Navjot Singh Sidhu: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਨਵਜੋਤ ਸਿੰਘ ਸਿੱਧੂ
Sidhu Visit Mosse wala: ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਪਟਿਆਲਾ ਜੇਲ੍ਹ ਤੋਂ ਕਰੀਬ ਸਾਡੇ 10 ਮਹੀਨਿਆਂ ਬਾਅਦ ਰਿਹਾਅ ਹੋ ਗਏ ਹਨ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਉਨ੍ਹਾਂ ਨੇ ਸਿੱਧੂ ਮੂਸੇਵਾਲੇ ਦਾ ਘਰ ਜਾਣ ਦੀ ਗੱਲ ਆਖੀ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ 'ਤੇ ਨਿਸ਼ਾਨ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਲੋਕਤੰਤਰ ਵਰਗਾ ਕੁਝ ਨਹੀਂ ਹੈ।

Sidhu Visit: ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਉਨ੍ਹਾਂ ਦੇ ਘਰ ਜਾਣਗੇ ਨਵਜੋਤ ਸਿੰਘ ਸਿੱਧੂ
Navjot Sidhu Visit Mosse wala: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵੋਜਤ ਸਿੰਘ ਸਿੱਧੂ (Navjot Singh Sidhu) ਰੋਡ ਰੇਜ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਕੇ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਅਤੇ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕਰ ਦੁੱਖ ਸਾਂਝਾ ਕਰਨਗੇ।