Sidhu Visit: ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਉਨ੍ਹਾਂ ਦੇ ਘਰ ਜਾਣਗੇ ਨਵਜੋਤ ਸਿੰਘ ਸਿੱਧੂ
Road rage case: ਰੋਡ ਰੇਜ ਮਾਮਲੇ 'ਚ 317 ਦਿਨਾਂ ਦੀ ਸਜ਼ਾ ਕੱਟ ਕੇ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਨੂੰ ਹੀ ਪਟਿਆਲਾ ਜੇਲ੍ਹ ਚੋ ਬਾਹਰ ਆਏ ਹਨ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਉਹ ਸੂਬੇ ਦੀ ਸਿਆਸਤ ਚ ਸਰਗਰਮ ਹੋ ਗਏ ਹਨ।

Sidhu Visit: ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਉਨ੍ਹਾਂ ਦੇ ਘਰ ਜਾਣਗੇ ਨਵਜੋਤ ਸਿੰਘ ਸਿੱਧੂ
ਚੰਡੀਗੜ੍ਹ ਨਿਊਜ: ਰੋਡ ਰੇਜ ਮਾਮਲੇ ਵਿੱਚ 317 ਦਿਨਾਂ ਦੀ ਸਜਾ ਕੱਟ ਕੇ ਸ਼ਨੀਵਾਰ ਨੂੰ ਪਟਿਆਲਾ ਜੇਲ੍ਹ ਤੋਂ ਬਾਹਰ ਆਏ ਕਾਂਗਰਸ ਆਗੂ ਨਵੋਜਤ ਸਿੰਘ ਸਿੱਧੂ (Navjot Singh Sidhu) ਨੇ ਐਲਾਨ ਕੀਤਾ ਸੀ ਕਿ ਉਹ ਮਰਹੂਮ ਸਿੰਗਰ ਸਿੱਧੂ ਮੂਸੇਵਾਲੇ ਦੀ ਮੌਤ ਦਾ ਦੁੱਖ ਪ੍ਰਗਟਾਉਣ ਲਈ ਉਨ੍ਹਾਂ ਦੇ ਮਾਪਿਆਂ ਨੂੰ ਮਿਲਣਗੇ। ਹਾਲਾਂਕਿ, ਪਹਿਲਾਂ ਉਨ੍ਹਾਂ ਦਾ ਐਤਵਾਰ ਨੂੰ ਪਿੰਡ ਮੂਸਾ ਜਾਣ ਦਾ ਪ੍ਰੋਗਰਾਮ ਸੀ, ਪਰ ਕਿਸੇ ਵਜ੍ਹਾ ਨਾਲ ਇਹ ਦੌਰਾ ਟੱਲ੍ਹ ਗਿਆ। ਹੁਣ ਖਬਰ ਹੈ ਕਿ ਸੋਮਵਾਰ ਨੂੰ ਉਹ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕਰਨਗੇ।
ਜਿਕਰਯੋਗ ਕਿ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਉਣ ਵਿੱਚ ਨਵਜੋਤ ਸਿੰਘ ਅਤੇ ਮੌਜੂਦਾ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹੀ ਮੁੱਖ ਭੂਮਿਕਾ ਸੀ। ਇਨ੍ਹਾਂ ਦੋਵਾਂ ਦੇ ਕਹਿਣ ‘ਤੇ ਹੀ ਮੂਸੇਵਾਲਾ ਨੂੰ ਵਿਧਾਨਸਭਾ ਚੋਣਾਂ ‘ਚ ਟਿਕਟ ਦਿੱਤੀ ਗਈ ਸੀ। ਬੀਤੇ ਸਾਲ ਜਦੋਂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਤਾਂ ਉਦੋਂ ਨਵਜੋਤ ਸਿੰਘ ਸਿੱਧੂ ਜੇਲ੍ਹ ਵਿੱਚ ਬੰਦ ਸਨ। ਇਸ ਕਰਕੇ ਉਨ੍ਹਾਂ ਨੇ ਬਾਹਰ ਆਉਂਦਿਆਂ ਹੀ ਸਭ ਤੋਂ ਪਹਿਲਾਂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕਰਨ ਦਾ ਐਲਾਨ ਕੀਤਾ ਸੀ।