AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨਵਾਂਸ਼ਹਿਰ ‘ਚ ਸ਼ਹੀਦਾਂ ਦੀ ਯਾਦ ‘ਚ ਲਗਾਈ ਹਥਿਆਰਾਂ ਦੀ ਪ੍ਰਦਰਸ਼ਨੀ, ਲੋਕਾਂ ਨੂੰ ਦਿਖਾਇਆ ਆਧੁਨਿਕ ਅਸਲਾ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਸ਼ਹੀਦ ਜਵਾਨਾਂ ਦੇ ਬਲੀਦਾਨ ਨੂੰ ਨਮਨ ਕਰਦਿਆਂ ਨਵਾਂਸ਼ਹਿਰ ਡੀ.ਐੱਸ.ਪੀ. ਦਫ਼ਤਰ ਬਾਹਰ ਹਥਿਆਰਾਂ ਦੀ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਇਸ ਦੌਰਾਨ ਆਮ ਲੋਕਾਂ ਨੂੰ ਆਧੁਨਿਕ ਸੁਰੱਖਿਆ ਹਥਿਆਰਾਂ ਦੀ ਕਾਰਜਪ੍ਰਣਾਲੀ ਅਤੇ ਪੁਲਿਸ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਨਵਾਂਸ਼ਹਿਰ 'ਚ ਸ਼ਹੀਦਾਂ ਦੀ ਯਾਦ 'ਚ ਲਗਾਈ ਹਥਿਆਰਾਂ ਦੀ ਪ੍ਰਦਰਸ਼ਨੀ, ਲੋਕਾਂ ਨੂੰ ਦਿਖਾਇਆ ਆਧੁਨਿਕ ਅਸਲਾ
shailesh-kumar-shaheed-bhagat-singh-nagar
| Published: 25 Oct 2026 16:41 PM IST
Share

ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਵੱਖ-ਵੱਖ ਯਾਦਗਾਰੀ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਨਵਾਂਸ਼ਹਿਰ ਵਿਖੇ ਡੀ.ਐੱਸ.ਪੀ. (DSP) ਦਫ਼ਤਰ ਦੇ ਬਾਹਰ ਪੁਲਿਸ ਪ੍ਰਸ਼ਾਸਨ ਵੱਲੋਂ ਆਧੁਨਿਕ ਹਥਿਆਰਾਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦੌਰਾਨ ਸੁਰੱਖਿਆ ਬਲਾਂ ਵੱਲੋਂ ਵਰਤੇ ਜਾਂਦੇ ਵੱਖ-ਵੱਖ ਕਿਸਮਾਂ ਦੇ ਛੋਟੇ-ਵੱਡੇ ਹਥਿਆਰਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਅਤੇ ਆਮ ਲੋਕਾਂ ਨੂੰ ਇਨ੍ਹਾਂ ਹਥਿਆਰਾਂ ਦੀ ਕਾਰਜਪ੍ਰਣਾਲੀ ਅਤੇ ਤਕਨੀਕੀ ਖ਼ੂਬੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ।

ਪੰਜਾਬ ਵਿੱਚ ਅੱਤਵਾਦ ਦੇ ਕਾਲੇ ਦੌਰ ਦੌਰਾਨ ਸੂਬੇ ਦੇ ਸੈਂਕੜੇ ਬਹਾਦਰ ਪੁਲਿਸ ਜਵਾਨਾਂ ਤੇ ਅਧਿਕਾਰੀਆਂ ਨੇ ਦੇਸ਼ ਵਿਰੋਧੀ ਤਾਕਤਾਂ ਅਤੇ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਆਪਣੀ ਸ਼ਹਾਦਤ ਦਾ ਜਾਮ ਪੀਤਾ ਸੀ। ਉਨ੍ਹਾਂ ਸੂਰਬੀਰਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਸਤਿਕਾਰ ਸਹਿਤ ਯਾਦ ਕਰਦਿਆਂ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਨਵਾਂਸ਼ਹਿਰ ਪੁਲਿਸ ਵੱਲੋਂ ਇਸ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ ਹੈ।

ਪ੍ਰਦਰਸ਼ਨੀ ਦੌਰਾਨ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚੇ ਸ਼ਹਿਰੀਆਂ ਅਤੇ ਨੌਜਵਾਨਾਂ ਨੂੰ ਸੁਰੱਖਿਆ ਕਾਰਜਾਂ, ਵੀ.ਆਈ.ਪੀ. ਸੁਰੱਖਿਆ ਅਤੇ ਐਮਰਜੈਂਸੀ ਆਪ੍ਰੇਸ਼ਨਾਂ ਦੌਰਾਨ ਵਰਤੇ ਜਾਣ ਵਾਲੇ ਆਧੁਨਿਕ ਅਸਲੇ ਬਾਰੇ ਦੱਸਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਪੁਲਿਸ ਦੀ ਕਾਰਜਸ਼ੈਲੀ ਅਤੇ ਸੁਰੱਖਿਆ ਪ੍ਰਬੰਧਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਪੁਲਿਸ ਜਵਾਨਾਂ ਵੱਲੋਂ ਦਿੱਤੀਆਂ ਗਈਆਂ ਨਿਰਸਵਾਰਥ ਸੇਵਾਵਾਂ, ਬਹਾਦਰੀ ਅਤੇ ਮਹਾਨ ਬਲੀਦਾਨ ਪ੍ਰਤੀ ਸਮਾਜ ਵਿੱਚ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਸੀ।

ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਦੇਸ਼ ਦੀ ਅਮਨ-ਸ਼ਾਂਤੀ ਅਤੇ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਆਪਣਾ ਖ਼ੂਨ ਵਹਾਉਣ ਵਾਲੇ ਅਮਰ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਬੇਮਿਸਾਲ ਕੁਰਬਾਨੀਆਂ ਨਾਲ ਭਰਿਆ ਪਿਆ ਹੈ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਅਤੇ ਉਨ੍ਹਾਂ ਦੀ ਯਾਦ ਨੂੰ ਤਾਜ਼ਾ ਰੱਖਣਾ ਹਰ ਨਾਗਰਿਕ ਅਤੇ ਫ਼ੋਰਸ ਦਾ ਪਹਿਲਾ ਫ਼ਰਜ਼ ਹੈ।

Follow Us
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਵਾਪਸੀ; ਕੀ ਬਦਲਣਗੇ 2027 ਦੇ ਚੋਣ ਸਮੀਕਰਣ?
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਵਾਪਸੀ; ਕੀ ਬਦਲਣਗੇ 2027 ਦੇ ਚੋਣ ਸਮੀਕਰਣ?...
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?...
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ...
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ...
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ...
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?...