ਗੁਰਦਾਸਪੁਰ ਦੇ ਨਵਾਂ ਪਿੰਡ ਸਰਦਾਰਾਂ ਨੂੰ ਮਿਲਿਆ ਐਵਾਰਡ, 2023 ਦਾ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ ਦਾ ਖਿਤਾਬ

avtar-singh
Updated On: 

29 Sep 2023 14:51 PM

ਪੰਜਾਬ ਦੇ ਜਿਲ੍ਹਾ ਗੁਰਦਾਸਪੁਰ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੂੰ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਗਲੋਬਲ ਟਰੈਵਲ ਫਾਰ ਲਾਈਫ ਈਵੈਂਟ ਵਿੱਚ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2023 ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਪਿੰਡ ਨੇ ਭਾਰਤ ਦੇ 35 ਪਿੰਡਾਂ 'ਚ ਆਪਣਾ ਨਾਮ ਦਰਜ ਕਰਵਾਇਆ ਹੈ।

ਗੁਰਦਾਸਪੁਰ ਦੇ ਨਵਾਂ ਪਿੰਡ ਸਰਦਾਰਾਂ ਨੂੰ ਮਿਲਿਆ ਐਵਾਰਡ, 2023 ਦਾ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ ਦਾ ਖਿਤਾਬ
Follow Us On

ਪੰਜਾਬ ਦੇ ਜਿਲ੍ਹਾ ਗੁਰਦਾਸਪੁਰ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਦਿਹਾਤੀ ਸੈਰ ਸਪਾਟਾ ਖੇਤਰ ਵਿੱਚ ਰਾਸ਼ਟਰੀ ਪੱਧਰ ‘ਤੇ ਆਪਣੀ ਸਫਲਤਾ ਦਰਜ ਕੀਤੀ। ਵਿਸ਼ਵ ਸੈਰ-ਸਪਾਟਾ ਦਿਵਸ ਦੇ ਮੌਕੇ ‘ਤੇ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਲਾਂਚ ਗਲੋਬਲ ਟਰੈਵਲ ਫਾਰ ਲਾਈਫ ਈਵੈਂਟ ਵਿੱਚ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2023 ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਭਾਰਤ ਦੇ 35 ਪਿੰਡਾਂ ‘ਚ ਆਪਣਾ ਨਾਮ ਦਰਜ ਕਰਵਾਇਆ

ਇਸ ਵੱਕਾਰੀ ਐਵਾਰਡ ਲਈ ਗੁਰਦਾਸਪੁਰ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੂੰ ਚੁਣਿਆ ਗਿਆ ਹੈ। ਇਸ ਪਿੰਡ ਨੇ ਪੰਜਾਬ ਦੇ ਸੱਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ ਅਤੇ ਵਿਰਾਸਤੀ ਸੈਰ ਸਪਾਟੇ ਨੂੰ ਵਿਕਸਤ ਕਰਨ ਲਈ ਇੱਕ ਬੇਮਿਸਾਲ ਕਦਮ ਚੁੱਕਿਆ ਹੈ। ਇਸ ਐਵਾਰਡ ਲਈ ਪੂਰੇ ਭਾਰਤ ਵਿੱਚੋਂ ਚੁਣੇ ਗਏ 35 ਪਿੰਡਾਂ ਵਿੱਚੋਂ ਇਸ ਪਿੰਡ ਨੇ ਆਪਣਾ ਨਾਮ ਦਰਜ ਕਰਵਾਇਆ ਹੈ। 31 ਸੂਬੇ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੁੱਲ 750 ਪਿੰਡਾਂ ਵੱਲੋਂ ਮੁਕਾਬਲੇ ਲਈ ਅਰਜ਼ੀ ਦਿੱਤੀ ਗਈ ਸੀ। ਭਾਰਤ ਦੇ ਸੈਰ-ਸਪਾਟਾ ਖੇਤਰ ਵਿੱਚ ਸਰਵੋਤਮ ਪਿੰਡ ਵਜੋਂ ਮਾਨਤਾ ਪ੍ਰਾਪਤ ਕਰਨ ਲਈ ਇਹ ਅਰਜ਼ੀ ਦਿੱਤੀ ਗਈ ਸੀ।

ਇਹ ਐਵਾਰਡ ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਦੀ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ: ਹਿਮਾਂਸ਼ੂ ਅਗਰਵਾਲ, ਪਿੰਡ ਦੇ ਨੁਮਾਇੰਦੇ ਸਤਵੰਤ ਸੰਘਾ, ਮੈਨੇਜਰ ਡਾਟਾ ਅਤੇ ਪ੍ਰੋਜੈਕਟਸ, ਸੈਰ ਸਪਾਟਾ ਵਿਭਾਗ, ਪੰਜਾਬ ਸ਼ੀਤਲ ਬਹਿਲ, ਸਕੱਤਰ ਰਾਕੇਸ਼ ਵਰਮਾ, ਕੇਂਦਰੀ ਸੈਰ ਸਪਾਟਾ ਵਿਭਾਗ ਤੋਂ ਪ੍ਰਾਪਤ ਕੀਤਾ।

ਵਿਰਾਸਤ ਨੂੰ ਸੁਰੱਖਿਅਤ ਰੱਖਿਆ

ਉਨ੍ਹਾਂ ਅੱਗੇ ਕਿਹਾ ਕਿ ਪਿੰਡ ਵਾਸੀਆਂ ਨੇ ਸੈਰ ਸਪਾਟਾ ਵਿਭਾਗ ਪੰਜਾਬ ਦੇ ਤਾਲਮੇਲ ਅਤੇ ਮਾਰਗਦਰਸ਼ਨ ਨਾਲ ਜੱਦੀ ਵਿਰਾਸਤੀ ਹਵੇਲੀਆਂ ਦੀ ਸੰਭਾਲ ਕੀਤੀ ਅਤੇ ਲਗਾਤਾਰ ਯਤਨਾਂ ਨਾਲ ਇਨ੍ਹਾਂ ਨੂੰ ਪ੍ਰਸਿੱਧ ਸੈਰ-ਸਪਾਟਾ ਸਥਾਨਾਂ ਵਜੋਂ ਵਿਕਸਤ ਕੀਤਾ।