Navjot Singh Sidhu ਅੱਜ ਆਪਣੀ ਕਰਮ ਭੂਮੀ ਅੰਮ੍ਰਿਤਸਰ ਜਾਣਗੇ , ਟਵੀਟ ਕਰ ਦਿੱਤੀ ਜਾਣਕਾਰੀ

Updated On: 

08 Apr 2023 09:40 AM

Sidhu Amritsar Visit: ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਜਾਣਗੇ। ਇਸ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਦੱਸਿਆ ਕਿ ਉਹ ਪਹਿਲਾਂ ਜਲੰਧਰ ਵਿਖੇ ਮਰਹੂਮ ਚੌਧਰੀ ਸੰਤੋਖ ਸਿੰਘ ਦੇ ਘਰ ਜਾਣਗੇ।

Navjot Singh Sidhu ਅੱਜ ਆਪਣੀ ਕਰਮ ਭੂਮੀ ਅੰਮ੍ਰਿਤਸਰ ਜਾਣਗੇ , ਟਵੀਟ ਕਰ ਦਿੱਤੀ ਜਾਣਕਾਰੀ

ਨਵਜੋਤ ਸਿੱਧੂ ਦੀ ਪੁਰਾਣੀ ਤਸਵੀਰ

Follow Us On

Navjot Sidhu Amritsar Visit: ਬੀਤੇ ਦਿਨੀਂ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਟਵੀਟ ਕਰ ਦੱਸਿਆ ਕਿ ਉਹ ਅੱਜ ਅੰਮ੍ਰਿਤਸਰ ਜਾਣਗੇ। ਇਸ ਦੌਰਾਨ ਸਿੱਧੂ ਨੇ ਕਿਹਾ ਕਿ ਉਹ ਸਭ ਤੋਂ ਪਹਿਲਾਂ ਜਲੰਧਰ ਵਿਖੇ ਮਰਹੂਮ ਚੌਧਰੀ ਸੰਤੋਖ ਸਿੰਘ ਦੇ ਘਰ ਜਾਣਗੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਇਸ ਤੋਂ ਬਾਅਦ ਉਹ ਸ਼ਾਮ ਕਰੀਬ 4 ਵਜੇ ਆਪਣੀ ਕਰਮ ਭੂਮੀ ਅੰਮ੍ਰਿਤਸਰ ਵਿਖੇ ਜਾਣਗੇ।

ਸਿਆਸਤ ‘ਚ ਮੁੜ ਸਰਗਰਮ ਹੋਏ ਸਿੱਧੂ

ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਮੁੜ ਸਿਆਸੀ ਸਰਗਰਮੀਆਂ ਵਧਾ ਦਿੱਤੀਆਂ ਹਨ। ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਦਿੱਲੀ ਦਰਬਾਰ ਵਿਖੇ ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਮੁਲਾਕਾਤ ਦੀ ਤਸਵੀਰ ਸ਼ੇਅਰ ਕਰਦੇ ਹੋਇਆ ਸਿੱਧੂ ਨੇ ਰਾਹੁਲ ਗਾਂਧੀ ਨੂੰ ਆਪਣਾ ਗੁਰੂ ਦੱਸਿਆ।
ਜ਼ਿਕਰਯੋਗ ਹੈ ਕਿ ਕਰੀਬ ਇੱਕ ਸਾਲ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਬਾਹਰ ਆਏ ਸਿੱਧੂ ਨੇ ਇੱਕ ਵਾਰ ਫਿਰ ਸਿਆਸਤ ਵਿੱਚ ਆਪਣੀ ਪਕੜ ਮਜ਼ਬੂਤ ਕਰਨੀ ਸ਼ੁਰੂ ਕਰ ਦਿੱਤੀ ਹੈ। ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਤਿੰਨ ਦਹਾਕੇ ਪੁਰਾਣੇ ਰੋਡ ਰੇਜ ਕੇਸ ਵਿੱਚ 10 ਮਹੀਨੇ ਦੀ ਸਜ਼ਾ ਕੱਟਣ ਤੋਂ ਬਾਅਦ 1 ਅਪ੍ਰੈਲ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਬਾਹਰ ਆ ਗਏ ਸਨ।

ਕਾਂਗਰਸ ਕੌਮੀ ਪ੍ਰਧਾਨ ਨਾਲ ਕੀਤੀ ਮੁਲਾਕਾਤ

ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਇਹ ਤਸਵੀਰ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਵੀ ਸ਼ੇਅਰ ਕੀਤੀ ਹੈ। ਉਨ੍ਹਾਂ ਲਿਖਿਆ, ‘9 ਵਾਰ ਐਮ.ਐਲ.ਏ., ਤਿੰਨ ਵਾਰ ਐਮ.ਪੀ., ਗਰੀਬਾਂ ਲਈ ਚੈਂਪੀਅਨ, ਸੱਚ ਦੀ ਅਵਾਜ਼… “ਭਰੋਸੇ ਤੇਰਾ ਨਾਮ ਮੱਲਿਕਾਰਜੁਨ ਖੜਗੇ” ਮਾਨਯੋਗ ਕਾਂਗਰਸ ਪ੍ਰਧਾਨ ਨੂੰ ਮਿਲੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ, ਉਹ ਸਕਾਰਾਤਮਕ ਊਰਜਾ ਅਤੇ ਚੰਗੀ ਕਿਸਮਤ ਲਿਆਉਂਦਾ ਹੈ। ਪਾਰਟੀ ‘ਤੇ ਵਾਪਸੀ।’

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ