ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ
ਤਿੰਨ ਦੋਸਤਾਂ ਨੇ ਜ਼ਹਿਰੀਲਾ ਪਦਾਰਥ ਖਾ ਲੈਣ ਕਾਰਨ 13 ਸਾਲਾ ਪਰਮਜੀਤ ਸਿੰਘ ਖਾਲਸਾ ਨੇ ਆਪਣੀ ਜਾਨ ਗੁਆ ਦਿੱਤੀ, ਜਦੋਂ ਕਿ 21 ਸਾਲਾ ਦਿਲਪ੍ਰੀਤ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ ਤੇ ਹਸਪਤਾਲ 'ਚ ਇਲਾਜ ਅਧੀਨ ਹੈ। ਇਸ ਦੌਰਾਨ, 15 ਸਾਲਾ ਮਨਿੰਦਰ ਸਿੰਘ ਦੀ ਹਾਲਤ 'ਚ ਸੁਧਾਰ ਹੋਣ ਦੀ ਖ਼ਬਰ ਹੈ।
ਨਵਾਂਸ਼ਹਿਰ: ਔਨਲਾਈਨ ਗੇਮ 'ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ
ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ ਕਥਿਤ ਤੌਰ ‘ਤੇ ਜ਼ਹਿਰੀਲਾ ਪਦਾਰਥ ਖਾ ਲਿਆ। ਇਸ ਦੇ ਚਲਦੇ ਇੱਕ 13 ਸਾਲਾ ਲੜਕੇ ਦੀ ਮੌਤ ਹੋ ਗਈ। ਸ਼ੁਰੂਆਤੀ ਜਾਣਕਾਰੀ ਮੁਤਾਬਕ, ਇਸ ਘਟਨਾ ਦਾ ਕਾਰਨ ਇੱਕ ਔਨਲਾਈਨ ਗੇਮ ‘ਚ ਪੈਸੇ ਗੁਆਉਣਾ ਸੀ। ਪੁਲਿਸ ਇਸ ਵੇਲੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਤਿੰਨ ਦੋਸਤਾਂ ਨੇ ਜ਼ਹਿਰੀਲਾ ਪਦਾਰਥ ਖਾ ਲੈਣ ਕਾਰਨ 13 ਸਾਲਾ ਪਰਮਜੀਤ ਸਿੰਘ ਖਾਲਸਾ ਨੇ ਆਪਣੀ ਜਾਨ ਗੁਆ ਦਿੱਤੀ, ਜਦੋਂ ਕਿ 21 ਸਾਲਾ ਦਿਲਪ੍ਰੀਤ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ ਤੇ ਹਸਪਤਾਲ ‘ਚ ਇਲਾਜ ਅਧੀਨ ਹੈ। ਇਸ ਦੌਰਾਨ, 15 ਸਾਲਾ ਮਨਿੰਦਰ ਸਿੰਘ ਦੀ ਹਾਲਤ ‘ਚ ਸੁਧਾਰ ਹੋਣ ਦੀ ਖ਼ਬਰ ਹੈ।
ਪਿੰਡ ਦੇ ਸਰਪੰਚ ਨੇ ਦੱਸੀ ਘਟਨਾ
ਪਿੰਡ ਦੇ ਸਰਪੰਚ ਹਰਦੀਪ ਸਿੰਘ ਨੇ ਦੱਸਿਆ ਕਿ ਤਿੰਨੇ ਦੋਸਤ ਅਕਸਰ ਇਕੱਠੇ ਸਮਾਂ ਬਿਤਾਉਂਦੇ ਸਨ। ਉਨ੍ਹਾਂ ਦੇ ਅਨੁਸਾਰ, ਮੁੱਢਲੀ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਨੌਜਵਾਨਾਂ ‘ਚੋਂ ਇੱਕ ਆਪਣੇ ਮੋਬਾਈਲ ਫੋਨ ‘ਤੇ ਔਨਲਾਈਨ ਗੇਮ ਖੇਡਦਾ ਸੀ ਤੇ ਕਾਫ਼ੀ ਪੈਸੇ ਗੁਆ ਚੁੱਕਾ ਸੀ। ਦੱਸਿਆ ਜਾ ਰਿਹਾ ਹੈ ਕਿ ਆਪਣੇ ਪਰਿਵਾਰਾਂ ਦੇ ਡਰ ਤੇ ਮਾਨਸਿਕ ਦਬਾਅ ਕਾਰਨ ਤਿੰਨਾਂ ਨੇ ਇਹ ਸਖ਼ਤ ਕਦਮ ਚੁੱਕਿਆ ਤੇ ਜ਼ਹਿਰੀਲਾ ਪਦਾਰਥ ਖਾ ਲਿਆ।
ਘਟਨਾ ਤੋਂ ਬਾਅਦ, ਪਰਿਵਾਰਕ ਮੈਂਬਰ ਤਿੰਨਾਂ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਪਰਮਜੀਤ ਸਿੰਘ ਖਾਲਸਾ ਨੂੰ ਮ੍ਰਿਤਕ ਐਲਾਨ ਦਿੱਤਾ। ਦਿਲਪ੍ਰੀਤ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਦੋਂ ਕਿ ਮਨਿੰਦਰ ਸਿੰਘ ਦਾ ਇਲਾਜ ਜਾਰੀ ਹੈ।
ਇਸ ਦੁਖਦਾਈ ਘਟਨਾ ਤੋਂ ਬਾਅਦ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਹਾਲਾਂਕਿ, ਪਰਿਵਾਰਕ ਮੈਂਬਰ ਕੋਈ ਵੀ ਟਿੱਪਣੀ ਕਰਨ ਤੋਂ ਗੁਰੇਜ਼ ਕਰ ਰਹੇ ਹਨ ਤੇ ਕੈਮਰੇ ਸਾਹਮਣੇ ਆਉਣ ਤੋਂ ਇਨਕਾਰ ਕਰ ਰਹੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਘਟਨਾ ਦੇ ਸਾਰੇ ਪਹਿਲੂਆਂ ‘ਤੇ ਵਿਚਾਰ ਕਰਦੇ ਹੋਏ ਅਗਲੀ ਕਾਰਵਾਈ ਕਰ ਰਹੀ ਹੈ।
