AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Navjot Singh Sidhu ਅੱਜ ਆਪਣੀ ਕਰਮ ਭੂਮੀ ਅੰਮ੍ਰਿਤਸਰ ਜਾਣਗੇ , ਟਵੀਟ ਕਰ ਦਿੱਤੀ ਜਾਣਕਾਰੀ

Sidhu Amritsar Visit: ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਜਾਣਗੇ। ਇਸ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਦੱਸਿਆ ਕਿ ਉਹ ਪਹਿਲਾਂ ਜਲੰਧਰ ਵਿਖੇ ਮਰਹੂਮ ਚੌਧਰੀ ਸੰਤੋਖ ਸਿੰਘ ਦੇ ਘਰ ਜਾਣਗੇ।

Navjot Singh Sidhu ਅੱਜ ਆਪਣੀ ਕਰਮ ਭੂਮੀ ਅੰਮ੍ਰਿਤਸਰ ਜਾਣਗੇ , ਟਵੀਟ ਕਰ ਦਿੱਤੀ ਜਾਣਕਾਰੀ
ਨਵਜੋਤ ਸਿੱਧੂ ਦੀ ਪੁਰਾਣੀ ਤਸਵੀਰ
abhishek-thakur
| Updated On: 08 Apr 2023 09:40 AM IST
Share
Navjot Sidhu Amritsar Visit: ਬੀਤੇ ਦਿਨੀਂ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਟਵੀਟ ਕਰ ਦੱਸਿਆ ਕਿ ਉਹ ਅੱਜ ਅੰਮ੍ਰਿਤਸਰ ਜਾਣਗੇ। ਇਸ ਦੌਰਾਨ ਸਿੱਧੂ ਨੇ ਕਿਹਾ ਕਿ ਉਹ ਸਭ ਤੋਂ ਪਹਿਲਾਂ ਜਲੰਧਰ ਵਿਖੇ ਮਰਹੂਮ ਚੌਧਰੀ ਸੰਤੋਖ ਸਿੰਘ ਦੇ ਘਰ ਜਾਣਗੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਇਸ ਤੋਂ ਬਾਅਦ ਉਹ ਸ਼ਾਮ ਕਰੀਬ 4 ਵਜੇ ਆਪਣੀ ਕਰਮ ਭੂਮੀ ਅੰਮ੍ਰਿਤਸਰ ਵਿਖੇ ਜਾਣਗੇ।

ਸਿਆਸਤ ‘ਚ ਮੁੜ ਸਰਗਰਮ ਹੋਏ ਸਿੱਧੂ

ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਮੁੜ ਸਿਆਸੀ ਸਰਗਰਮੀਆਂ ਵਧਾ ਦਿੱਤੀਆਂ ਹਨ। ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਦਿੱਲੀ ਦਰਬਾਰ ਵਿਖੇ ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਮੁਲਾਕਾਤ ਦੀ ਤਸਵੀਰ ਸ਼ੇਅਰ ਕਰਦੇ ਹੋਇਆ ਸਿੱਧੂ ਨੇ ਰਾਹੁਲ ਗਾਂਧੀ ਨੂੰ ਆਪਣਾ ਗੁਰੂ ਦੱਸਿਆ। ਜ਼ਿਕਰਯੋਗ ਹੈ ਕਿ ਕਰੀਬ ਇੱਕ ਸਾਲ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਬਾਹਰ ਆਏ ਸਿੱਧੂ ਨੇ ਇੱਕ ਵਾਰ ਫਿਰ ਸਿਆਸਤ ਵਿੱਚ ਆਪਣੀ ਪਕੜ ਮਜ਼ਬੂਤ ਕਰਨੀ ਸ਼ੁਰੂ ਕਰ ਦਿੱਤੀ ਹੈ। ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਤਿੰਨ ਦਹਾਕੇ ਪੁਰਾਣੇ ਰੋਡ ਰੇਜ ਕੇਸ ਵਿੱਚ 10 ਮਹੀਨੇ ਦੀ ਸਜ਼ਾ ਕੱਟਣ ਤੋਂ ਬਾਅਦ 1 ਅਪ੍ਰੈਲ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਬਾਹਰ ਆ ਗਏ ਸਨ।

ਕਾਂਗਰਸ ਕੌਮੀ ਪ੍ਰਧਾਨ ਨਾਲ ਕੀਤੀ ਮੁਲਾਕਾਤ

ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਇਹ ਤਸਵੀਰ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਵੀ ਸ਼ੇਅਰ ਕੀਤੀ ਹੈ। ਉਨ੍ਹਾਂ ਲਿਖਿਆ, ‘9 ਵਾਰ ਐਮ.ਐਲ.ਏ., ਤਿੰਨ ਵਾਰ ਐਮ.ਪੀ., ਗਰੀਬਾਂ ਲਈ ਚੈਂਪੀਅਨ, ਸੱਚ ਦੀ ਅਵਾਜ਼… “ਭਰੋਸੇ ਤੇਰਾ ਨਾਮ ਮੱਲਿਕਾਰਜੁਨ ਖੜਗੇ” ਮਾਨਯੋਗ ਕਾਂਗਰਸ ਪ੍ਰਧਾਨ ਨੂੰ ਮਿਲੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ, ਉਹ ਸਕਾਰਾਤਮਕ ਊਰਜਾ ਅਤੇ ਚੰਗੀ ਕਿਸਮਤ ਲਿਆਉਂਦਾ ਹੈ। ਪਾਰਟੀ ‘ਤੇ ਵਾਪਸੀ।’ ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...