AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬੰਗਾ ਨੇੜੇ ਵੱਡਾ ਹਾਦਸਾ: ਟੂਰਿਸਟ ਬੱਸ ਪਲਟੀ, 3 ਦੀ ਮੌਤ; 25 ਸਵਾਰੀਆਂ ਸਨ ਸਵਾਰ

ਜਾਣਕਾਰੀ ਮੁਤਾਬਕ ਬੱਸ 'ਚ ਕੁੱਲ 25 ਸਵਾਰੀਆਂ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਬੰਗਾ ਦੇ ਓਵਰਬ੍ਰਿਜ ਤੋਂ ਹੇਠਾਂ ਉਤਰਦੇ ਸਮੇਂ ਪਿੰਡ ਮਜਾਰੀ ਨੇੜੇ ਡਰਾਈਵਰ ਦੀ ਅੱਖ ਲੱਗ ਗਈ, ਜਿਸ ਕਾਰਨ ਬੱਸ ਬੇਕਾਬੂ ਹੋ ਕੇ ਬੰਗਾ ਦੀ ਸਰਵਿਸ ਰੋਡ ਤੇ ਪਲਟ ਗਈ।

ਬੰਗਾ ਨੇੜੇ ਵੱਡਾ ਹਾਦਸਾ: ਟੂਰਿਸਟ ਬੱਸ ਪਲਟੀ, 3 ਦੀ ਮੌਤ; 25 ਸਵਾਰੀਆਂ ਸਨ ਸਵਾਰ
shailesh-kumar-shaheed-bhagat-singh-nagar
| Updated On: 05 Oct 2026 10:09 AM IST
Share

ਨਵਾਂਸ਼ਹਿਰ ਦੇ ਬੰਗਾ ਨੇੜੇ ਪਿੰਡ ਮਜਾਰੀ ਕੋਲ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਮਨਾਲੀ ਤੋਂ ਅੰਮ੍ਰਿਤਸਰ ਸਾਹਿਬ ਜਾ ਰਹੀ ਹਿਮਾਲੀਅਨ ਬੋਲਵੇ ਟੂਰਿਸਟ ਬੱਸ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ‘ਚ ਕਡੰਕਟਰ ਸਮੇਤ 3 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ।

ਜਾਣਕਾਰੀ ਮੁਤਾਬਕ ਬੱਸ ‘ਚ ਕੁੱਲ 25 ਸਵਾਰੀਆਂ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਬੰਗਾ ਦੇ ਓਵਰਬ੍ਰਿਜ ਤੋਂ ਹੇਠਾਂ ਉਤਰਦੇ ਸਮੇਂ ਪਿੰਡ ਮਜਾਰੀ ਨੇੜੇ ਡਰਾਈਵਰ ਦੀ ਅੱਖ ਲੱਗ ਗਈ, ਜਿਸ ਕਾਰਨ ਬੱਸ ਬੇਕਾਬੂ ਹੋ ਕੇ ਬੰਗਾ ਦੀ ਸਰਵਿਸ ਰੋਡ ਤੇ ਪਲਟ ਗਈ। ਹਾਦਸੇ ‘ਚ ਇੱਕ ਮਹਿਲਾ ਤੇ ਬੱਸ ਦੇ ਕੰਡਕਟਰ ਸਮੇਤ ਕੁੱਲ 3 ਲੋਕਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਬੱਸ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।

ਪੁਲਿਸ ਨੇ ਸੰਭਾਲਿਆ ਮੋਰਚਾ

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਭੇਜਿਆ ਗਿਆ। ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਵੀ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਇਨ੍ਹਾਂ ‘ਚੋਂ ਕਈਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਦੱਸੀਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਫ਼ਰਾਰ ਹੋਏ ਬੱਸ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।

Follow Us
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...