AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Navjot Singh Sidhu: ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ

Navjot Singh Sidhu Release:ਰੋਡ ਰੇਜ ਦੇ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਬੀਤੇ ਇੱਕ ਸਾਲ ਤੋਂ ਸਜ਼ਾ ਕੱਟ ਰਹੇ ਹਨ। ਨਵਜੋਤ ਸਿੰਘ ਸਿੱਧੂ ਕਰੀਬ 11 ਵਜੇ ਜੇਲ੍ਹ ਤੋਂ ਬਾਹਰ ਆਉਣਗੇ। ਦੱਸ ਦਈਏ ਕਿ ਇੱਕ ਵੀ ਛੁੱਟੀ ਨਾ ਲੈਣ ਕਾਰਨ 48 ਦਿਨ ਪਹਿਲਾਂ ਰਿਹਾਅ ਹੋ ਰਹੇ ਹਨ ਨਵਜੋਤ ਸਿੰਘ ਸਿੱਧੂ।

Navjot Singh Sidhu: ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਨਵੋਜਤ ਸਿੰਘ ਸਿੱਧੂ
abhishek-thakur
| Updated On: 01 Apr 2023 09:14 AM IST
Share
Navjot Sidhu Release: ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੰਘ ਸਿੱਧੂ ਕਰੀਬ 11 ਵਜੇ ਜੇਲ੍ਹ ਤੋਂ ਰਿਹਾਅ ਹੋ ਹਹੇ ਹਨ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸਭ ਤੋਂ ਪਹਿਲਾਂ ਸਿੱਧੂ ਗੁਰੂ ਘਰ ਨਤਮਸਤਕ ਹੋਣਗੇ ਅਤੇ ਫਿਰ ਮੰਦਿਰ ਵਿੱਚ ਮੱਥਾ ਟੇਕਣਗੇ। ਬੀਤੇ ਇੱਕ ਸਾਲ ਤੋਂ ਇੱਕ ਛੁੱਟੀ ਨਾ ਲੈਣ ਦੇ ਚੱਲਦਿਆਂ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ 48 ਦਿਨ ਪਹਿਲਾਂ ਰਿਹਾਅ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਸਿੱਧੂ ਰੋਡ ਰੇਜ ਮਾਮਲੇ ਵਿੱਚ ਇੱਕ ਸਾਲ ਦੀ ਸਜਾ ਕੱਟ ਰਹੇ ਹਨ।

ਰੋਡ ਰੇਜ ਮਾਮਲੇ ‘ਚ ਸਿੱਧੂ ਨੂੰ ਹੋਈ ਸੀ ਸਜ਼ਾ

ਜ਼ਿਕਰਯੋਗ ਹੈ ਕਿ ਪਟਿਆਲਾ ‘ਚ 27 ਦਸੰਬਰ 1988 ‘ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਅਤੇ 65 ਸਾਲਾ ਗੁਰਨਾਮ ਸਿੰਘ ਵਿਚਾਲੇ ਬਹਿਸ ਹੋ ਗਈ ਸੀ। ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਗੁਰਨਾਮ ਸਿੰਘ ਨਾਲ ਕੁੱਟਮਾਰ ਕੀਤੀ ਅਤੇ ਇਸ ਦੌਰਾਨ ਗੁਰਨਾਮ ਸਿੰਘ (Gurnam Singh) ਦੀ ਮੌਤ ਹੋ ਗਈ ਸੀ। ਕਰੀਬ 34 ਸਾਲ ਬਾਅਦ ਇਸ ਮਾਮਲੇ ਵਿੱਚ ਫੈਸਲਾ ਸੁਣਾਇਆ ਗਿਆ ਜਿਸ ਵਿੱਚ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਦੋਸ਼ੀ ਠਹਿਰਾਉਂਦਿਆਂ ਹੋਈਆਂ ਬੀਤੇ ਸਾਲ 19 ਮਈ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਦੋਂ ਤੋਂ ਹੀ ਉਹ ਪਟਿਆਲਾ ਦੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਹੁਣ ਤਕਰੀਬਨ ਸਾਢੇ 10 ਮਹੀਨਿਆਂ ਬਾਅਦ ਉਹ ਜੇਲ੍ਹ ਤੋਂ ਬਾਹਰ ਆ ਰਹੇ ਹਨ।

ਸਿੱਧੂ ਦੇ ਸਮਰੱਥਕਾਂ ਨੇ ਲਗਾਏ ਪੋਸਟਰ

ਨਵਜੋਤ ਸਿੰਘ ਸਿੱਧੂ ਦੇ ਰਿਆਹ ਹੋਣ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵੱਲੋਂ ਪੋਸਟਰ ਲਗਾਏ ਗਏ ਹਨ ਅਤੇ ਲੋਕਾਂ ਨੂੰ ਪਟਿਆਲਾ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ। ਨਵਜੋਤ ਸਿੱਧੂ ਧੜ੍ਹੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ।

‘ਕਾਨੂੰਨ ਮੁਤਾਬਕ ਸਿੱਧੂ ਨੂੰ ਰਿਹਾਈ ਦਾ ਹੱਕ’

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਨੇ ਕਿਹਾ ਕਿ ਕਾਨੂੰਨ ਮੁਤਾਬਕ ਨਵੋਜਤ ਸਿੰਘ ਸਿੱਧੂ ਨੂੰ ਰਿਹਾਈ ਦਾ ਹੱਕ ਮਿਲੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਜ਼ਾ ਪੂਰੀ ਹੋਣ ‘ਤੇ ਕੱਲ੍ਹ ਨਵਜੋਤ ਸਿੰਘ ਸਿੱਧੂ ਰਿਲੀਜ਼ ਹੋਣਗੇ। ਦਰਅਸਲ, ਸਿੱਧੂ ਦੇ ਅਧਿਕਾਰੀਕ ਟਵੀਟਰ ਹੈਂਡਲ ‘ਤੇ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਉਹ ਕੱਲ੍ਹ ਜੇਲ੍ਹ ਤੋਂ ਰਿਹਾ ਹੋ ਰਹੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...