AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚਾਲੂ ਸੀਜ਼ਨ ਦੌਰਾਨ 7300 ਕਰੋੜ ਰੁਪਏ ਦਾ ਭੁਗਤਾਨ ਦੋ ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਕੀਤਾ ਗਿਆ-ਕਟਾਰੂ ਚੱਕ

ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਵੀਰਵਾਰ ਤੱਕ ਰਾਜ ਦੀਆਂ ਮੰਡੀਆਂ ਵਿੱਚ ਲਗਭਗ 45 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਬੰਗਾ ਮੰਡੀ ਵਿਖੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਆਏ ਹੋਏ ਸਨ। ਉਨ੍ਹਾਂ ਕਿਹਾ ਕਿ ਚਾਲੂ ਸੀਜ਼ਨ ਦੌਰਾਨ 7300 ਕਰੋੜ ਰੁਪਏ ਦਾ ਭੁਗਤਾਨ ਦੋ ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਕੀਤਾ ਗਿਆ।

ਚਾਲੂ ਸੀਜ਼ਨ ਦੌਰਾਨ 7300 ਕਰੋੜ ਰੁਪਏ ਦਾ ਭੁਗਤਾਨ ਦੋ ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਕੀਤਾ ਗਿਆ-ਕਟਾਰੂ ਚੱਕ
ਚਾਲੂ ਸੀਜ਼ਨ ਦੌਰਾਨ 7300 ਕਰੋੜ ਰੁਪਏ ਦਾ ਭੁਗਤਾਨ ਦੋ ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਕੀਤਾ ਗਿਆ-ਕਟਾਰੂ ਚੱਕ।
shailesh-kumar-shaheed-bhagat-singh-nagar
| Published: 21 Apr 2023 22:50 PM IST
Share
ਬੰਗਾਂ /ਨਵਾਂਸ਼ਹਿਰ। ਲਾਲ ਚੰਦ ਕਟਾਰੂ ਚੱਕ ਨੇ ਕਿਹਾ ਕਿ ਭਾਰਤ ਸਰਕਾਰ (Government of India) ਵੱਲੋਂ ਸਿਫ਼ਾਰਸ਼ ਕੀਤੇ ਮੁੱਲ ਕਟੌਤੀ (ਵੈਲਿਯੂ ਕੱਟ) ਦੀ ਕਟੌਤੀ ਕੀਤੇ ਬਿਨਾਂ ਹੁਣ ਤੱਕ ਦੋ ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 7300 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਖੁਰਾਕ ਮੰਤਰੀ ਨੇ ਕਿਹਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਖਰੀਦ ਏਜੰਸੀਆਂ ਨੂੰ ਕਿਸਾਨਾਂ ਨੂੰ ਬਿਨਾਂ ਕਿਸੇ ਨੁਕਸਾਨ ਦੇ ਕਣਕ ਦੀ ਪੂਰੀ ਰਕਮ ਅਦਾ ਕਰਨ ਦੇ ਸਖ਼ਤ ਹੁਕਮ ਦਿੱਤੇ ਹਨ।

ਕਣਕ ਦੇ ਭਾਅ ‘ਚ ਕਟੌਤੀ ਬੇਇਨਸਾਫੀ-ਕਟਾਰੂਚੱਕ

ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਕਿਹਾ ਕਿ ਕਟੌਤੀ ਦੇਸ਼ ਦੇ ਅੰਨਦਾਤੇ ਨਾਲ ਸਰਾਸਰ ਬੇਇਨਸਾਫ਼ੀ ਹੋਵੇਗੀ ਅਤੇ ਇਸ ਨਾਲ ਉਨ੍ਹਾਂ ਦੀਆਂ ਕਿਸਾਨਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਭਾਈਚਾਰਾ ਜੋ ਪਹਿਲਾਂ ਹੀ ਭਾਰੀ ਮੀਂਹ ਦੇ ਕਹਿਰ ਦੀ ਮਾਰ ਹੇਠ ਸੀ, ਫ਼ਸਲਾਂ ਦੇ ਨੁਕਸਾਨ ਬਾਅਦ ਇਸ ਕੱਟ ਨੂੰ ਸਹਿਣ ਦੀ ਸਥਿਤੀ ਚ ਨਹੀਂ ਸੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਕਿਸਾਨਾਂ ਦੀ ਫ਼ਸਲ ਤੇ ਇਹ ਮੁੱਲ ਕਟੌਤੀ ਨਹੀਂ ਕਰਨੀ ਚਾਹੀਦੀ ਸੀ ਕਿਉਂਕਿ ਸੂਬੇ ਦੇ ਕਿਸਾਨ ਪਹਿਲਾਂ ਹੀ ਦੇਸ਼ ਦੇ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਿਸਾਨਾਂ ਨੂੰ ਹੋਰ ਮੁਸ਼ਕਲ ਤੋਂ ਬਚਾਉਣ ਲਈ ਤੁਰੰਤ ਖਰੀਦ ਕਰਨ ਅਤੇ ਅਦਾਇਗੀ ਕਰਨ ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਅਸੀਂ ਕੁਦਰਤੀ ਆਫਤਾਂ ਨਾਲ ਝੰਬੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।

‘ਨਿਰਵਿਘਨ ਕੀਤੀ ਜਾ ਰਹੀ ਕਣਕ ਦੀ ਖਰੀਦ’

ਬੰਗਾ ਮੰਡੀ ਵਿੱਚ ਆਪਣੀ ਫ਼ਸਲ ਵੇਚਣ ਆਏ ਕਿਸਾਨ (farmer) ਮੱਖਣ ਸਿੰਘ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ, ਉਨ੍ਹਾਂ ਨੂੰ ਮੰਡੀਆਂ ਵਿੱਚ ਆ ਰਹੀ ਮੁਸ਼ਕਲ ਬਾਰੇ ਪੁੱਛਿਆ, ਪਰ ਕਿਸਾਨਾਂ ਨੇ ਸਰਕਾਰ ਵੱਲੋਂ ਨਿਰਵਿਘਨ ਖਰੀਦ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਤੋਂ ਮਾਰਕੀਟ ਕਮੇਟੀਆਂ ਵੱਲੋਂ ਕੀਤੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਲਈ ਪਰ ਉਨ੍ਹਾਂ ਕੁਝ ਹੋਰ ਵਾਧੂ ਪਖਾਨਿਆਂ ਦੀ ਮੰਗ ਕਰਦਿਆਂ ਮੌਜੂਦਾ ਪ੍ਰਬੰਧਾਂ ਤੇ ਤਸੱਲੀ ਪ੍ਰਗਟਾਈ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਮੌਕੇ ਤੇ ਹੀ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਅਗਲੇ ਖਰੀਦ ਸੀਜ਼ਨ ਤੱਕ ਹੋਰ ਪਖਾਨਾ ਯੂਨਿਟਾਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਘਣਸ਼ਿਆਮ ਥੋਰੀ, ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ, ਐਸ ਐਸ ਪੀ ਭਾਗੀਰਥ ਸਿੰਘ ਮੀਣਾ, ਐਸ ਡੀ ਐਮ ਮੇਜਰ ਸ਼ਿਵਰਾਜ ਬੱਲ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...