ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਨਵੋਜਤ ਸਿੰਘ ਸਿੱਧੂ
Navjot Sidhu Release: ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੰਘ ਸਿੱਧੂ ਕਰੀਬ 11 ਵਜੇ ਜੇਲ੍ਹ ਤੋਂ ਰਿਹਾਅ ਹੋ ਹਹੇ ਹਨ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸਭ ਤੋਂ ਪਹਿਲਾਂ ਸਿੱਧੂ ਗੁਰੂ ਘਰ ਨਤਮਸਤਕ ਹੋਣਗੇ ਅਤੇ ਫਿਰ ਮੰਦਿਰ ਵਿੱਚ ਮੱਥਾ ਟੇਕਣਗੇ। ਬੀਤੇ ਇੱਕ ਸਾਲ ਤੋਂ ਇੱਕ ਛੁੱਟੀ ਨਾ ਲੈਣ ਦੇ ਚੱਲਦਿਆਂ
ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ 48 ਦਿਨ ਪਹਿਲਾਂ ਰਿਹਾਅ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਸਿੱਧੂ ਰੋਡ ਰੇਜ ਮਾਮਲੇ ਵਿੱਚ ਇੱਕ ਸਾਲ ਦੀ ਸਜਾ ਕੱਟ ਰਹੇ ਹਨ।
ਰੋਡ ਰੇਜ ਮਾਮਲੇ ‘ਚ ਸਿੱਧੂ ਨੂੰ ਹੋਈ ਸੀ ਸਜ਼ਾ
ਜ਼ਿਕਰਯੋਗ ਹੈ ਕਿ ਪਟਿਆਲਾ ‘ਚ 27 ਦਸੰਬਰ 1988 ‘ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਅਤੇ 65 ਸਾਲਾ ਗੁਰਨਾਮ ਸਿੰਘ ਵਿਚਾਲੇ ਬਹਿਸ ਹੋ ਗਈ ਸੀ। ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਗੁਰਨਾਮ ਸਿੰਘ ਨਾਲ ਕੁੱਟਮਾਰ ਕੀਤੀ ਅਤੇ ਇਸ ਦੌਰਾਨ
ਗੁਰਨਾਮ ਸਿੰਘ (Gurnam Singh) ਦੀ ਮੌਤ ਹੋ ਗਈ ਸੀ। ਕਰੀਬ 34 ਸਾਲ ਬਾਅਦ ਇਸ ਮਾਮਲੇ ਵਿੱਚ ਫੈਸਲਾ ਸੁਣਾਇਆ ਗਿਆ ਜਿਸ ਵਿੱਚ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਦੋਸ਼ੀ ਠਹਿਰਾਉਂਦਿਆਂ ਹੋਈਆਂ ਬੀਤੇ ਸਾਲ 19 ਮਈ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਦੋਂ ਤੋਂ ਹੀ ਉਹ ਪਟਿਆਲਾ ਦੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਹੁਣ ਤਕਰੀਬਨ ਸਾਢੇ 10 ਮਹੀਨਿਆਂ ਬਾਅਦ ਉਹ ਜੇਲ੍ਹ ਤੋਂ ਬਾਹਰ ਆ ਰਹੇ ਹਨ।
ਸਿੱਧੂ ਦੇ ਸਮਰੱਥਕਾਂ ਨੇ ਲਗਾਏ ਪੋਸਟਰ
ਨਵਜੋਤ ਸਿੰਘ ਸਿੱਧੂ ਦੇ ਰਿਆਹ ਹੋਣ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵੱਲੋਂ ਪੋਸਟਰ ਲਗਾਏ ਗਏ ਹਨ ਅਤੇ ਲੋਕਾਂ ਨੂੰ ਪਟਿਆਲਾ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ। ਨਵਜੋਤ ਸਿੱਧੂ ਧੜ੍ਹੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ।
‘ਕਾਨੂੰਨ ਮੁਤਾਬਕ ਸਿੱਧੂ ਨੂੰ ਰਿਹਾਈ ਦਾ ਹੱਕ’
ਪੰਜਾਬ ਦੇ ਕੈਬਨਿਟ ਮੰਤਰੀ
ਅਮਨ ਅਰੋੜਾ (Aman Arora) ਨੇ ਕਿਹਾ ਕਿ ਕਾਨੂੰਨ ਮੁਤਾਬਕ ਨਵੋਜਤ ਸਿੰਘ ਸਿੱਧੂ ਨੂੰ ਰਿਹਾਈ ਦਾ ਹੱਕ ਮਿਲੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਜ਼ਾ ਪੂਰੀ ਹੋਣ ‘ਤੇ ਕੱਲ੍ਹ ਨਵਜੋਤ ਸਿੰਘ ਸਿੱਧੂ ਰਿਲੀਜ਼ ਹੋਣਗੇ। ਦਰਅਸਲ, ਸਿੱਧੂ ਦੇ ਅਧਿਕਾਰੀਕ ਟਵੀਟਰ ਹੈਂਡਲ ‘ਤੇ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਉਹ ਕੱਲ੍ਹ ਜੇਲ੍ਹ ਤੋਂ ਰਿਹਾ ਹੋ ਰਹੇ ਹਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ