Navjot Singh Sidhu: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਨਵਜੋਤ ਸਿੰਘ ਸਿੱਧੂ

Updated On: 

02 Apr 2023 15:16 PM

Sidhu Visit Mosse wala: ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਪਟਿਆਲਾ ਜੇਲ੍ਹ ਤੋਂ ਕਰੀਬ ਸਾਡੇ 10 ਮਹੀਨਿਆਂ ਬਾਅਦ ਰਿਹਾਅ ਹੋ ਗਏ ਹਨ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਉਨ੍ਹਾਂ ਨੇ ਸਿੱਧੂ ਮੂਸੇਵਾਲੇ ਦਾ ਘਰ ਜਾਣ ਦੀ ਗੱਲ ਆਖੀ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ 'ਤੇ ਨਿਸ਼ਾਨ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਲੋਕਤੰਤਰ ਵਰਗਾ ਕੁਝ ਨਹੀਂ ਹੈ।

Navjot Singh Sidhu: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਨਵਜੋਤ ਸਿੰਘ ਸਿੱਧੂ

Sidhu Visit: ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਉਨ੍ਹਾਂ ਦੇ ਘਰ ਜਾਣਗੇ ਨਵਜੋਤ ਸਿੰਘ ਸਿੱਧੂ

Follow Us On

Navjot Sidhu Visit Mosse wala: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵੋਜਤ ਸਿੰਘ ਸਿੱਧੂ (Navjot Singh Sidhu) ਰੋਡ ਰੇਜ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਕੇ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਅਤੇ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕਰ ਦੁੱਖ ਸਾਂਝਾ ਕਰਨਗੇ।

ਮੂਸਾ ਪਿੰਡ ਜਾਣਗੇ ਨਵਜੋਤ ਸਿੰਘ ਸਿੱਧੂ

ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਚੁੱਕੇ ਹਨ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਮੀਡੀਆ ਨਾਲ ਖਾਸ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਦੀ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ (Law and order)ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਉਨ੍ਹਾਂ ਕਿਹਾ ਕਿ ਉਹ ਮੂਸਾ ਪਿੰਡ ਜਾਣਗੇ ਅਤੇ ਉਥੇ ਜਾ ਕੇ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਗੱਲਬਾਤ ਕਰਨਗੇ।

ਬੀਤੇ ਸਾਲ ਹੋਇਆ ਸੀ ਸਿੱਧੂ ਮੂਸੇਵਾਲਾ ਦਾ ਕਤਲ

ਬੀਤੇ ਸਾਲ 29 ਮਈ ਦੀ ਸ਼ਾਮ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ (Sidhu Moose wala) ਦਾ ਮਾਨਸਾ ਦੇ ਪਿੰਡ ਜਵਾਹਰ ਕੇ ਨੇੜਿਆਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਉਸ ਦੇ ਕਤਲ ਦੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਇਸ ਕਤਲ ਤੋਂ ਬਾਅਦ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਵਿੱਚ ਨਵੀਂ ਬਣੀ ਭਗਵੰਤ ਮਾਨ ਸਰਕਾਰ ਉੱਤੇ ਕਈ ਸਵਾਲ ਖੜ੍ਹੇ ਹੋਏ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version