Sidhu Visit: ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਉਨ੍ਹਾਂ ਦੇ ਘਰ ਜਾਣਗੇ ਨਵਜੋਤ ਸਿੰਘ ਸਿੱਧੂ
Road rage case: ਰੋਡ ਰੇਜ ਮਾਮਲੇ 'ਚ 317 ਦਿਨਾਂ ਦੀ ਸਜ਼ਾ ਕੱਟ ਕੇ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਨੂੰ ਹੀ ਪਟਿਆਲਾ ਜੇਲ੍ਹ ਚੋ ਬਾਹਰ ਆਏ ਹਨ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਉਹ ਸੂਬੇ ਦੀ ਸਿਆਸਤ ਚ ਸਰਗਰਮ ਹੋ ਗਏ ਹਨ।
Sidhu Visit: ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਉਨ੍ਹਾਂ ਦੇ ਘਰ ਜਾਣਗੇ ਨਵਜੋਤ ਸਿੰਘ ਸਿੱਧੂ
ਬਾਹਰ ਆਉਂਦੇ ਹੀ ਸਿਆਸੀ ਸਰਗਰਮੀਆਂ ਸ਼ੁਰੂ
ਜੇਲ੍ਹ ਤੋਂ ਬਾਹਰ ਆਉਦਿਆਂ ਹੀ ਨਵਜੋਤ ਸਿੰਘ ਸਿੱਧੂ ਸੂਬੇ ਦੀ ਸਿਆਸਤ ਵਿੱਚ ਪੂਰੀ ਤਰ੍ਹਾਂ ਨਾਲ ਸਰਗਰਮ ਨਜਰ ਆ ਰਹੇ ਹਨ। ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਦੀ ਮਾਨ ਸਰਕਾਰ ਤੇ ਨਿਸ਼ਾਨਾ ਸਾਧਿਆ। ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ(Law and order) ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਤਾਂ ਰਾਹੁਲ ਗਾਂਧੀ ਦੀ ਤਰੀਫ ਕਰਦਿਆਂ ਉਨ੍ਹਾਂ ਨੂੰ ਕ੍ਰਾਂਤੀਕਾਰੀ ਦੱਸਿਆ।ਬੀਤੇ ਸਾਲ ਹੋਇਆ ਸੀ ਮੂਸੇਵਾਲਾ ਦਾ ਕਤਲ
ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ(Sidhu Moose wala) ਦਾ ਬੀਤੇ ਸਾਲ 29 ਮਈ ਦੀ ਸ਼ਾਮ ਮਾਨਸਾ ਦੇ ਪਿੰਡ ਜਵਾਹਰ ਕੇ ਨੇੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਕਤਲ ਤੋਂ ਬਾਅਦ ਸਾਰੇ ਮੁਲਜਮਾ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਅਤੇ ਏਜੰਸੀਆਂ ਹਾਲੇ ਵੀ ਉਨ੍ਹਾਂ ਦੇ ਕਤਲ ਦੀ ਗੁੱਥੀ ਸੁਲਝਾਉਣ ਚ ਲੱਗੀਆਂ ਹੋਈਆਂ ਹਨ। ਉਨ੍ਹਾਂ ਦੇ ਕਤਲ ਦਾ ਇਲਜਾਮ ਲਾਰੇਂਸ ਬਿਸ਼ਨੋਈ ਗੈਂਗ ਤੇ ਲੱਗਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Follow Us
