ਜੇਲ੍ਹ ਚੋਂ ਬਾਹਰ ਆਏ Navjot Singh Sidhu, ਕਿਹਾ, ਪੰਜਾਬ ‘ਚ ਰਾਸ਼ਟਰਪਤੀ ਸਾਸ਼ਨ ਲਾਉਣ ਦੀ ਸਾਜਿਸ਼

Updated On: 

01 Apr 2023 21:45 PM IST

Road rage case: ਰੋਡ ਰੇਜ ਮਾਮਲੇ 'ਚ ਸਜ਼ਾ ਕੱਟ ਰਹੇ ਸਿੱਧੂ ਹੁਣ ਪਟਿਆਲਾ ਜੇਲ ਚੋ ਬਾਹਰ ਆ ਗਏ ਨੇ। ਇਸ ਦੌਰਾਨ ਸਭ ਤੋਂ ਪਹਿਲਾਂ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਤਰੀਫ ਕੀਤੀ ਤੇ ਉਨ੍ਹਾਂ ਨੂੰ ਕ੍ਰਾਂਤੀਕਾਰੀ ਦੱਸਿਆ। ਇਸ ਦੌਰਾਨ ਸਿੱਧੂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਵੀ ਨਿਸ਼ਾਨੇ 'ਤੇ ਲਿਆ।

ਜੇਲ੍ਹ ਚੋਂ ਬਾਹਰ ਆਏ Navjot Singh Sidhu, ਕਿਹਾ, ਪੰਜਾਬ ਚ ਰਾਸ਼ਟਰਪਤੀ ਸਾਸ਼ਨ ਲਾਉਣ ਦੀ ਸਾਜਿਸ਼

ਨਵਜੋਤ ਸਿੱਧੂ ਦੀ ਪੁਰਾਣੀ ਤਸਵੀਰ

Follow Us On
ਪੰਜਾਬ ਨਿਊਜ। ਨਵਜੋਤ ਸਿੰਘ ਸਿੱਧੂ ਪਟਿਆਲਾ ਜੇਲ ਵਿੱਚ ਬਾਹਰ ਆ ਗਏ ਨੇ। ਜਿੱਥੇ ਸਿੱਧੂ ਦੇ ਵਰਕਰਾਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਦੌਰਾਨ ਪੱਤਰਕਾਰਾਂ ਨੂੰ ਨਵਜੋਤ ਸਿੰਘ (Navjot Singh Sidhu) ਨੇ ਖੁੱਲ੍ਹਕੇ ਗੱਲ ਕੀਤੀ। ਕਾਂਗਰਸੀ ਆਗੂ ਨੇ ਇਸ ਦੌਰਾਨ ਰਾਹੁਲ ਗਾਂਧੀ ਦੀ ਤਰੀਫ ਕੀਤੇ ਉਨ੍ਹਾਂ ਨੂੰ ਕ੍ਰਾਂਤਾਕਾਰੀ ਦੱਸਿਆ। ਤੇ ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਤੇ ਵੀ ਜੰਮਕੇ ਨਿਸ਼ਾਨਾ ਸਾਧਿਆ। ਸਿੱਧੂ ਨੇ ਕਿਹਾ ਕਿ ਭਗਵੰਤ ਮਾਨ ਹੁਣ ਸਿਰਫ ਅਖਬਾਰੀ ਮੁੱਖ ਮੰਤਰੀ ਬਣਕੇ ਰਹਿ ਗਏ ਹਨ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਕੁੱਝ ਨਹੀਂ ਕੀਤਾ। ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ ਲੋਕਾਂ ਨੂੰ ਗੁੰਮਰਾਹ ਕੀਤਾ। ਪੱਤਰਕਾਰ ਨੇ ਜਦੋਂ ਸਿੱਧੂ ਤੋਂ ਕਾਨੂੰਨ ਵਿਵਸਥਾ ਤੇ ਸਵਾਲ ਕੀਤਾ ਤਾਂ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। ਸਿੱਧੂ ਨੇ ਕਿਹਾ ਕਿ ਇਸ ਬਾਰੇ ਉਹ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਣਗੇ।

ਪੰਜਾਬ ਨੂੰ ਤੋੜਨ ਦੀ ਸਾਜਿਸ਼

ਸਿੱਧੂ ਨੇ ਕਿਹਾ ਕਿ ਪੰਜਾਬ (Punjab) ਨੂੰ ਤੋੜਨ ਦੀ ਸਾਜਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜਾ ਪੰਜਾਬ ਨੂੰ ਤੋੜੇਗਾ ਉਹ ਖੁਦ ਹੀ ਤਬਾਹ ਹੋ ਜਾਵੇਗਾ। ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਸਾਜਿਸ਼ ਕਰਕੇ ਇੱਥੇ ਰਾਸ਼ਟਰਪਤੀ ਸ਼ਾਸ਼ਨ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਦੇ ਖਿਲਾਫ ਸਾਜਿਸ਼ ਕਰ ਰਹੀ ਹੈ। ਮੋਦੀ ਸਰਕਾਰ ਤੇ ਨਿਸ਼ਾਨਾ ਸਧਾਦੇ ਹੋਏ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੋਈ ਵੀ ਕੰਮ ਨਹੀਂ ਕੀਤਾ। ਸਗੋਂ ਸੰਵਿਧਾਨਿਕ ਸੰਸਥਾਵਾਂ ਨੂੰ ਗੁਲਾਮ ਬਣਾ ਦਿੱਤਾ

ਮੈਂ ਪੰਜਾਬੀਆਂ ਲਈ ਲੜ ਰਿਹਾ ਹਾਂ-ਸਿੱਧੂ

ਸਿੱਧੂ ਨੇ ਕਿਹਾ ਕਿ ਉਹ ਜਿਹੜੀ ਲੜਾਈ ਲੜ ਰਹੇ ਨੇ ਉਹ ਆਪਣੇ ਪਰਿਵਾਰ ਨਹੀਂ ਸਗੋਂ ਪੰਜਾਬੀਆਂ ਲਈ ਲੜ੍ਹ ਰਹੇ ਨੇ। ਰਾਹੁਲ ਗਾਂਧੀ (Rahul Gandhi) ਤੇ ਪ੍ਰਿੰਯਕਾ ਗਾਂਧੀ ਬਾਰੇ ਬੋਲਦੇ ਹੋਏ ਸਿੱਧੂ ਨੇ ਕਿਹਾ ਕਿ ਉਹ ਉਨ੍ਹਾਂ ਨਾਲ ਚਟਾਨ ਵਾਂਗ ਖੜ੍ਹੇ ਨੇ। ਸਿੱਧੂ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਬਜੁਰਗਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਬਹੁਤ ਅਹਿਮ ਭੂਮਿਕਾ ਨਿਭਾਈ ਹੈ। ਪਰ ਹੁਣ ਰਾਹੁਲ ਗਾਂਧੀ ਦੀ ਆਵਾਜ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਿੱਧੂ ਨੇ ਕਿਹਾ ਕਿ ਲੱਖ ਯਤਨ ਕਰ ਲਵੇ ਕੇਂਦਰ ਸਰਕਾਰ ਉਹ ਰਾਹੁਲ ਗਾਂਧੀ ਦੀ ਆਵਾਜ ਨੂੰ ਦਬਾ ਨਹੀਂ ਸਕਦੀ। ਸਾਬਕਾ ਮੰਤਰੀ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਵਿੱਚ ਰਾਹੁਲ ਗਾਂਧੀ ਦੀ ਆਵਾਜ ਗੂੰਜ ਰਹੀ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਵਾਂਗ ਕੰਮ ਕਰ ਰਹੀ ਹੈ।

48 ਦਿਨ ਪਹਿਲਾਂ ਰਿਹਾਅ ਹੋਏ ਸਿੱਧੂ

ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਹੋਈ ਸੀ ਪਰ ਇੱਕ ਵੀ ਛੁੱਟੀ ਨਾ ਲੈਣ ਦੇ ਚੱਲਦਿਆਂ ਨਵਜੋਤ ਸਿੰਘ ਸਿੱਧੂ 48 ਦਿਨ ਪਹਿਲਾਂ ਰਿਹਾਅ ਹੋ ਗਏ ਹਨ। ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਜੇਲ੍ਹ ਵਿੱਚ 317 ਦਿਨ ਦੀ ਸਜ਼ਾ ਕੱਟੀ। ਹੁਣ ਅੱਗੇ ਵੇਖਣਾ ਹੋਵੇਗਾ ਕਿ ਨਵੋਜਤ ਸਿੰਘ ਸਿੱਧੂ ਸਿਆਸੀ ਪਿਚ ਤੇ ਫਿਰ ਸਰਗਰਮ ਹੋਣਗੇ ਜਾਂ ਫਿਰ ਕੁਝ ਹੋਰ ਕਰਨਗੇ।

ਕੀ ਹੈ ਰੋਡ ਰੇਜ ਮਾਮਲਾ

ਪਟਿਆਲਾ ਚ 27 ਦਸੰਬਰ 1988 ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਅਤੇ 65 ਸਾਲਾ ਗੁਰਨਾਮ ਸਿੰਘ ਵਿਚਾਲੇ ਬਹਿਸ ਹੋ ਗਈ ਸੀ। ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਗੁਰਨਾਮ ਸਿੰਘ ਨਾਲ ਕੁੱਟਮਾਰ ਕੀਤੀ ਅਤੇ ਇਸ ਦੌਰਾਨ ਗੁਰਨਾਮ ਸਿੰਘ (Gurnam Singh) ਦੀ ਮੌਤ ਹੋ ਗਈ ਸੀ। ਕਰੀਬ 34 ਸਾਲ ਬਾਅਦ ਇਸ ਮਾਮਲੇ ਵਿੱਚ ਫੈਸਲਾ ਸੁਣਾਇਆ ਗਿਆ ਜਿਸ ਵਿੱਚ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਦੋਸ਼ੀ ਠਹਿਰਾਉਂਦਿਆਂ ਹੋਈਆਂ ਬੀਤੇ ਸਾਲ 19 ਮਈ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਦੋਂ ਤੋਂ ਹੀ ਉਹ ਪਟਿਆਲਾ ਦੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਹੁਣ ਤਕਰੀਬਨ ਸਾਢੇ 10 ਮਹੀਨਿਆਂ ਬਾਅਦ ਉਹ ਜੇਲ੍ਹ ਤੋਂ ਬਾਹਰ ਆ ਰਹੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ