ਕਾਂਗਰਸ ਦਾ ਕਲੇਸ਼… ਹੁਣ ਨਵਜੋਤ ਸਿੱਧੂ ਦੀ ਹੋਈ ਐਂਟਰੀ, ਪ੍ਰਿਯੰਕਾ ਗਾਂਧੀ ਤੋਂ ਮੰਗਿਆ ਮੀਟਿੰਗ ਦਾ ਸਮਾਂ
ਕਾਂਗਰਸ ਹਾਈਕਮਾਨ ਨੇ ਨਵਜੋਤ ਕੌਰ ਸਿੱਧੂ ਦੇ ਬਿਆਨ 'ਤੇ ਕਮੇਟੀ ਬਣਾ ਦਿੱਤੀ ਹੈ। ਇਸ ਦੀ ਅਗਵਾਈ ਪੰਜਾਬ ਇੰਚਾਰਜ ਭੂਪੇਸ਼ ਬਘੇਲ ਕਰਨਗੇ। ਬਾਕੀ ਕਮੇਟੀ ਦੇ ਮੈਂਬਰਾ ਦਾ ਖੁਲਾਸਾ ਨਹੀਂ ਹੋਇਆ ਹੈ। ਇਹ ਕਮੇਟੀ ਇਸ ਬਿਆਨ ਦੀ ਪੂਰੀ ਡਿਟੇਲ ਰਿਪੋਰਟ ਹਾਈਕਮਾਨ ਨੂੰ ਸੌਂਪੇਗੀ। ਹਾਈਕਮਾਨ ਨੇ ਸਖ਼ਤ ਰੁੱਖ ਅਪਣਾਇਆ ਹੈ। ਦੂਜੇ ਪਾਸੇ, ਪੰਜਾਬ ਕਾਂਗਰਸ ਪਹਿਲਾਂ ਹੀ ਨਵਜੋਤ ਕੌਰ ਸਿੱਧੂ ਦੀ ਪਾਰਟੀ ਦੀ ਮੁੱਢਲੇ ਮੈਂਬਰਸ਼ਿਪ ਰੱਦ ਕਰ ਚੁੱਕੀ ਹੈ।
ਪੰਜਾਬ ਕਾਂਗਰਸ ਦੇ ਕਲੇਸ਼ ਵਿਚਕਾਰ ਹੁਣ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਐਂਟਰੀ ਹੋ ਗਈ ਹੈ। ਪਤਨੀ ਡਾ. ਨਵਜੋਤ ਕੌਰ ਸਿੱਧੂ ਦੇ ‘500 ਕਰੋੜ ਦੇ ਟੈਚੀ‘ ਵਾਲੇ ਬਿਆਨ ‘ਤੇ ਵਿਵਾਦ ਵਧਦਾ ਜਾ ਰਿਹਾ ਹੈ। ਮੀਡੀਆ ਰਿਪੋਰਟਸ ਮੁੱਤਾਬਕ, ਹੁਣ ਨਵਜੋਤ ਸਿੰਘ ਸਿੱਧੂ ਨੇ ਪ੍ਰਿਯੰਕਾ ਗਾਂਧੀ ਤੋਂ ਮੀਟਿੰਗ ਦਾ ਟਾਈਮ ਮੰਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਸਿੱਧੂ ਹਾਈਕਮਾਨ ਦੇ ਕਿਸੇ ਵੀ ਫੈਸਲੇ ਤੋਂ ਪਹਿਲਾਂ ਆਪਣਾ ਪੱਖ ਰੱਖਣਾ ਚਾਹੁੰਦੇ ਹਨ।
ਦੂਜੇ ਪੈਸੇ, ਕਾਂਗਰਸ ਹਾਈਕਮਾਨ ਨੇ ਨਵਜੋਤ ਕੌਰ ਸਿੱਧੂ ਦੇ ਬਿਆਨ ‘ਤੇ ਕਮੇਟੀ ਬਣਾ ਦਿੱਤੀ ਹੈ। ਇਸ ਦੀ ਅਗਵਾਈ ਪੰਜਾਬ ਇੰਚਾਰਜ ਭੂਪੇਸ਼ ਬਘੇਲ ਕਰਨਗੇ। ਬਾਕੀ ਕਮੇਟੀ ਦੇ ਮੈਂਬਰਾ ਦਾ ਖੁਲਾਸਾ ਨਹੀਂ ਹੋਇਆ ਹੈ। ਇਹ ਕਮੇਟੀ ਇਸ ਬਿਆਨ ਦੀ ਪੂਰੀ ਡਿਟੇਲ ਰਿਪੋਰਟ ਹਾਈਕਮਾਨ ਨੂੰ ਸੌਂਪੇਗੀ। ਹਾਈਕਮਾਨ ਨੇ ਸਖ਼ਤ ਰੁੱਖ ਅਪਣਾਇਆ ਹੈ। ਦੂਜੇ ਪਾਸੇ, ਪੰਜਾਬ ਕਾਂਗਰਸ ਪਹਿਲਾਂ ਹੀ ਨਵਜੋਤ ਕੌਰ ਸਿੱਧੂ ਦੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਚੁੱਕੀ ਹੈ।
ਪੰਜਾਬ ‘ਚ 2027 ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਅਜਿਹੇ ਬਿਆਨਾਂ ਤੋਂ ਕਾਂਗਰਸ ਹਾਈਕਮਾਨ ਖੁਸ਼ ਨਹੀ ਹੈ। ਮੰਨਿਆ ਜਾ ਰਿਹਾ ਹੈ ਕਿ ਨਵਜੋਤ ਕੌਰ ਸਿੱਧੂ ਖਿਲਾਫ਼ ਹਾਈਕਮਾਨ ਕੋਈ ਵੱਡਾ ਫੈਸਲਾ ਲੈ ਸਕਦੀ ਹੈ। ਉਨ੍ਹਾਂ ਦੀ ਕਾਂਗਰਸ ਤੋਂ ਛੁੱਟੀ ਵੀ ਹੋ ਸਕਦੀ ਹੈ। ਫਿਲਹਾਲ ਰਿਪੋਰਟ ਤਲਬ ਕੀਤੀ ਗਈ ਹੈ, ਹਾਈਕਮਾਨ ਇਸ ਰਿਪੋਰਟ ਤੋਂ ਬਾਅਦ ਆਪਣਾ ਫੈਸਲਾ ਲੈ ਸਕਦੀ ਹੈ।
ਹਾਲਾਂਕਿ, ਇਸ ਸਭ ਦੇ ਵਿਚਕਾਰ ਡਾ. ਨਵਜੋਤ ਕੌਰ ਸਿੱਧੂ ਦੇ ਪਤੀ ਨਵਜੋਤ ਸਿੰਘ ਸਿੱਧੂ ਨੇ ਇਸ ਮਾਮਲੇ ‘ਤੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਉਨ੍ਹਾਂ ਦੇ ਬੀਤੀ ਦਿਨ ਅੰਮ੍ਰਿਤਸਰ ਪਹੁੰਚਣ ਦੀ ਖ਼ਬਰ ਆਈ ਸੀ। ਉਹ ਇਸ ਦੌਰਾਨ ਨਾ ਤਾਂ ਮੀਡੀਆ ਸਾਹਮਣੇ ਆਏ ਤੇ ਨਾ ਹੀ ਉਨ੍ਹਾਂ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਦਿੱਤੀ ਗਈ ਹੈ। ਇਸ ਸਭ ਦੇ ਵਿਚਕਾਰ ਪੰਜਾਬ ਕਾਂਗਰਸ ਦੇ ਲਗਭਗ ਸਾਰੇ ਆਗੂ ਸਿੱਧੂ ਪਰਿਵਾਰ ਖਿਲਾਫ਼ ਨਜ਼ਰ ਆ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਪਰਿਵਾਰ ਚਾਰ ਸਾਲ ਤੋਂ ਐਕਟਿਵ ਨਹੀਂ ਸੀ। ਚੋਣਾਂ ਆਉਂਦੇ ਹੀ ਉਹ ਐਕਟਿਵ ਹੋ ਗਏ ਹਨ। ਉਨ੍ਹਾਂ ਨੇ ਚਾਰ ਸਾਲ ਤੱਕ ਕੋਈ ਸਹਿਯੋਗ ਨਹੀਂ ਕੀਤਾ ਤੇ ਹੁਣ ਮੁੱਖ ਮੰਤਰੀ ਅਹੁਦੇ ਦੀ ਉਮੀਦਵਾਰੀ ਦੀ ਹੱਕਦਾਰੀ ਜਤਾ ਰਹੇ ਹਨ।