AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨਵਜੋਤ ਸਿੰਘ ਸਿੱਧੂ ਦੀ ਰਿਹਾਈ ਟਲੀ,ਸਮਰਥਕਾਂ ਵਿਚ ਮਾਯੂਸੀ ਛਾਈ

ਨਵਜੋਤ ਸਿੱਧੂ ਦੀ ਰਿਹਾਈ ਦੀ ਚਰਚਾ ਉਸ ਸਮੇਂ ਸਾਹਮਣੇ ਆਈ ਜਦੋਂ ਉਹਨਾਂ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੋਂ ਰੂਟ ਮੈਪ ਸ਼ੇਅਰ ਕੀਤਾ ਗਿਆ। ਜਿਸ 'ਚ ਕਿਹਾ ਗਿਆ ਸੀ ਕਿ ਸਿੱਧੂ ਪਟਿਆਲਾ ਸੈਂਟਰਲ ਜੇਲ ਤੋਂ ਰਿਹਾਅ ਹੋਣ ਮਗਰੋਂ ਕਿਹੜੀਆਂ ਥਾਵਾਂ 'ਤੇ ਰੁਕਣਗੇ, ਜਿੱਥੇ ਉਹਨਾਂ ਦਾ ਸਵਾਗਤ ਕੀਤਾ ਜਾ ਸਕਦਾ ਹੈ।

ਨਵਜੋਤ ਸਿੰਘ ਸਿੱਧੂ ਦੀ ਰਿਹਾਈ ਟਲੀ,ਸਮਰਥਕਾਂ ਵਿਚ ਮਾਯੂਸੀ ਛਾਈ
ਅੰਮ੍ਰਿਤਸਰ ‘ਚ ਮੁੜ ਕਾਂਗਰਸ ਦੀ ਅੰਦਰੂਨੀ ਫੁੱਟ ਆਈ ਸਾਹਮਣੇ, ਸਿੱਧੂ ਦੇ ਕਰੀਬੀ ਨੂੰ ਪਾਰਟੀ ਚੋਂ ਕੀਤਾ ਬਾਹਰ।
tv9-punjabi
| Published: 26 Jan 2023 16:18 PM IST
Share
ਗਣਤੰਤਰ ਦਿਵਸ ਮੌਕੇ ਪੰਜਾਬ ਦੀਆਂ ਜੇਲ੍ਹਾਂ ‘ਚੋਂ ਰਿਹਾਅ ਹੋਣ ਵਾਲੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦਾ ਮਾਮਲਾ ਫਾਈਲਾਂ ਵਿਚ ਫਸ ਕੇ ਰਿਹ ਗਿਆ ਹੈ। ਨਵਜੋਤ ਸਿੱਧੂ ਦੀ ਰਿਹਾਈ ਤੇ ਰੋਕ ਲਗਾ ਦਿੱਤੀ ਗਈ ਹੈ। ਪਹਿਲਾਂ ਇਹ ਗੱਲ ਚਰਚਾ ਵਿਚ ਸੀ ਕਿ ਉਨ੍ਹਾਂ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਜੇਲ੍ਹ ਵਿਚੋਂ ਰਿਹਾਈ ਮਿਲ ਸਕਦੀ ਹੈ। ਜਾਣਕਾਰੀ ਅਨੁਸਾਰ ਜੇਲ੍ਹ ਵਿਭਾਗ ਨੇ ਰਿਹਾਅ ਕੀਤੇ ਜਾਣ ਵਾਲੇ 51 ਕੈਦੀਆਂ ਦੀ ਸੂਚੀ ਤਿਆਰ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਸੀ ਪਰ ਮਾਨ ਨੇ ਅਜੇ ਤੱਕ ਇਹ ਫਾਈਲ ਰਾਜਪਾਲ ਨੂੰ ਨਹੀਂ ਭੇਜੀ। ਅਧਿਕਾਰੀਆਂ ਅਨੁਸਾਰ ਪਿਛਲੀ ਕੈਬਨਿਟ ਮੀਟਿੰਗ ਵਿੱਚ ਕੈਦੀਆਂ ਦੀ ਰਿਹਾਈ ਸਬੰਧੀ ਹੋਈ ਗੈਰ ਰਸਮੀ ਗੱਲਬਾਤ ਦੌਰਾਨ ਇਹ ਗੱਲ ਉਠਾਈ ਗਈ ਸੀ ਕਿ ਜੇਕਰ ਸਿੱਧੂ ਦੀ ਰਿਹਾਈ ਹੁੰਦੀ ਹੈ ਤਾਂ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਅਤੇ ਐਸ.ਜੀ.ਪੀ.ਸੀ. ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਨੂੰ ਰਿਹਾਅ ਕੀਤਾ ਜਾਵੇਗਾ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਹੁਣ ਤੱਕ ਬਹੁਤੀ ਦਿਲਚਸਪੀ ਨਹੀਂ ਦਿਖਾਈ ਸੀ।

ਪਤਨੀ ਨਵਜੋਤ ਕੌਰ ਨੇ ਕੱਢਿਆ ਪੰਜਾਬ ਸਰਕਾਰ ਤੇ ਗੁੱਸਾ

ਉਨ੍ਹਾਂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਨੇ ਪੰਜਾਬ ਸਰਕਾਰ ਤੇ ਗੁੱਸਾ ਜ਼ਾਹਰ ਕਰਦਿਆਂ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਸਰਕਾਰ 26 ਜਨਵਰੀ ਨੂੰ ਸੁਤੰਤਰਤਾ ਦਿਵਸ ਮੌਕੇ ਉਨ੍ਹਾਂ ਨੂੰ ਇਸ ਲਈ ਰਿਹਾਅ ਨਹੀਂ ਕਰ ਰਹੀ ਕਿਉਕਿ ਨਵਜੋਤ ਸਿੱਧੂ ਇਕ ਖੌਫਨਾਕ ਜਾਨਵਰ ਦੀ ਸ਼੍ਰੇਣੀ ‘ਚ ਆਉਂਦਾ ਹੈ। ਇਸੇ ਕਰਕੇ ਸਾਰਿਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਉਨ੍ਹਾਂ ਤੋਂ ਦੂਰ ਰਹਿਣ।

ਸ਼ਕਤੀ ਪ੍ਰਦਰਸ਼ਨ ਦੀ ਤਿਆਰੀ ਵਿਚ ਸਨ ਸਿੱਧੂ ਦੇ ਸਮਰਥਕ

ਨਵਜੋਤ ਸਿੱਧੂ ਦੀ ਰਿਹਾਈ ਦੀ ਚਰਚਾ ਉਸ ਸਮੇਂ ਸਾਹਮਣੇ ਆਈ ਜਦੋਂ ਉਹਨਾਂ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੋਂ ਰੂਟ ਮੈਪ ਸ਼ੇਅਰ ਕੀਤਾ ਗਿਆ। ਜਿਸ ‘ਚ ਕਿਹਾ ਗਿਆ ਸੀ ਕਿ ਸਿੱਧੂ ਪਟਿਆਲਾ ਸੈਂਟਰਲ ਜੇਲ ਤੋਂ ਰਿਹਾਅ ਹੋਣ ਮਗਰੋਂ ਕਿਹੜੀਆਂ ਥਾਵਾਂ ‘ਤੇ ਰੁਕਣਗੇ, ਜਿੱਥੇ ਉਹਨਾਂ ਦਾ ਸਵਾਗਤ ਕੀਤਾ ਜਾ ਸਕਦਾ ਹੈ। ਸਿੱਧੂ ਦੇ ਕਾਂਗਰਸ ਵਿੱਚ ਬਣੇ ਰਹਿਣ ਅਤੇ ਜੇਲ੍ਹ ਤੋਂ ਰਿਹਾਅ ਹੁੰਦੇ ਸਾਰ ਹੀ ਉਨ੍ਹਾਂ ਨੂੰ ਪਾਰਟੀ ਵਿੱਚ ਵੱਡਾ ਅਹੁਦਾ ਦਿੱਤੇ ਜਾਣ ਦੀਆਂ ਵੀ ਚਰਚਾਵਾਂ ਸ਼ੁਰੂ ਹੋ ਗਈਆਂ ਸਨ ਪਰ ਇਹ ਸਾਰੀਆਂ ਕਿਆਸਅਰਾਈਆਂ ਅਜੇ ਸਿਰੇ ਨਹੀਂ ਚੜ੍ਹੀਆਂ ਕਿਉਂਕਿ ਸਿੱਧੂ ਦੀ ਅਚਨਚੇਤੀ ਰਿਹਾਈ ਰੋਕ ਦਿੱਤਾ ਗਿਆ ਹੈ।

ਸਿੱਧੂ ਦੇ ਸਵਾਗਤ ਲਈ ਤਿਆਰੀਆਂ ਤੇਜ਼

ਸਿੱਧੂ ਦੇ ਸਮਰਥਕਾਂ ਨੇ ਉਨ੍ਹਾਂ ਦੀ ਰਿਹਾਈ ਤੋਂ ਬਾਅਦ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਸੀ ਅਤੇ ਪਟਿਆਲਾ ਦੀਆਂ ਸੜਕਾਂ ‘ਤੇ ਵੱਡੀ ਰੈਲੀ ਦੇ ਰੂਪ ‘ਚ ਉਨ੍ਹਾਂ ਨੂੰ ਜੇਲ੍ਹ ‘ਚੋਂ ਲਿਆ ਕੇ ਤਾਕਤ ਦਾ ਪ੍ਰਦਰਸ਼ਨ ਵੀ ਕੀਤਾ ਜਾਣਾ ਸੀ। ਸਮਰਥਕਾਂ ਨੇ ਨਵਜੋਤ ਸਿੱਧੂ ਦੇ ਸਵਾਗਤ ਲਈ ਪਟਿਆਲਾ ‘ਚ ਕਈ ਥਾਵਾਂ ‘ਤੇ ਬੋਰਡ ਲਗਾਏ ਹੋਏ ਸਨ। ਇਸ ਗੱਲ ਦਾ ਪਤਾ ਲੱਗਦਿਆਂ ਕਿ ਨਵਜੋਤ ਸਿੱਧੂ ਦੀ ਰਿਹਾਈ ਤੇ ਰੋਕ ਲੱਗੀ ਗਈ ਹੈ ਤਾਂ ਪਟਿਆਲਾ ਨਗਰ ਨਿਗਮ ਨੇ ਇਹਨਾਂ ਬੋਰਡਾਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਜੇਕਰ ਨਵਜੋਤ ਸਿੱਧੂ ਹੁਣ ਅਪ੍ਰੈਲ ਜੇਲ ‘ਚ ਬਾਹਰ ਆਉਣਗੇ।

ਰੋਡ ਰੇਜ ਮਾਮਲੇ ‘ਚ ਸਿੱਧੂ ਨੂੰ ਹੋਈ ਸੀ ਇਕ ਸਾਲ ਦੀ ਸਜ਼ਾ

ਜ਼ਿਕਰਯੋਗ ਹੈ ਕਿ ਸਿੱਧੂ ਨੂੰ 1988 ਦੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਹੋਈ ਸੀ ਅਤੇ ਉਹ ਪਟਿਆਲਾ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਪੰਜਾਬ ਸਰਕਾਰ ਦੇ ਇੱਕ ਉੱਚ ਅਧਿਕਾਰੀ ਨੇ ਪੁਸ਼ਟੀ ਕੀਤੀ ਹੈ ਕਿ ਕੈਦੀਆਂ ਦੀ ਰਿਹਾਈ ਦੀ ਫਾਈਲ ਰਾਜਪਾਲ ਤੱਕ ਨਹੀਂ ਪਹੁੰਚੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਆਜ਼ਾਦੀ ਦਿਹਾੜੇ ‘ਤੇ ਜਦੋਂ ਇਹ ਫਾਈਲ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਭੇਜੀ ਗਈ ਸੀ ਤਾਂ ਉਨ੍ਹਾਂ ਨੇ ਇਹ ਕਹਿ ਕੇ ਵਾਪਸ ਕਰ ਦਿੱਤੀ ਸੀ ਕਿ ਹਰੇਕ ਕੈਦੀ ਦੀ ਫਾਈਲ ਨੂੰ ਕੈਬਨਿਟ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਵੱਖਰੇ ਤੌਰ ‘ਤੇ ਭੇਜਿਆ ਜਾਵੇ। ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਕਿਹੜਾ ਕੈਦੀ, ਕਿਸ ਅਪਰਾਧ ਲਈ, ਕਿੰਨੀ ਸਜ਼ਾ ਭੁਗਤ ਰਿਹਾ ਹੈ ਅਤੇ ਜੇਲ੍ਹ ਵਿਚ ਉਸ ਦਾ ਵਿਵਹਾਰ ਕਿਹੋ ਜਿਹਾ ਹੈ। ਇਸ ਤੋਂ ਬਾਅਦ ਕੈਬਿਨੇਟ ਤੋਂ ਮਨਜ਼ੂਰੀ ਲੈ ਕੇ ਅਜਿਹੀਆਂ ਕਈ ਫਾਈਲਾਂ ਸੁਤੰਤਰਤਾ ਦਿਵਸ ‘ਤੇ ਰਾਜਪਾਲ ਨੂੰ ਭੇਜੀਆਂ ਗਈਆਂ ਸਨ।

30 ਜਨਵਰੀ ਨੂੰ ਯਾਤਰਾ ‘ਚ ਨਹੀਂ ਹੋਣਗੇ ਸ਼ਾਮਲ

ਦੱਸ ਦੇਈਏ ਕਿ ਹੁਣ ਨਵਜੋਤ ਸਿੱਧੂ 30 ਜਨਵਰੀ ਨੂੰ ਸ੍ਰੀਨਗਰ ਵਿੱਚ ਸਮਾਪਤ ਹੋਣ ਵਾਲੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਸਿੱਧੂ ਦੀ 26 ਜਨਵਰੀ ਨੂੰ ਹੋਣ ਵਾਲੀ ਰਿਹਾਈ ਦੀ ਚਰਚਾ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਯਾਤਰਾ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...