਬਦਲਾਅ ਲਈ ਆਇਆ, ਸਿੱਧੂ ਬੋਲੇ ਮੈਂ ਲੋਕਾਂ ਦੀ ਸੇਵਾ ਕਰਨ ਲਈ ਤਿਆਰ

lalit-sharma
Updated On: 

14 Jun 2025 15:30 PM

Navjot Singh Sidhu: ਪਿਛਲੇ 30 ਸਾਲਾਂ ਦੀਆਂ ਸਰਕਾਰਾਂ 'ਤੇ ਟਿੱਪਣੀ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਪਿਛਲੀਆਂ ਸਾਰੀਆਂ ਸਰਕਾਰਾਂ ਮਾਫ਼ੀਆ ਦੇ ਨਿਯੰਤਰਣ 'ਚ ਸੀ। ਉਨ੍ਹਾਂ ਨੇ ਕਿਹਾ ਕਿ ਪਿਛਲੇ 15 ਸਾਲਾਂ ਦੀ ਰਾਜਨੀਤੀ 'ਚ ਉਨ੍ਹਾਂ 'ਤੇ ਇੱਕ ਵੀ ਦੋਸ਼ ਨਹੀਂ ਲੱਗਿਆ। ਦੱਸ ਦਈਏ ਕਿ ਪੰਜਾਬ 'ਚ 2027 ਨੂੰ ਵਿਧਾਨਸਭਾ ਚੋਣਾਂ ਹੋਣਗੀਆਂ ਤੇ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦਾ ਬਿਆਨ ਆਇਆ ਹੈ।

ਰਾਜਨੀਤੀ ਮੇਰਾ ਧੰਦਾ ਨਹੀਂ, ਮੈਂ ਬਦਲਾਅ ਲਈ ਆਇਆ, ਸਿੱਧੂ ਬੋਲੇ ਮੈਂ ਲੋਕਾਂ ਦੀ ਸੇਵਾ ਕਰਨ ਲਈ ਤਿਆਰ

ਰਾਜਨੀਤੀ ਮੇਰਾ ਧੰਦਾ ਨਹੀਂ, ਮੈਂ ਬਦਲਾਅ ਲਈ ਆਇਆ, ਸਿੱਧੂ ਬੋਲੇ ਮੈਂ ਲੋਕਾਂ ਦੀ ਸੇਵਾ ਕਰਨ ਲਈ ਤਿਆਰ

Follow Us On

ਪੰਜਾਬ ਕਾਂਗਰਸ ਦੇ ਆਗੂ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਗ ਸਿੱਧੂ ਇੱਕ ਵਾਰ ਫਿਰ ਐਕਟਿਵ ਹੋ ਗਏ ਹਨ। ਹਾਲ ਹੀ ‘ਚ ਉਹ ਕਪਿਲ ਸ਼ਰਮਾ ਸ਼ੋਅ ‘ਚ ਵਾਪਸੀ ਦੀ ਖ਼ਬਰ ਕਾਰਨ ਚਰਚਾ ‘ਚ ਆਏ ਸਨ ਤੇ ਹੁਣ ਉਹ ਆਪਣੇ ਰਾਜਨੀਤੀ ਨੂੰ ਲੈ ਕੇ ਦਿੱਤੇ ਗਏ ਬਿਆਨ ਕਰਕੇ ਫਿਰ ਸੁਰਖੀਆਂ ‘ਚ ਆ ਗਏ ਹਨ।

ਨਵਜੋਤ ਸਿੰਘ ਸਿੱਧੂ ਅੱਜ ਅੰਮ੍ਰਿਤਸਰ ‘ਚ ਘੁੰਮਦੇ ਹੋਏ ਨਜ਼ਰ ਆਏ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਾਜਨੀਤੀ ‘ਚ ਵਾਪਸੀ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਰਾਜਨੀਤੀ ‘ਚ ਵਪਾਰ ਕਰਨ ਲਈ ਨਹੀਂ, ਸਗੋਂ ਬਦਲਾਅ ਲਿਆਉਣ ਲਈ ਆਏ ਸੀ।

ਪਿਛਲੇ 30 ਸਾਲਾਂ ਦੀਆਂ ਸਰਕਾਰਾਂ ‘ਤੇ ਟਿੱਪਣੀ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਪਿਛਲੀਆਂ ਸਾਰੀਆਂ ਸਰਕਾਰਾਂ ਮਾਫ਼ੀਆ ਦੇ ਨਿਯੰਤਰਣ ‘ਚ ਸੀ। ਉਨ੍ਹਾਂ ਨੇ ਕਿਹਾ ਕਿ ਪਿਛਲੇ 15 ਸਾਲਾਂ ਦੀ ਰਾਜਨੀਤੀ ‘ਚ ਉਨ੍ਹਾਂ ‘ਤੇ ਇੱਕ ਵੀ ਦੋਸ਼ ਨਹੀਂ ਲੱਗਿਆ। ਦੱਸ ਦਈਏ ਕਿ ਇਸ ਤੋਂ ਪਹਿਲਾਂ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵੀ ਆਪਣੀ ਬਿਮਾਰੀ ਤੋਂ ਠੀਕ ਹੋਣ ਤੋਂ ਬਾਅਦ ਰਾਜਨੀਤੀ ‘ਚ ਵਾਪਸੀ ਦੀ ਗੱਲ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਉਹ ਵਿਧਾਨਸਭਾ ਚੋਣਾਂ ਲੜ੍ਹਨਗੇ ਤੇ ਜਿੱਤਣਗੇ।

ਨਵਜੋਤ ਸਿੰਘ ਸਿੱਧੂ ਦੀ ਕਪਿਲ ਦੇ ਸ਼ੋਅ ‘ਚ ਵਾਪਸੀ

ਨਵਜੋਤ ਸਿੰਘ ਸਿੱਧੂ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਵਾਪਸੀ ਕਰ ਰਹੇ ਹਨ। ਉਹ ਨੈੱਟਫਲਿਕਸ ਤੇ ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ ਦੇ ਤੀਜੇ ਸੀਜ਼ਨ ਵਿੱਚ ਨਜ਼ਰ ਆਉਣਗੇ, ਜਿਸ ਦਾ ਪ੍ਰੋਮੋ ਵੀ ਜਾਰੀ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਉਹ ਅਰਚਨਾ ਪੂਰਨ ਸਿੰਘ ਦੀ ਕੁਰਸੀ ਨਹੀਂ ਜਾਵੇਗੀ। ਇਸਦਾ ਮਤਲਬ ਹੈ ਕਿ ਪਹਿਲੀ ਵਾਰ ਕਪਿਲ ਦੇ ਸ਼ੋਅ ਵਿੱਚ ਇੱਕ ਨਹੀਂ ਸਗੋਂ ਦੋ ਜੱਜ ਹੋਣਗੇ।

ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ ਦੇ ਪ੍ਰੋਮੋ ਵਿੱਚ ਦਿਖਾਇਆ ਗਿਆ ਹੈ ਕਿ ਕਪਿਲ ਸ਼ਰਮਾ ਜੱਜ ਅਰਚਨਾ ਪੂਰਨ ਸਿੰਘ ਦੀਆਂ ਅੱਖਾਂ ਤੇ ਪੱਟੀ ਬੰਨ੍ਹਦੇ ਹਨ ਤੇ ਉਨ੍ਹਾਂ ਨੂੰ ਕਿਤੇ ਲੈ ਜਾਂਦਾ ਹੈ ਤੇ ਉਨ੍ਹਾਂ ਨੂੰ ਦੱਸਦੇ ਹਨ ਕਿ ਇੱਕ ਵੱਡਾ ਸਰਪ੍ਰਾਈਜ਼ ਮਿਲਣ ਵਾਲਾ ਹੈ। ਉਹ ਅੰਦਾਜ਼ਾ ਲਗਾਉਂਦੇ ਹਨ ਕਿ ਉਨ੍ਹਾਂ ਨੂੰ ਕਾਰ ਮਿਲੇਗੀ, ਘਰ ਮਿਲੇਗਾ ਜਾਂ ਕੁਝ ਹੋਰ ਪਰ ਜਿਵੇਂ ਹੀ ਕਪਿਲ ਅੱਖਾਂ ਤੋਂ ਪੱਟੀ ਹਟਾਉਂਦੇ ਹਨ ਅਤੇ ਉਹ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਸਾਹਮਣੇ ਦੇਖਦੇ ਹਨ।