AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪਠਾਨਕੋਟ ਪਹੁੰਚੇ ਨਾਇਬ ਸੈਣੀ, ਪਾਰਟੀ ਪ੍ਰੋਗਰਾਮਾਂ ‘ਚ ਲੈ ਰਹੇ ਹਿੱਸਾ; ਕੇਵਲ ਢਿੱਲੋਂ ਵੀ ਮੌਜੂਦ

ਹਰਿਆਣਾ ਦੇ ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਸ਼ਡਿਊਲ ਅਨੁਸਾਰ, ਨਾਇਬ ਸਿੰਘ ਸੈਣੀ ਸਵੇਰੇ 9:40 ਵਜੇ ਹੈਲੀਕਾਪਟਰ ਰਾਹੀਂ ਚੰਡੀਗੜ੍ਹ ਤੋਂ ਰਵਾਨਾ ਹੋਏ ਤੇ ਸਵੇਰੇ 10:40 ਵਜੇ ਪਠਾਨਕੋਟ ਦੇ ਮਾਧੋਪੁਰ 'ਚ ਬੀਐਸਐਫ ਕੈਂਪਸ ਹੈਲੀਪੈਡ 'ਤੇ ਪਹੁੰਚੇ। ਸਵੇਰੇ 11:00 ਵਜੇ, ਉਹ ਕੇਵਲ ਸਿੰਘ ਢਿੱਲੋਂ ਦੇ ਨਾਲ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਮਾਧੋਪੁਰ ਦੇ ਏਕਤਾ ਸਥਲ ਪਹੁੰਚੇ।

ਪਠਾਨਕੋਟ ਪਹੁੰਚੇ ਨਾਇਬ ਸੈਣੀ, ਪਾਰਟੀ ਪ੍ਰੋਗਰਾਮਾਂ 'ਚ ਲੈ ਰਹੇ ਹਿੱਸਾ; ਕੇਵਲ ਢਿੱਲੋਂ ਵੀ ਮੌਜੂਦ
ਪੁਰਾਣੀ ਤਸਵੀਰ
tv9-punjabi
| Updated On: 05 Jul 2026 12:21 PM IST
Share

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ, ਐਤਵਾਰ ਨੂੰ ਇੱਕ ਦਿਨ ਦੇ ਦੌਰੇ ‘ਤੇ ਪਠਾਨਕੋਟ ਦੇ ਸੁਜਾਨਪੁਰ ਪਹੁੰਚੇ ਹਨ। ਭਾਜਪਾ ਨੇ ਅਧਿਕਾਰਤ ਤੌਰ ‘ਤੇ ਕਿਹਾ ਹੈ ਕਿ ਇਹ ਦੌਰਾ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਯੰਤੀ ਪ੍ਰੋਗਰਾਮ ਨਾਲ ਸਬੰਧਤ ਹੈ। ਹਾਲਾਂਕਿ, ਮਾਹਿਰਾਂ ਦਾ ਮੰਨਣਾ ਹੈ ਕਿ ਇਹ ਦੌਰਾ ਸੂਬੇ ‘ਚ ਮਹੱਤਵਪੂਰਨ ਰਾਜਨੀਤਿਕ ਘਟਨਾਵਾਂ ਦਾ ਗਵਾਹ ਵੀ ਬਣ ਸਕਦਾ ਹੈ।

ਹਰਿਆਣਾ ਦੇ ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਸ਼ਡਿਊਲ ਅਨੁਸਾਰ, ਨਾਇਬ ਸਿੰਘ ਸੈਣੀ ਸਵੇਰੇ 9:40 ਵਜੇ ਹੈਲੀਕਾਪਟਰ ਰਾਹੀਂ ਚੰਡੀਗੜ੍ਹ ਤੋਂ ਰਵਾਨਾ ਹੋਏ ਤੇ ਸਵੇਰੇ 10:40 ਵਜੇ ਪਠਾਨਕੋਟ ਦੇ ਮਾਧੋਪੁਰ ‘ਚ ਬੀਐਸਐਫ ਕੈਂਪਸ ਹੈਲੀਪੈਡ ‘ਤੇ ਪਹੁੰਚੇ। ਸਵੇਰੇ 11:00 ਵਜੇ, ਉਹ ਕੇਵਲ ਸਿੰਘ ਢਿੱਲੋਂ ਦੇ ਨਾਲ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਮਾਧੋਪੁਰ ਦੇ ਏਕਤਾ ਸਥਲ ਪਹੁੰਚੇ।

ਸ਼ਰਧਾਂਜਲੀ ਸਮਾਰੋਹ ਤੋਂ ਬਾਅਦ, ਦੋਵਾਂ ਆਗੂਆਂ ਨੇ ਸਵੇਰੇ 11:20 ਵਜੇ ਦੇ ਕਰੀਬ ਸੁਜਾਨਪੁਰ ਦੇ ਆਰਐਸ ਗਾਰਡਨ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਨਗੇ। ਜਨਤਕ ਮੀਟਿੰਗ ਤੋਂ ਬਾਅਦ, ਆਗੂਆਂ ਦਾ ਪਠਾਨਕੋਟ ਦੇ ਐਮਰਾਲਡ ਡਾਊਨਟਾਊਨ ਵਿਖੇ ਦੁਪਹਿਰ ਦਾ ਖਾਣਾ ਖਾਣ ਦਾ ਪ੍ਰੋਗਰਾਮ ਹੈ। ਇਸ ਤੋਂ ਬਾਅਦ ਉਹ ਬੀਐਸਐਫ ਕੈਂਪਸ ਹੈਲੀਪੈਡ ਤੋਂ ਹੈਲੀਕਾਪਟਰ ਰਾਹੀਂ 1:15 ਵਜੇ ਜਲੰਧਰ ਲਈ ਰਵਾਨਾ ਹੋਣਗੇ।

ਜਲੰਧਰ ‘ਚ ਸੈਣੀ ਤੇ ਢਿੱਲੋਂ ਦਾ ਪੀਏਪੀ ਗਰਾਊਂਡਜ਼ ਹੈਲੀਪੈਡ ‘ਤੇ ਦੁਪਹਿਰ 1:50 ਵਜੇ ਪਹੁੰਚਣ ਦਾ ਪ੍ਰੋਗਰਾਮ ਹੈ ਤੇ ਲਾਲਾ ਚੰਚਲ ਦਾਸ ਆਡੀਟੋਰੀਅਮ ਵੱਲ ਰਵਾਨਾ ਹੋਣ ਦਾ ਪ੍ਰੋਗਰਾਮ ਹੈ, ਜਿੱਥੇ ਉਹ ਦੁਪਹਿਰ 2:00 ਵਜੇ ਇੱਕ ਹੋਰ ਜਨਤਕ ਮੀਟਿੰਗ ਨੂੰ ਸੰਬੋਧਨ ਕਰਨਗੇ। ਆਗੂਆਂ ਦੇ ਦੁਪਹਿਰ 3:30 ਵਜੇ ਹੈਲੀਕਾਪਟਰ ਰਾਹੀਂ ਚੰਡੀਗੜ੍ਹ ਵਾਪਸੀ ਕਰਨਗੇ। ਉਗ ਸ਼ਾਮ 4:15 ਵਜੇ ਰਾਜੇਂਦਰ ਪਾਰਕ ਹੈਲੀਪੈਡ ਪਹੁੰਚਣਗੇ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ Z+ ਸੁਰੱਖਿਆ ਸ਼੍ਰੇਣੀ ਕਾਰਨ ਪੰਜਾਬ ਪ੍ਰਸ਼ਾਸਨ ਨੇ ਇਸ ਦੌਰੇ ਲਈ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਹਨ। ਪੰਜਾਬ ਪੁਲਿਸ ਨੇ ਪੂਰੇ ਰੂਟ ‘ਤੇ ਵਾਧੂ ਕਰਮਚਾਰੀ ਤਾਇਨਾਤ ਕੀਤੇ ਹਨ। ਇਸ ‘ਚ ਟ੍ਰੈਫਿਕ ਪ੍ਰਬੰਧਨ, ਪਾਇਲਟ ਤੇ ਐਸਕਾਰਟ ਵਾਹਨਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਜਦੋਂ ਕਿ ਪੂਰੇ ਦੌਰੇ ਦੌਰਾਨ ਮੁੱਖ ਮੰਤਰੀ ਦੇ ਕਾਫਲੇ ਦੇ ਨਾਲ ਇੱਕ ਪੂਰੀ ਤਰ੍ਹਾਂ ਲੈਸ ਐਂਬੂਲੈਂਸ ਵੀ ਰੱਖੀ ਗਈ ਹੈ।

Follow Us
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ......