AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨਵਾਂਸ਼ਹਿਰ ਦੇ ਭਰੇ ਬਜ਼ਾਰ ‘ਚ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ, ਦੋ ਭੈਣਾਂ ਦਾ ਸੀ ਇਕਲੌਤਾ ਭਰਾ

ਨਵਾਂਸ਼ਹਿਰ ਦੇ ਕਸਬਾ ਔੜ ਤੋਂ ਬੇਹੱਦ ਖ਼ੌਫ਼ਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ੁੱਕਰਵਾਰ ਰਾਤ ਨੂੰ ਭਰੇ ਬਾਜ਼ਾਰ ਵਿੱਚ ਅਣਪਛਾਤੇ ਹਮਲਾਵਰਾਂ ਨੇ ਇੱਕ ਖਿਡਾਰੀ 'ਤੇ ਅੰਧਾਧੁੰਦ ਗੋਲੀਆਂ ਚਲਾ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਨਵਾਂਸ਼ਹਿਰ ਦੇ ਭਰੇ ਬਜ਼ਾਰ 'ਚ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ, ਦੋ ਭੈਣਾਂ ਦਾ ਸੀ ਇਕਲੌਤਾ ਭਰਾ
shailesh-kumar-shaheed-bhagat-singh-nagar
| Published: 30 May 2026 23:07 PM IST
Share

ਨਵਾਂਸ਼ਹਿਰ ਦੇ ਕਸਬਾ ਔੜ ਤੋਂ ਬੇਹੱਦ ਖ਼ੌਫ਼ਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ੁੱਕਰਵਾਰ ਰਾਤ ਨੂੰ ਭਰੇ ਬਾਜ਼ਾਰ ਵਿੱਚ ਅਣਪਛਾਤੇ ਹਮਲਾਵਰਾਂ ਨੇ ਇੱਕ ਖਿਡਾਰੀ ‘ਤੇ ਅੰਧਾਧੁੰਦ ਗੋਲੀਆਂ ਚਲਾ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੀ ਪਛਾਣ ਨਿਸ਼ਾਨ ਸਿੰਘ ਉਰਫ਼ ਮੋਨੀ ਵਜੋਂ ਹੋਈ ਹੈ, ਜੋ ਔੜ ਦੇ ਘੂਮਾਰ ਮੁਹੱਲੇ ਦਾ ਰਹਿਣ ਵਾਲਾ ਸੀ। ਨਿਸ਼ਾਨ ਸਿੰਘ ਇੱਕ ਸਪੋਰਟਸਮੈਨ ਸੀ ਅਤੇ ਉਹ ਅਕਸਰ ਇੰਗਲੈਂਡ, ਆਸਟ੍ਰੇਲੀਆ ਅਤੇ ਕੈਨੇਡਾ ਆਉਂਦਾ-ਜਾਂਦਾ ਰਹਿੰਦਾ ਸੀ। ਉਹ ਆਪਣੀਆਂ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਸਨਸਨੀਖੇਜ਼ ਵਾਰਦਾਤ ਤੋਂ ਬਾਅਦ ਪੂਰੇ ਕਸਬੇ ਵਿੱਚ ਦਹਿਸ਼ਤ ਅਤੇ ਸੋਗ ਦਾ ਮਾਹੌਲ ਬਣ ਗਿਆ ਹੈ।

ਬਾਬਾ ਧਰਮਗੀਰ ਮੰਦਰ ਦੇ ਕੋਲ ਵਾਪਰਿਆ ਹਾਦਸਾ

ਚਸ਼ਮਦੀਦਾਂ ਅਤੇ ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਵਾਰਦਾਤ ਸ਼ੁੱਕਰਵਾਰ ਰਾਤ ਕਰੀਬ 8:30 ਵਜੇ ਵਾਪਰੀ। ਨਿਸ਼ਾਨ ਸਿੰਘ ਬਾਬਾ ਧਰਮਗੀਰ ਮੰਦਰ ਦੇ ਕੋਲ ਖੜ੍ਹ ਕੇ ਆਪਣੇ ਕੁਝ ਜਾਣਕਾਰਾਂ ਨਾਲ ਗੱਲਬਾਤ ਕਰ ਰਿਹਾ ਸੀ। ਇਸ ਤੋਂ ਬਾਅਦ ਉਹ ਕੋਲ ਹੀ ਲੱਗੀ ਇੱਕ ਰੇਹੜੀ ‘ਤੇ ਗੋਲਗੱਪੇ ਖਾਣ ਲੱਗ ਪਿਆ। ਗੋਲਗੱਪੇ ਖਾਣ ਤੋਂ ਬਾਅਦ ਨਿਸ਼ਾਨ ਸਿੰਘ ਜਿਵੇਂ ਹੀ ਆਪਣੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬੱਸ ਸਟੈਂਡ ਵੱਲ ਜਾਣ ਲੱਗਿਆ, ਉਦੋਂ ਹੀ ਅਚਾਨਕ ਅਣਪਛਾਤੇ ਹਮਲਾਵਰ ਉੱਥੇ ਆ ਗਏ। ਹਮਲਾਵਰਾਂ ਨੇ ਆਪਣੀ ਪਛਾਣ ਛੁਪਾਉਣ ਲਈ ਆਪਣੇ ਸਰੀਰ ਅਤੇ ਚਿਹਰੇ ਨੂੰ ਲੋਈ ਨਾਲ ਪੂਰੀ ਤਰ੍ਹਾਂ ਢੱਕਿਆ ਹੋਇਆ ਸੀ।

ਹਮਲਾਵਰਾਂ ਨੇ ਆਉਂਦੇ ਹੀ ਨਿਸ਼ਾਨ ਸਿੰਘ ‘ਤੇ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ। ਅਚਾਨਕ ਹੋਈ ਇਸ ਗੋਲੀਬਾਰੀ ਕਾਰਨ ਪੂਰੇ ਬਾਜ਼ਾਰ ਵਿੱਚ ਭਗਦੜ ਮੱਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ। ਨਿਸ਼ਾਨ ਸਿੰਘ ਦੇ ਸਰੀਰ ਦੇ ਵੱਖ-ਵੱਖ ਹਿੱਸਿਆਂ ਵਿੱਚ 7 ਤੋਂ 8 ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਲਹੂ-ਲੁਹਾਨ ਹੋ ਕੇ ਉੱਥੇ ਹੀ ਸੜਕ ‘ਤੇ ਡਿੱਗ ਗਿਆ ਅਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਲਹੂ-ਲੁਹਾਨ ਹੋਏ ਨਿਸ਼ਾਨ ਸਿੰਘ ਨੂੰ ਸਥਾਨਕ ਲੋਕਾਂ ਅਤੇ ਉਸ ਦੇ ਜਾਣਕਾਰਾਂ ਨੇ ਤੁਰੰਤ ਨਵਾਂਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਪਹੁੰਚਾਇਆ। ਹਾਲਾਂਕਿ, ਉਸ ਦੀ ਹਾਲਤ ਬੇਹੱਦ ਨਾਜ਼ੁਕ ਸੀ ਅਤੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪਹਿਲਾਂ ਵੀ ਹੋਇਆ ਸੀ ਹਮਲਾ, ਘਰ ਵਿੱਚ ਚੱਲ ਰਹੀ ਸੀ ਵਿਆਹ ਦੀ ਗੱਲ

ਪਾਰਿਵਾਰਿਕ ਸੂਤਰਾਂ ਅਨੁਸਾਰ ਨਿਸ਼ਾਨ ਸਿੰਘ ਦੀ ਮੌਤ ਨੇ ਪੂਰੇ ਪਰਿਵਾਰ ਨੂੰ ਬੁਰੀ ਤਰ੍ਹਾਂ ਉਜਾੜ ਕੇ ਰੱਖ ਦਿੱਤਾ ਹੈ। ਉਸ ਦੇ ਇੱਕ ਭਰਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ, ਜਿਸ ਤੋਂ ਬਾਅਦ ਉਹ ਹੀ ਪਰਿਵਾਰ ਦਾ ਇਕਲੌਤਾ ਸਹਾਰਾ ਬਚਿਆ ਸੀ। ਉਹ ਅਜੇ ਕੁਆਰਾ ਸੀ ਅਤੇ ਇੰਨੀਂ ਦਿਨੀਂ ਪਰਿਵਾਰ ਵਿੱਚ ਉਸ ਦੇ ਵਿਆਹ ਦੀ ਗੱਲ ਚੱਲ ਰਹੀ ਸੀ। ਇਹ ਗੱਲ ਵੀ ਸਾਹਮਣੇ ਆਈ ਹੈ ਕਿ ਕੁਝ ਮਹੀਨੇ ਪਹਿਲਾਂ ਇੱਕ ਜਿਮ (Gym) ਦੇ ਅੰਦਰ ਵੀ ਨਿਸ਼ਾਨ ਸਿੰਘ ‘ਤੇ ਜਾਨਲੇਵਾ ਹਮਲਾ ਹੋਇਆ ਸੀ ਅਤੇ ਉਸ ਨੂੰ ਗੋਲੀ ਮਾਰੀ ਗਈ ਸੀ। ਉਸ ਸਮੇਂ ਉਹ ਕਿਸਮਤ ਨਾਲ ਬਚ ਗਿਆ ਸੀ। ਪਰ ਉਸ ਘਟਨਾ ਤੋਂ ਬਾਅਦ ਹੀ ਉਸ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਪੁਲਿਸ ਹੁਣ ਇਸ ਪੁਰਾਣੇ ਵਿਵਾਦ ਨੂੰ ਵੀ ਜਾਂਚ ਦੇ ਕੇਂਦਰ ਵਿੱਚ ਰੱਖ ਰਹੀ ਹੈ।

ਫੋਰੈਂਸਿਕ ਟੀਮ ਨੇ ਜੁਟਾਏ ਸਬੂਤ, CCTV ਖੰਗਾਲ ਰਹੀ ਪੁਲਿਸ

ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਅਤੇ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਦੀ ਸੀਨੀਅਰ ਟੀਮ ਅਤੇ ਫੋਰੈਂਸਿਕ ਮਾਹਿਰਾਂ ਨੇ ਘਟਨਾ ਸਥਾਨ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਉੱਥੋਂ ਗੋਲੀਆਂ ਦੇ ਖੋਲ ਤੇ ਹੋਰ ਅਹਿਮ ਸਬੂਤ ਇਕੱਠੇ ਕੀਤੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਹਮਲਾਵਰਾਂ ਦਾ ਸੁਰਾਗ ਲਗਾਉਣ ਲਈ ਬਾਜ਼ਾਰ ਅਤੇ ਬੱਸ ਸਟੈਂਡ ਦੇ ਆਲੇ-ਦੁਆਲੇ ਲੱਗੇ ਸਾਰੇ ਸੀ.ਸੀ.ਟੀ.ਵੀ. (CCTV) ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...